ਲੁਧਿਆਣਾ, 24 ਜਨਵਰੀ (ਪਰਮਿੰਦਰ ਸਿੰਘ ਆਹੂਜਾ/ਡਾ. ਤਰਲੋਚਨ ਸਿੰਘ)-ਸੱਚਖੰਡ ਵਾਸੀ ਸੰਤ ਬਾਬਾ ਜਸਵੰਤ ਸਿੰਘ ਗੁਰਦੁਆਰਾ ਨਾਨਕਸਰ ਸਮਰਾਲਾ ਚੌਕ ਦੇ ਛੋਟੇ ਭਰਾ ਅਤੇ ਬਾਬਾ ਡਾ. ਅਨਹਦਰਾਜ ਸਿੰਘ ਦੇ ਪਿਤਾ ਐਡਵੋਕੇਟ ਅਮਰਜੀਤ ਸਿੰਘ, ਜੋ ਬੀਤੇ ਦਿਨੀਂ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਦੇ ਹੋਏ ਗੁਰੂ ਚਰਨਾਂ ਵਿਚ ਜਾ ਬਿਰਾਜੇ ਸਨ | ਉਨ੍ਹਾਂ ਨਮਿਤ ਆਤਮਿਕ ਸ਼ਾਂਤੀ ਲਈ ਰੱਖੇ ਪਾਠ ਦਾ ਭੋਗ ਤੇ ਅੰਤਿਮ ਅਰਦਾਸ ਗੁਰਦੁਆਰਾ ਨਾਨਕਸਰ ਸਾਹਿਬ, ਸਮਰਾਲਾ ਚੌਕ ਵਿਖੇ ਸੰਪੰਨ ਹੋਈ | ਇਸ ਮੌਕੇ ਹਾਜ਼ਰ ਸੰਗਤਾਂ 'ਚ ਭਾਈ ਲਵਪ੍ਰੀਤ ਸਿੰਘ ਸਿੱਖ ਸਟੂਡੈਂਟ ਫੈਡਰੇਸ਼ਨ ਮਹਿਤਾ, ਭਾਈ ਜਸਵੀਰ ਸਿੰਘ ਗ੍ਰੰਥੀ ਗੁਰਦੁਆਰਾ ਕਤਲਗੜ ਸਾਹਿਬ ਚਮਕੌਰ ਸਾਹਿਬ, ਭਾਈ ਗੁਰਸ਼ਰਨ ਸਿੰਘ, ਗਿਆਨੀ ਅਤਰ ਸਿੰਘ ਹੈੱਡ ਗ੍ਰੰਥੀ ਗੁਰਦੁਆਰਾ ਜੋਤੀ ਸਰੂਪ ਸਾਹਿਬ ਸ੍ਰੀ ਫ਼ਤਿਹਗੜ੍ਹ ਸਾਹਿਬ, ਮਾਤਾ ਵਿਪਨਪ੍ਰੀਤ ਕੌਰ, ਭਾਈ ਬਹੁਲਿਵਲੀਨ ਸਿੰਘ, ਭਾਈ ਹਰਜੋਤ ਸਿੰਘ ਜ਼ਖਮੀ, ਭਾਈ ਸੁਖਵਿੰਦਰ ਸਿੰਘ ਅਗਵਾਨ, ਭਾਈ ਗੁਰਮੀਤ ਸਿੰਘ, ਭਾਈ ਮਨਜੀਤ ਸਿੰਘ ਪਠਾਨਕੋਟ ਵਾਲੇ, ਭਾਈ ਇਕਬਾਲ ਸਿੰਘ, ਸਮਾਜ ਸੇਵੀ ਭੁਪਿੰਦਰ ਸਿੰਘ ਚੌਹਾਨ, ਜੰਗ ਸਿੰਘ, ਕਰਨੈਲ ਸਿੰਘ ਕਪੂਰ, ਦਲਜੀਤ ਸਿੰਘ ਰਾਣਾ, ਪੋ੍ਰ: ਹਰਪਾਲ ਸਿੰਘ, ਰਜਿੰਦਰ ਸਿੰਘ ਰਾਣਾ, ਬਿਕਰਮਜੀਤ ਸਿੰਘ ਚੀਮਾ, ਜੀ.ਐਸ. ਰੋਮਾਣਾ, ਤਰਸੇਮ ਸਿੰਘ, ਪਰਮਿੰਦਰ ਸਿੰਘ, ਭਾਜਪਾ ਜ਼ਿਲ੍ਹਾ ਪ੍ਰਧਾਨ ਰਜਨੀਸ਼ ਧੀਮਾਨ, ਗੁਰਚਰਨ ਸਿੰਘ ਗੋਹਲਵੜੀਆ, ਭੈਣੀ ਸਾਹਿਬ ਤੋਂ ਸੂਬਾ ਬਲਵਿੰਦਰ ਸਿੰਘ ਝੱਲ, ਡਾ: ਕੁਲਦੀਪ ਸਿੰਘ, ਡਾ: ਨਮਿਤਾ ਸਿੰਘ ਪਿ੍ੰਸੀਪਲ ਬਾਬਾ ਜਸਵੰਤ ਸਿੰਘ ਡੈਂਟਲ ਕਾਲਜ ਸਮੇਤ ਵੱਡੀ ਗਿਣਤੀ 'ਚ ਵੱਖ-ਵੱਖ ਵਰਗਾਂ ਦੇ ਪ੍ਰਤੀਨਿਧ ਹਾਜ਼ਰ ਸਨ |