15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-01-2026

ਐਸ. ਓ. ਆਈ. ਪ੍ਰਧਾਨ ਮਾਣਕਵਾਲ ਦਾ ਹਲਕਾ ਗਿੱਲ ਦੇ ਮੁੱਖ ਦਫ਼ਤਰ ਵਿਖੇ ਸਨਮਾਨ <br/>

Ad Position 21
No active advertisement
ਅਜੀਤ ਡੈਸਕ 25-01-2026
ਆਲਮਗੀਰ, 24 ਜਨਵਰੀ (ਜਰਨੈਲ ਸਿੰਘ ਪੱਟੀ)-ਸ਼੍ਰੋਮਣੀ ਅਕਾਲੀ ਦਲ ਵਿਦਿਆਰਥੀ ਵਿੰਗ ਐਸ.ਓ.ਆਈ. ਮਾਲਵਾ ਜ਼ੋਨ 2 ਦੇ ਨਵ ਨਿਯੁਕਤ ਪ੍ਰਧਾਨ ਅਰਸ਼ ਮਾਣਕਵਾਲ ਦਾ ਸ਼੍ਰੋਮਣੀ ਅਕਾਲੀ ਦਲ ਹਲਕਾ ਗਿੱਲ ਦੇ ਮੁੱਖ ਦਫ਼ਤਰ ਵਿਖੇ ਹਲਕਾ ਇੰਚਾਰਜ ਐਡਵੋਕੇਟ ਪ੍ਰੇਮ ਸਿੰਘ ਹਰਨਾਮਪੁਰਾ ਦੀ ਅਗਵਾਈ ਹੇਠ ਵਿਸ਼ੇਸ਼ ਸਨਮਾਨ ਕੀਤਾ ਗਿਆ | ਇਸ ਮÏਕੇ ਪ੍ਰਧਾਨ ਅਰਸ਼ ਮਾਣਕਵਾਲ ਨੂੰ ਸਿਰੋਪਾਉ ਦੇ ਕੇ ਸਨਮਾਨਿਤ ਕਰਦਿਆਂ ਨੈਸ਼ਨਲ ਅਵਾਰਡ ਜੇਤੂ ਐਡਵੋਕੇਟ ਹਰਨਾਮਪੁਰਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਬਾਦਲ ਜ਼ਮੀਨੀ ਪੱਧਰ 'ਤੇ ਕੰਮ ਕਰਨ ਵਾਲੇ ਵਰਕਰਾਂ ਨੂੰ ਉਚਿੱਤ ਅਹੁਦੇ ਦੇ ਕੇ ਮਾਨ ਸਨਮਾਨ ਦਿੰਦੀ ਹੈ¢ ਉਨ੍ਹਾਂ ਕਿਹਾ ਕਿ ਅਰਸ਼ ਮਾਣਕਵਾਲ ਮਿਹਨਤੀ ਅਤੇ ਨÏਜਵਾਨ ਆਗੂ ਹੋਣ ਕਾਰਨ ਨÏਜਵਾਨ ਵਰਗ ਵਿਚ ਪਾਰਟੀ ਦੇ ਪ੍ਰਚਾਰ ਅਤੇ ਪਸਾਰ ਵਿਚ ਅਹਿਮ ਯੋਗਦਾਨ ਪਾ ਕੇ ਨਵੀਆਂ ਬੁਲੰਦੀਆਂ ਹਾਸਿਲ ਕਰੇਗਾ¢ ਅਖੀਰ ਵਿਚ ਅਰਸ਼ ਮਾਣਕਵਾਲ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸੀਨੀਅਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਆਗਾਮੀ 2027 ਦੀਆਂ ਵਿਧਾਨ ਸਭਾ ਚੋਣਾਂ ਦÏਰਾਨ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਦੇ ਗਠਨ ਵਿਚ ਨÏਜਵਾਨ ਵਰਗ ਦੀ ਵੱਡੀ ਭੂਮਿਕਾ ਹੋਵੇਗੀ¢ ਇਸ ਮÏਕੇ ਸਰਕਲ ਪ੍ਰਧਾਨ ਸਰਪੰਚ ਗੁਰਜੀਤ ਸਿੰਘ ਲਹਿਰਾ, ਸਰਪੰਚ ਤੇਜਿੰਦਰ ਸਿੰਘ, ਸੁਖਵਿੰਦਰ ਸਿੰਘ, ਪਵਨ ਇਆਲੀ, ਗਗਨ ਇਆਲੀ, ਗੁਰਪ੍ਰੀਤ ਸਿੰਘ ਚਹਿਲ, ਭੁਪਿੰਦਰ ਸਿੰਘ, ਸਰਪੰਚ ਸੁਖਵਿੰਦਰ ਸਿੰਘ ਬੈਂਸ, ਖੁਸ਼ਵਿੰਦਰ ਸਿੰਘ ਬੈਂਸ, ਪਰਮਜੀਤ ਸਿੰਘ ਨੱਤ ਹਾਜ਼ਰ ਸਨ¢

Ad Position 22
No active advertisement
ਪਿਛਲੀ ਖ਼ਬਰ ਡਾ. ਮਹੇਸ਼ ਕੁਮਾਰ ਪੀ. ਏ. ਯੂ. ਦੇ ਭੋਜਨ ਇੰਜੀਨੀਅਰਿੰਗ ਬਾਰੇ ਵਧੀਕ ਨਿਰਦੇਸ਼ਕ ਖੋਜ ਨਿਯੁਕਤ ਅਗਲੀ ਖ਼ਬਰ ਆਲਮਗੀਰ ਦੇ ਛੱਪੜਾਂ ਦੀ ਸਾਫ-ਸਫਾਈ ਲਈ ਤੁਰੰਤ ਗਰਾਂਟ ਜਾਰੀ ਕੀਤੀ ਜਾਵੇ-ਪੰਚਾਇਤ ਆਲਮਗੀਰ <br/>
Ad Position 24