15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-01-2026

ਹਲਕਾ ਆਤਮ ਨਗਰ 'ਚ ਕਾਂਗਰਸ ਨੇ ਸੌਂਪੇ ਨੌਜਵਾਨ ਆਗੂਆਂ ਨੂੰ ਨਿਯੁਕਤੀ ਪੱਤਰ <br/>

Ad Position 21
No active advertisement
ਸਮਾਗਮ ਦੌਰਾਨ ਸੀਨੀਅਰ ਕਾਂਗਰਸੀ ਆਗੂ ਸਿਮਰਜੀਤ ਸਿੰਘ ਬੈਂਸ ਯੂਥ ਆਗੂ ਨਾਰੰਗ, ਹਰਪ੍ਰੀਤ ਸਿੰਘ ਸੇਠੀ ਅਤੇ ਲਵਦੀਪ ਸਿੰਘ ਨੂੰ ਨਿਯੁਕਤੀ ਪੱਤਰ ਦਿੰਦੇ ਹੋਏ, ਨਾਲ ਯੂਥ ਕਾਂਗਰਸ ਦੇ ਸ਼ਹਿਰੀ ਪ੍ਰਧਾਨ ਹਰਜਿੰਦਰ ਸਿੰਘ ਹੈਪੀ ਲਾਲੀ ਤੇ ਹੋਰ | ਅਜੀਤ ਤਸਵੀਰ <br/> 25-01-2026
ਲੁਧਿਆਣਾ, 24 ਜਨਵਰੀ (ਜਤਿੰਦਰ ਭੰਬੀ)-ਕਾਂਗਰਸ ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਅਤੇ ਨੌਜਵਾਨਾਂ ਨੂੰ ਪਾਰਟੀ ਨਾਲ ਜੋੜਨ ਦੇ ਮਕਸਦ ਨਾਲ ਹਲਕਾ ਆਤਮ ਨਗਰ ਵਿਖੇ ਇਕ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ | ਇਸ ਮੌਕੇ ਵਾਰਡ 49, 51 ਅਤੇ 52 ਲਈ ਯੂਥ ਕਾਂਗਰਸ ਦੇ ਵਾਰਡ ਪ੍ਰਧਾਨਾਂ ਨੂੰ ਨਿਯੁਕਤੀ ਪੱਤਰ ਦਿੱਤੇ ਗਏ | ਇਸ ਮੌਕੇ ਨਾਰੰਗ, ਹਰਪ੍ਰੀਤ ਸਿੰਘ ਸੇਠੀ ਅਤੇ ਲਵਦੀਪ ਸਿੰਘ ਨੂੰ ਕ੍ਰਮਵਾਰ ਵਾਰਡਾਂ ਦਾ ਯੂਥ ਪ੍ਰਧਾਨ ਨਿਯੁਕਤ ਕੀਤਾ ਗਿਆ | ਇਸ ਮੌਕੇ ਯੂਥ ਪ੍ਰਧਾਨ ਹੈਪੀ ਲਾਲੀ, ਟੋਨੀ ਅਰੋੜਾ, ਪਪਲ ਕਪੂਰ, ਬੌਬੀ ਮੁੰਡੇ ਅਤੇ ਕੌਂਸਲਰ ਨਿਰਮਲ ਕੈੜਾ ਵਿਸ਼ੇਸ਼ ਤੌਰ 'ਤੇ ਮੌਜੂਦ ਸਨ | ਇਸ ਮੌਕੇ ਬੈਂਸ ਨੇ ਸੰਬੋਧਨ ਕਰਦਿਆਂ ਆਮ ਆਦਮੀ ਪਾਰਟੀ ਦੀ ਮੌਜੂਦਾ ਸਰਕਾਰ ਨੂੰ ਹਰ ਫਰੰਟ 'ਤੇ ਫੇਲ੍ਹ ਦੱਸਿਆ | ਉਨ੍ਹਾਂ ਕਿਹਾ ਕਿ ?ਸੂਬੇ ਵਿਚ ਅਮਨ-ਕਾਨੂੰਨ ਦੀ ਸਥਿਤੀ ਬਦ ਤੋਂ ਬਦਤਰ ਹੋ ਚੁੱਕੀ ਹੈ | ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਦੇ ਕੀਤੇ ਗਏ ਵਾਅਦੇ ਸਿਰਫ਼ ਕਾਗਜ਼ੀ ਸਾਬਤ ਹੋ ਰਹੇ ਹਨ, ਜਿਸ ਕਰਕੇ ਸਰਕਾਰ ਦੀਆਂ ਗਲਤ ਨੀਤੀਆਂ ਕਾਰਨ ਆਮ ਜਨਤਾ ਖੁਦ ਨੂੰ ਠੱਗਿਆ ਮਹਿਸੂਸ ਕਰ ਰਹੀ ਹੈ | ਨਵੇਂ ਨਿਯੁਕਤ ਕੀਤੇ ਗਏ ਆਗੂਆਂ ਨੇ ਵਿਸ਼ਵਾਸ ਦਿਵਾਇਆ ਕਿ ਉਹ ਦਿਨ-ਰਾਤ ਮਿਹਨਤ ਕਰਕੇ ਕਾਂਗਰਸ ਪਾਰਟੀ ਦੇ ਹੱਥ ਮਜ਼ਬੂਤ ਕਰਨਗੇ | ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਚੋਣਾਂ ਵਿਚ ਜਨਤਾ 'ਆਪ' ਸਰਕਾਰ ਨੂੰ ਮੂੰਹ-ਤੋੜਵਾਂ ਜਵਾਬ ਦੇਵੇਗੀ ਅਤੇ ਕਾਂਗਰਸ ਪਾਰਟੀ ਇਕ ਵਾਰ ਫਿਰ ਵੱਡੀ ਜਿੱਤ ਦਰਜ ਕਰੇਗੀ |

Ad Position 22
No active advertisement
ਪਿਛਲੀ ਖ਼ਬਰ ਮਾਘ ਮਹੀਨੇ ਨੂੰ ਸਮਰਪਿਤ ਨਾਮ ਸਿਮਰਨ ਸਮਾਗਮ ਨਿਰੰਤਰ ਜਾਰੀ ਮਨੁੱਖਾ ਜੀਵਨ ਅਮੋਲਕ ਹੈ, ਜੀਵਨ ਦਾ ਇਕੋ-ਇਕ ਲਕਸ਼ ਹੈ-''... ਅਗਲੀ ਖ਼ਬਰ ਗੁਰੂ ਨਾਨਕ ਖ਼ਾਲਸਾ ਕਾਲਜ ਵਿਖੇ ਪ੍ਰਾਕ੍ਰਮ ਦਿਵਸ ਮਨਾਇਆ <br/>
Ad Position 24