ਲੁਧਿਆਣਾ, 25 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਵਲੋਂ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਵਿਖੇ ਬੜੀ ਸ਼ਰਧਾ ਭਾਵਨਾ ਨਾਲ ਸਿੱਖ ਕੌਮ ਦੇ ਮਹਾਨ ਸ਼ਹੀਦ ਯੋਧੇ ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਕੀਰਤਨ ਸਮਾਗਮ ਕਰਵਾਇਆ ਗਿਆ, ਜਿਸ ਵਿਚ ਪੰਥ ਦੇ ਪ੍ਰਸਿੱਧ ਕੀਰਤਨੀਏ ਭਾਈ ਜਸਵਿੰਦਰ ਸਿੰਘ ਅੰਮਿ੍ਤਸਰ ਵਾਲਿਆਂ ਦੇ ਕੀਰਤਨੀ ਜੱਥੇ ਨੇ ਗੁਰਬਾਣੀ ਦਾ ਇਲਾਹੀ ਕੀਰਤਨ ਕਰਕੇ ਜਿੱਥੇ ਸੰਗਤਾਂ ਨੂੰ ਨਿਹਾਲ ਕੀਤਾ, ਉੱਥੇ ਨਾਲ ਹੀ ਸੰਗਤਾਂ ਦੇ ਨਾਲ ਆਪਣੇ ਵਿਚਾਰਾਂ ਦੀ ਸਾਂਝ ਕਰਦਿਆਂ ਕਿਹਾ ਕਿ ਗੁਰੂ ਸਾਹਿਬਾਂ ਵੱਲੋ ਬਖਸ਼ੇ ਸਿਮਰਨ ਤੇ ਸ਼ਕਤੀ ਦੇ ਸੰਕਲਪ ਨੂੰ ਸਮੁੱਚੀ ਮਨੁੱਖਤਾ ਤੱਕ ਪਹੁੰਚਾਉਣ ਵਾਲੇ ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਨੇ ਜਿੱਥੇ ਸਮੁੱਚੀ ਲੋਕਾਈ ਨੂੰ ਅਕਾਲ ਪੁਰਖ ਦਾ ਸਿਮਰਨ ਕਰਨ ਦੀ ਪ੍ਰੇਰਣਾ ਦਿੱਤੀ, ਉੱਥੇ ਨਾਲ ਹੀ ਧਰਮ ਦੀ ਰਾਖੀ ਕਰਨ ਅਤੇ ਸ਼ਹਾਦਤ ਦੇ ਸੰਕਲਪ ਨੂੰ ਉਭਾਰਨ ਵਿਚ ਆਪਣਾ ਯੋਗਦਾਨ ਪਾਇਆ | ਭਾਈ ਜਸਵਿੰਦਰ ਸਿੰਘ ਅੰਮਿ੍ਤਸਰ ਵਾਲਿਆਂ ਨੇ ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਵਲੋਂ ਨਿੰਰਤਰ ਚਲਾਈ ਜਾ ਰਹੀ ਹਫਤਾਵਾਰੀ ਕੀਰਤਨ ਸਮਾਗਮ ਲੜੀ ਦੀ ਜ਼ੋਰਦਾਰ ਸ਼ਬਦਾਂ ਵਿਚ ਸ਼ਲਾਘਾ ਕਰਦਿਆਂ ਕੀਰਤਨ ਸਮਾਗਮ ਅੰਦਰ ਜੁੜ ਬੈਠੀਆਂ ਸੰਗਤਾਂ ਨੂੰ ਧਰਮ ਦੇ ਮਾਰਗ ਉਪਰ ਚੱਲਣ, ਬਾਣੀ ਤੇ ਬਾਣੇ ਦੇ ਧਾਰਨੀ ਬਣਨ ਦੀ ਤਾਕੀਦ ਵੀ ਕੀਤੀ | ਕੀਰਤਨ ਸਮਾਗਮ ਦੌਰਾਨ ਇਕੱਤਰ ਹੋਈਆਂ ਸੰਗਤਾਂ ਨੂੰ ਸੰਬੋਧਨ ਕਰਦਿਆਂ ਹੋਇਆਂ ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਦੇ ਮੁੱਖ ਸੇਵਾਦਾਰ ਸ. ਭੁਪਿੰਦਰ ਸਿੰਘ ਨੇ ਕਿਹਾ ਕਿ ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਉਪਦੇਸ਼ ਨੂੰ ਸਮੁੱਚੀ ਮਨੁੱਖਤਾ ਤੱਕ ਪਹੁੰਚਾਉਣ ਲਈ ਸਾਨੂੰ ਵੱਧ ਤੋਂ ਵੱਧ ਭਗਤੀ ਤੇ ਸ਼ਕਤੀ ਦੇ ਸਿਧਾਂਤ ਨਾਲ ਜੁੜਨਾ ਹੋਵੇਗਾ | ਇਸ ਦੌਰਾਨ ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਦੇ ਮੁੱਖ ਸੇਵਾਦਾਰ ਸ. ਭੁਪਿੰਦਰ ਸਿੰਘ ਅਤੇ ਉਨ੍ਹਾਂ ਦੇ ਸਾਥੀਆਂ ਵਲੋਂ ਸਾਂਝੇ ਤੌਰ 'ਤੇ ਗੁਰੂ ਘਰ ਦੇ ਕੀਰਤਨੀਏ ਭਾਈ ਸਰਬਜੀਤ ਸਿੰਘ ਤੇ ਉਨ੍ਹਾਂ ਦੇ ਕੀਰਤਨੀ ਜੱਥੇ ਦੇ ਮੈਬਰਾਂ ਨੂੰ ਸਿਰਪਾਉ ਭੇਟ ਕੀਤੇ | ਕੀਰਤਨ ਸਮਾਗਮ ਅੰਦਰ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਇੰਦਰਜੀਤ ਸਿੰਘ ਮੱਕੜ, ਜਤਿੰਦਰਪਾਲ ਸਿੰਘ ਸਲੂਜਾ, ਕਰਨੈਲ ਸਿੰਘ ਬੇਦੀ, ਪਿ੍ਤਪਾਲ ਸਿੰਘ, ਸੁਰਿੰਦਰਪਾਲ ਸਿੰਘ ਭੁਟੀਆਨੀ, ਬਲਜੀਤ ਸਿੰਘ ਦੂਆ, ਤਰਲੋਚਨ ਸਿੰਘ ਸਾਂਭਰ, ਰਜਿੰਦਰ ਸਿੰਘ ਮਕੱੜ, ਹਰਵਿੰਦਰ ਸਿੰਘ, ਕੰਵਲਪ੍ਰੀਤ ਸਿੰਘ ਸਚਦੇਵਾ, ਅਵਤਾਰ ਸਿੰਘ ਮਿੱਢਾ, ਜਤਿੰਦਰਪਾਲ ਸਿੰਘ ਪ੍ਰਧਾਨ, ਭੁਪਿੰਦਰਪਾਲ ਸਿੰਘ ਧਵਨ, ਮਹਿੰਦਰ ਸਿੰਘ ਡੰਗ, ਅਤੱਰ ਸਿੰਘ ਮਕੱੜ, ਰਜਿੰਦਰ ਸਿੰਘ ਡੰਗ, ਹਰਮੀਤ ਸਿੰਘ ਡੰਗ, ਗੁਰਪ੍ਰੀਤ ਸਿੰਘ ਪਿ੍ੰਸ, ਜੀਤ ਸਿੰਘ, ਗੁਰਵਿੰਦਰ ਸਿੰਘ ਆੜਤੀ, ਹਰਕੀਰਤ ਸਿੰਘ ਬਾਵਾ ਮਸਾਲਾ, ਸੁਰਿੰਦਰ ਸਿੰਘ ਸਚਦੇਵਾ, ਸੁਖਪ੍ਰੀਤ ਸਿੰਘ ਮਨੀ, ਬਾਦਸਾਹਦੀਪ ਸਿੰਘ, ਇੰਦਰਪਾਲ ਸਿੰਘ ਕਾਲੜਾ, ਕਮਲਦੀਪ ਸਿੰਘ ਕਾਲੜਾ, ਪਰਮਜੀਤ ਸਿੰਘ ਡੀਮਾਰਟੇ, ਅਵਤਾਰ ਸਿੰਘ ਮਿੱਢਾ, ਪਰਮਿੰਦਰਪਾਲ ਸਿੰਘ ਡੀਮਾਰਟੇ, ਜਗਬੀਰ ਸਿੰਘ, ਕਰਨਦੀਪ ਸਿੰਘ ਸਿਮਰਨ, ਬਲਫਤਿਹ ਸਿੰਘ ਆਿੀਦ ਵਿਸੇਸ਼ ਤੌਰ 'ਤੇ ਹਾਜ਼ਰ ਸਨ |