11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-01-2026

'ਅਕਾਲੀ ਦਲ ਵਾਰਿਸ ਪੰਜਾਬ ਦੇ' ਦੇ ਸੀਨੀਅਰ ਆਗੂ ਜਸਵੰਤ ਸਿੰਘ ਚੀਮਾ ਉੱਪਰ ਗੋਲੀ ਚਲਾਉਣ ਦੀ ਘਟਨਾ ਦੀ ਪਾਰਟੀ ਆਗੂਆਂ ਨੇ ਕੀਤੀ ਸਖਤ ਨਿੰਦਾ <br/>

Ad Position 21
No active advertisement
ਅਜੀਤ ਡੈਸਕ 26-01-2026
ਲੁਧਿਆਣਾ, 25 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਸ਼ਨੀਵਾਰ ਦੀ ਸ਼ਾਮ ਦੋਰਾਹਾ ਤੋਂ ਖੰਨਾ ਜਾ ਰਹੇ 'ਅਕਾਲੀ ਦਲ ਵਾਰਸ ਪੰਜਾਬ ਦੇ' ਦੇ ਸੀਨੀਅਰ ਆਗੂ ਜਸਵੰਤ ਸਿੰਘ ਚੀਮਾ ਦੀ ਗੱਡੀ ਉੱਪਰ ਗੁਰਥੜੀ ਪੁਲ ਤੇ ਮੋਟਰਸਾਈਕਲ ਸਵਾਰ ਅਣਪਛਾਤੇ ਵਿਅਤੀਆਂ ਵਲੋਂ ਗੋਲੀ ਚਲਾਉਣ ਦੀ ਘਟਨਾ ਦੀ ਪਾਰਟੀ ਦੇ ਸੀਨੀਅਰ ਨੂੰ ਆਗੂਆਂ ਨੇ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ | ਇੱਥੇ ਜਾਰੀ ਇਕ ਬਿਆਨ ਵਿਚ ਪਾਰਟੀ ਆਗੂਆਂ ਰਾਜੀਵ ਕੁਮਾਰ ਲਵਲੀ, ਪਿ੍ਥੀਪਾਲ ਸਿੰਘ ਬਟਾਲਾ, ਸੰਦੀਪ ਸਿੰਘ ਰੁਪਾਲੋਂ, ਇੰਦਰਜੀਤ ਸਿੰਘ ਐਡਵੋਕੇਟ, ਜਸਬੀਰ ਸਿੰਘ ਲੁਧਿਆਣਾ ਨੇ ਇਸ ਹਮਲੇ ਦੀ ਜ਼ੋਰਦਾਰ ਸ਼ਬਦਾਂ ਵਿਚ ਨਿੰਦਾ ਕੀਤੀ ਹੈ | ਪਾਰਟੀ ਆਗੂਆਂ ਨੇ ਕਿਹਾ ਕਿ ਸ਼ਨੀਵਾਰ ਦੀ ਸ਼ਾਮ ਕਰੀਬ 7 ਵਜੇ ਜਸਵੰਤ ਸਿੰਘ ਚੀਮਾ ਦੋਰਾਹਾ ਤੋਂ ਖੰਨਾ ਵੱਲ ਨੂੰ ਜਾ ਰਹੇ ਸਨ ਕਿ ਗੁਰਥੜੀ ਦੇ ਪੁੱਲ ਦੇ ਕੋਲ ਇਹ ਹਮਲਾ ਹੋਇਆ | ਹਾਲਾਂਕਿ ਗੋਲੀ ਕਾਰ ਦੇ ਪਿਛਲੇ ਦਰਵਾਜ਼ੇ 'ਚ ਲੱਗਣ ਕਾਰਨ ਜਾਨੀ ਨੁਕਸਾਨ ਤੋਂ ਬਚਾਅ ਰਿਹਾ, ਪਰ ਇਸ ਹਮਲੇ ਨੇ ਕਾਨੂੰਨ ਅਤੇ ਵਿਵਸਥਾ ਨੂੰ ਕੰਟਰੋਲ ਕਰਨ ਵਿਚ ਸਰਕਾਰ ਦੀ ਨਾਕਾਮਯਾਬੀ ਨੂੰ ਇਕ ਵਾਰ ਫਿਰ ਤੋਂ ਸਾਹਮਣੇ ਲਿਆ ਦਿੱਤਾ ਹੈ | ਪਾਰਟੀ ਆਗੂਆਂ ਨੇ ਹਮਲੇ ਦੇ ਦੋਸ਼ੀਆਂ ਨੂੰ ਜਲਦੀ ਤੋਂ ਜਲਦੀ ਗਿ੍ਫਤਾਰ ਕਰਨ ਅਤੇ ਕਾਨੂੰਨ ਤੇ ਵਿਵਸਥਾ ਨੂੰ ਕੰਟਰੋਲ ਕਰਨ ਸਬੰਧੀ ਮੰਗ ਕੀਤੀ ਹੈ | ਉਨ੍ਹਾਂ ਨੇ ਕਿਹਾ ਕਿ ਸਮਾਜ ਵਿਰੋਧੀ ਅਨਸਰਾਂ ਖਿਲਾਫ ਉਹ ਕਿਸੇ ਵੀ ਤਰ੍ਹਾਂ ਦੀ ਕਾਰਵਾਈ ਵਿਚ ਸਰਕਾਰ ਦੇ ਨਾਲ ਹਨ, ਲੇਕਿਨ ਅਪਰਾਧੀਆਂ ਉੱਪਰ ਨੁਕੇਲ ਕੱਸਣਾ ਵੀ ਸਰਕਾਰ ਦੀ ਜ਼ਿੰਮੇਵਾਰੀ ਹੈ | ਜੇਕਰ ਸਰਕਾਰ ਨੇ ਉਕਤ ਮਾਮਲੇ ਵਿਚ ਦੋਸ਼ੀਆਂ ਖਿਲਾਫ਼ ਸਖਤ ਕਾਰਵਾਈ ਨਾ ਕੀਤੀ, ਤਾਂ ਆਉਂਦੇ ਦਿਨਾਂ ਦੌਰਾਨ ਸੰਘਰਸ਼ ਤੇਜ਼ ਕੀਤਾ ਜਾਵੇਗਾ |

Ad Position 22
No active advertisement
ਪਿਛਲੀ ਖ਼ਬਰ ਅਨੋਖੇ ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਸੰਬੰਧੀ ਨਗਰ ਕੀਰਤਨ ਅੱਜ ਪੰਜਾਬ ਪੁਲਿਸ ਦੀ ਤੀਸਰੀ ਭਾਰਤੀ ਰਿ... ਅਗਲੀ ਖ਼ਬਰ ਸੂਬੇ ਅੰਦਰ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਨਾਲ ਡਗਮਗਾਈ-ਮਰਵਾਹਾ <br/>
Ad Position 24