ਲੁਧਿਆਣਾ, 27 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਅਮਰ ਸ਼ਹੀਦ ਧੰਨ ਧੰਨ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਸਬੰਧੀ ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਜੀ ਮਾਡਲ ਟਾਊਨ ਐਕਸਟੈਨਸ਼ਨ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਏ ਗਏ, ਜੋ ਦੇਰ ਰਾਤ ਚੱਲਦੇ ਰਹੇ | ਇਨ੍ਹਾਂ ਸਮਾਗਮਾਂ ਵਿਚ ਵੱਡੀ ਗਿਣਤੀ 'ਚ ਸੰਗਤਾਂ ਨੇ ਹਾਜ਼ਰੀ ਭਰੀ | ਸਮਾਗਮ ਦੌਰਾਨ ਪੰਥ ਪ੍ਰਸਿੱਧ ਰਾਗੀ ਭਾਈ ਨਰਿੰਦਰ ਸਿੰਘ, ਭਾਈ ਗੁਰਕੀਰਤ ਸਿੰਘ, ਭਾਈ ਸੁਖਵੰਤ ਸਿੰਘ (ਸਾਰੇ ਹਜੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ), ਸੰਤ ਬਾਬਾ ਅਮੀਰ ਸਿੰਘ ਮੁਖੀ ਜਵੱਦੀ ਟਕਸਾਲ ਵਾਲੇ, ਭਾਈ ਪਿੰਦਰਪਾਲ ਸਿੰਘ ਕਥਾ ਵਾਚਕ ਅਤੇ ਗਿਆਨੀ ਗੁਰਦੇਵ ਸਿੰਘ ਆਸਟ੍ਰੇਲੀਆ ਵਾਲਿਆਂ ਨੇ ਗੁਰਬਾਣੀ ਕਥਾ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ | ਇਨ੍ਹਾਂ ਸਮਾਗਮਾਂ 'ਚ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਸਾਬਕਾ ਹੈਡ ਗ੍ਰੰਥੀ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮਿ੍ਤਸਰ, ਸਿੰਘ ਸਾਹਿਬ ਗਿਆਨੀ ਰਾਜਦੀਪ ਸਿੰਘ ਗ੍ਰੰਥੀ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਅਤੇ ਮਾਤਾ ਵਿਪਨਪ੍ਰੀਤ ਕੌਰ ਬਾਬਾ ਕੁੰਦਨ ਸਿੰਘ ਜੀ ਭਲਾਈ ਟਰੱਸਟ ਵਾਲਿਆਂ ਨੇ ਵਿਸ਼ੇਸ਼ ਤੌਰ 'ਤੇ ਹਾਜ਼ਰੀ ਭਰੀ | ਇਨ੍ਹਾਂ ਸਮਾਗਮਾਂ ਦੌਰਾਨ ਵਿਸ਼ੇਸ਼ ਤੌਰ ਤੇ ਆਤਿਸ਼ਬਾਜੀ ਵੀ ਕੀਤੀ ਗਈ | ਇਸ ਮੌਕੇ ਸੁਰਿੰਦਰਪਾਲ ਸਿੰਘ ਬਿੰਦਰਾ ਪ੍ਰਧਾਨ ਅਤੇ ਸੁਖਵਿੰਦਰਪਾਲ ਸਿੰਘ ਲਾਲੀ ਸਰਨਾ ਜਨਰਲ ਸਕੱਤਰ ਨੇ ਰਾਗੀ ਜੱਥਿਆਂ ਅਤੇ ਪ੍ਰਮੁੱਖ ਸ਼ਖਸੀਅਤਾਂ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ | ਰਛਪਾਲ ਸਿੰਘ ਪਾਲ ਨੇ ਸਟੇਜ ਸਕੱਤਰ ਦੀ ਸੇਵਾ ਸੁਚੱਜੇ ਢੰਗ ਨਾਲ ਨਿਭਾਈ | ਇਸ ਮੌਕੇ ਅਮਰਜੀਤ ਸਿੰਘ ਟਿੱਕਾ ਨੇ ਆਈਆਂ ਸੰਗਤਾਂ ਧੰਨਵਾਦ ਕੀਤਾ | ਸਮਾਗਮ 'ਚ ਨਵਪ੍ਰੀਤ ਸਿੰਘ ਬਿੰਦਰਾ, ਹਰਪ੍ਰੀਤ ਸਿੰਘ ਰਾਜਧਾਨੀ, ਅਮਰਪਾਲ ਸਿੰਘ ਸਰਨਾ, ਕੰਵਲਜੀਤ ਸਿੰਘ ਸਰਨਾ, ਜਸਵਿੰਦਰ ਸਿੰਘ ਸੇਠੀ, ਹਰਵਿੰਦਰਪਾਲ ਸਿੰਘ ਚਾਵਲਾ, ਜਸਨੀਤ ਸਿੰਘ ਸਰਨਾ ਆਦਿ ਹਾਜ਼ਰ ਸਨ | ਸਮਾਗਮ ਦੌਰਾਨ ਮੇਅਰ ਪਿ੍ੰਸੀਪਲ ਇੰਦਰਜੀਤ ਕੌਰ, ਵਿਧਾਇਕ ਕੁਲਵੰਤ ਸਿੰਘ ਸਿੱਧੂ, ਮਦਨ ਲਾਲ ਬੱਗਾ, ਸਾਬਕਾ ਮੰਤਰੀ ਮਲਕੀਤ ਸਿੰਘ ਦਾਖਾ, ਹਰਪ੍ਰੀਤ ਸਿੰਘ ਡੰਗ, ਜਸਦੀਪ ਸਿੰਘ ਕਾਉਂਕੇ, ਏ.ਡੀ.ਸੀ.ਪੀ. ਕੰਵਲਜੀਤ ਸਿੰਘ ਅਤੇ ਹੋਰ ਕਈ ਸ਼ਖਸੀਅਤਾਂ ਨੇ ਹਾਜ਼ਰੀ ਭਰੀ |