12-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-01-2026

ਡਰਾਈਵਰ ਨੂੰ ਬੰਦੀ ਬਣਾ ਕੇ ਲੁਟੇਰੇ ਲੱਖਾਂ ਦਾ ਲੋਹਾ ਲੁੱਟ ਕੇ ਹੋਏ ਫ਼ਰਾਰ <br/>

Ad Position 21
repet_subhas-goyals [Copy P29]
ਅਜੀਤ ਡੈਸਕ 28-01-2026
ਲੁਧਿਆਣਾ, 27 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਢੰਡਾਰੀ ਸਟੇਸ਼ਨ ਨੇੜੇ ਡਰਾਈਵਰ ਨੂੰ ਬੰਦੀ ਬਣਾ ਕੇ ਲੁਟੇਰੇ ਲੱਖਾਂ ਰੁਪਏ ਮੁੱਲ ਦਾ ਲੋਹਾ ਲੁੱਟ ਕੇ ਫ਼ਰਾਰ ਹੋ ਗਏ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਸ ਸਬੰਧੀ ਟਰੱਕ ਦੇ ਮਾਲਕ ਸੁਮਨਦੀਪ ਸਿੰਘ ਵਾਸੀ ਸ਼ੇਰਪੁਰ ਕਲਾਂ ਦੀ ਸ਼ਿਕਾਇਤ 'ਤੇ ਤਿੰਨ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਬੀਤੇ ਦਿਨ ਇਹਨਾਂ ਲੁਟੇਰਿਆਂ ਨੇ ਉਸਦੇ ਡਰਾਈਵਰ ਤਰਲੋਚਨ ਸਿੰਘ ਉਰਫ਼ ਬਿੱਲਾ ਨੂੰ ਬੰਦੀ ਬਣਾ ਲਿਆ ਅਤੇ ਟਰੱਕ ਵਿਚ ਲੱਦਿਆ ਲੱਖਾਂ ਰੁਪਏ ਮੁੱਲ ਦਾ ਲੋਹਾ ਟਰੱਕ ਸਮੇਤ ਹੀ ਲੁੱਟ ਕੇ ਫ਼ਰਾਰ ਹੋ ਗਏ, ਜਿਸ 'ਤੇ ਸ਼ਿਕਾਇਤਕਰਤਾ ਵਲੋਂ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ | ਹਾਲ ਦੀ ਘੜੀ ਇਸ ਮਾਮਲੇ ਵਿਚ ਕੋਈ ਗਿ੍ਫ਼ਤਾਰੀ ਨਹੀਂ ਕੀਤੀ ਗਈ ਹੈ¢

Ad Position 22
No active advertisement
ਪਿਛਲੀ ਖ਼ਬਰ ਸ਼ੱਕੀ ਹਾਲਾਤ ਵਿਚ ਨੌਜਵਾਨ ਦੀ ਮੌਤ <br/> ਅਗਲੀ ਖ਼ਬਰ ਲੁਧਿਆਣਾ ਵਿਚ 77ਵਾਂ ਗਣਤੰਤਰ ਦਿਵਸ ਧੂਮਧਾਮ ਨਾਲ ਮਨਾਇਆ <br/>
Ad Position 24