12-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-01-2026

ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਸੰਬੰਧੀ ਗੁਰਦੁਆਰਾ ਸ੍ਰੀ ਗੁਰੂ ਕਲਗੀਧਰ ਸਿੰਘ ਸਭਾ ਵਿਖੇ ਵਿਸ਼ੇਸ਼ ਜਪ ਤਪ ਚੋਪਹਿਰਾ ਸਮਾਗਮ <br/>

Ad Position 21
repet_subhas-goyals [Copy P29]
ਅਜੀਤ ਡੈਸਕ 28-01-2026
ਲੁਧਿਆਣਾ, 27 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਸਬੰਧੀ ਗੁਰਦੁਆਰਾ ਸ੍ਰੀ ਕਲਗੀਧਰ ਸਿੰਘ ਸਭਾ ਵਿਖੇ ਵਿਸ਼ੇਸ਼ ਜਪ ਤਪ ਚੁਪਹਿਰਾ ਸਮਾਗਮ ਕਰਵਾਏ ਗਏ | ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਸੇਵਾਦਾਰ ਗੁਰਮੀਤ ਸਿੰਘ ਨੇ ਦੱਸਿਆ ਕਿ ਇਨ੍ਹਾਂ ਸਮਾਗਮਾਂ 'ਚ ਭਾਈ ਹਰਵਿੰਦਰਪਾਲ ਸਿੰਘ ਲਿਟਲ ਵੀਰ ਜੀ ਬੀਬੀ ਕੌਲਾ ਸ੍ਰੀ ਅੰਮਿ੍ਤਸਰ ਸਾਹਿਬ, ਧੰਨ ਧੰਨ ਬਾਬਾ ਦੀਪ ਸਿੰਘ ਚੁਪਹਿਰਾ ਪਰਿਵਾਰ ਵਲੋਂ ਵੀ ਵਿਸ਼ੇਸ਼ ਤੌਰ ਤੇ ਉਨ੍ਹਾਂ ਦੇ ਨਾਲ ਮਿਲ ਕੇ ਇਹ ਚਪਹਿਰਾ ਸਮਾਗਮ ਕੀਤਾ ਗਿਆ | ਮਾਤਾ ਵਿਪਨਪ੍ਰੀਤ ਕੌਰ ਆਪਣੀਆਂ ਸਾਰੀਆਂ ਬੀਬੀਆਂ ਦੇ ਜਥੇ ਸਮੇਤ ਜਪ ਤਪ ਸਮਾਗਮ ਵਿਚ ਸ਼ਮੂਲੀਅਤ ਕੀਤੀ ਅਤੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਅਤੇ ਕਥਾ ਦੁਆਰਾ ਨਿਹਾਲ ਕੀਤਾ | ਸੰਗਤਾਂ ਨੇ ਧੰਨ ਧੰਨ ਬਾਬਾ ਦੀਪ ਸਿੰਘ ਜੀ ਦਾ ਜਨਮ ਦਿਹਾੜਾ ਬੜੇ ਪਿਆਰ ਸਤਿਕਾਰ ਨਾਲ ਮਨਾਇਆ ਅਤੇ ਧੰਨ ਧੰਨ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਮਹਾਰਾਜ ਜੀ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆ | ਸਮਾਗਮ 'ਚ ਜਰਨੈਲ ਸਿੰਘ ਜਨਰਲ ਸਕੱਤਰ, ਭੁਪਿੰਦਰਪਾਲ ਸਿੰਘ ਧਵਨ ਮੀਤ ਪ੍ਰਧਾਨ, ਮਨਿੰਦਰ ਸਿੰਘ ਅਹੂਜਾ, ਦਰਸ਼ਨ ਸਿੰਘ ਰਾਜੂ, ਗੁਰਮਿੰਦਰ ਸਿੰਘ ਬਤਰਾ, ਦਰਸ਼ਨ ਸਿੰਘ ਦਰਸ਼ੀ, ਚਰਨਜੀਤ ਸਿੰਘ, ਰਛਪਾਲ ਸਿੰਘ, ਹਰਸ਼ਰਨ ਸਿੰਘ ਪਾਹਵਾ, ਸੁਰਜੀਤ ਸਿੰਘ ਆਦਿ ਹਾਜ਼ਰ ਸਨ | ਗੁਰੂ ਦੇ ਲੰਗਰ ਅਤੁੱਟ ਵਰਤਾਏ ਗਏ |

Ad Position 22
No active advertisement
ਪਿਛਲੀ ਖ਼ਬਰ ਕਿਸਾਨਾਂ ਅਤੇ ਮਜ਼ਦੂਰਾਂ ਨੇ 4 ਘੰਟੇ ਲਈ ਕੀਤਾ ਵਾਹਨਾਂ ਨੂੰ ਟੋਲ ਮੁਕਤ <br/> ਅਗਲੀ ਖ਼ਬਰ ਸ਼ੱਕੀ ਹਾਲਾਤ ਵਿਚ ਨੌਜਵਾਨ ਦੀ ਮੌਤ <br/>
Ad Position 24