12-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-01-2026

ਕਿਸਾਨਾਂ ਅਤੇ ਮਜ਼ਦੂਰਾਂ ਨੇ 4 ਘੰਟੇ ਲਈ ਕੀਤਾ ਵਾਹਨਾਂ ਨੂੰ ਟੋਲ ਮੁਕਤ <br/>

Ad Position 21
repet_subhas-goyals [Copy P29]
ਅਜੀਤ ਡੈਸਕ 28-01-2026
ਲੁਧਿਆਣਾ, 27 ਜਨਵਰੀ (ਬਲਬੀਰ ਸਿੰਘ ਰਾਣਾ)-ਪੰਜਾਬ ਦੇ ਸਭ ਤੋਂ ਮਹਿੰਗੇ ਲਾਡੋਵਾਲ ਟੋਲ ਪਲਾਜ਼ਾ ਤੇ ਵੱਖ-ਵੱਖ ਕਿਸਾਨਾਂ ਅਤੇ ਮਜ਼ਦੂਰ ਜਥੇਬੰਦੀਆਂ ਵਲੋਂ ਲੋਕਾਂ ਦੀਆਂ ਹੱਕੀ ਅਤੇ ਵੱਡੀਆਂ ਮੰਗਾਂ ਨੂੰ ਲੈ ਕੇ ਦਿੱਤੇ ਗਏ ਸੱਦੇ ਮੁਤਾਬਿਕ ਲਾਡੋਵਾਲ ਟੋਲ ਪਲਾਜ਼ਾ ਵਿਖੇ ਗਣਤੰਤਰ ਦਿਵਸ ਮÏਕੇ ਰੋਸ ਪ੍ਰਦਰਸ਼ਨ ਦÏਰਾਨ ਆਉਣ ਜਾਣ ਵਾਲੇ ਵਾਹਨਾਂ ਨੂੰ 4 ਘੰਟੇ ਲਈ ਟੋਲ ਮੁਕਤ ਕੀਤਾ ਗਿਆ | 26 ਜਨਵਰੀ ਨੂੰ ਸਵੇਰੇ ਲਗਭਗ 10.00 ਵਜੇ ਤੋਂ ਟੋਲ ਪਲਾਜ਼ਾ ਨੇੜੇ ਲਾਡੋਵਾਲ ਬਾਈਪਾਸ ਪੁਲ ਥੱਲੇ ਭਾਰਤੀ ਕਿਸਾਨ ਮਜ਼ਦੂਰ ਯੂਨੀਅਨ, ਭਾਰਤੀ ਕਿਸਾਨ ਯੂਨੀਅਨ ਦੋਆਬਾ ਦੀ ਮਾਲਵਾ ਜ਼ੋਨ ਅਤੇ ਹੋਰ ਸਿਆਸੀ ਪਾਰਟੀਆਂ ਦੇ ਆਗੂ ਅਤੇ ਕਾਰਕੁਨ ਇਕੱਠੇ ਹੋਣੇ ਸ਼ੁਰੂ ਹੋ ਗਏ ਅਤੇ ਫਿਰ 12.00 ਵਜੇ ਤੋਂ ਦੋਵਾਂ ਪਾਸਿਆਂ ਤੋਂ ਟੋਲ ਪਲਾਜ਼ਾ 'ਤੇ ਵਾਹਨਾਂ ਨੂੰ ਮੁਫ਼ਤ ਲੰਘਾਉਣਾ ਸ਼ੁਰੂ ਕਰ ਦਿੱਤਾ, ਜੋ ਸ਼ਾਮੀਂ 4.00 ਵਜੇ ਤੱਕ ਜਾਰੀ ਰਿਹਾ | ਇਸ ਮÏਕੇ ਭਾਰਤੀ ਕਿਸਾਨ ਮਜ਼ਦੂਰ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਦਿਲਬਾਗ ਸਿੰਘ ਗਿੱਲ, ਭਾਰਤੀ ਕਿਸਾਨ ਯੂਨੀਅਨ ਦੋਆਬਾ ਦੇ ਮਾਲਵਾ ਜ਼ੋਨ ਪ੍ਰਧਾਨ ਇੰਦਰਵੀਰ ਸਿੰਘ ਕਾਦੀਆਂ, ਵਿਧਾਨ ਸਭਾ ਹਲਕਾ ਸਾਹਨੇਵਾਲ ਦੇ ਯੂਥ ਕਾਂਗਰਸ ਪੰਜਾਬ ਦੇ ਕੋਆਰਡੀਨੇਟਰ ਐਡਵੋਕੇਟ ਮਨਵੀਰ ਸਿੰਘ ਧਾਲੀਵਾਲ ਅਤੇ ਭਾਰਤੀ ਜਨਤਾ ਪਾਰਟੀ ਦੇ ਮੁੱਖ ਬੁਲਾਰੇ ਪਿ੍ਤਪਾਲ ਸਿੰਘ ਬਲੀਏਵਾਲ ਆਦਿ ਆਗੂਆਂ ਨੇ ਸਾਂਝੇ ਤÏਰ 'ਤੇ ਸੰਬੋਧਨ ਕਰਦਿਆਂ ਮੰਗਾਂ ਬਾਰੇ ਦੱਸਿਆ | ਇਸ ਮÏਕੇ ਲਾਡੋਵਾਲ ਟੋਲ ਪਲਾਜ਼ਾ ਵਿਖੇ ਪੰਜਾਬ ਸਰਕਾਰ ਵਲੋਂ ਕਿਸਾਨਾਂ ਅਤੇ ਮਜ਼ਦੂਰਾਂ ਨਾਲ ਗੱਲਬਾਤ ਕਰਨ ਸਬੰਧੀ ਮਾਈਨਿੰਗ ਅਤੇ ਨਹਿਰੀ ਵਿਭਾਗ ਪੰਜਾਬ ਦੇ ਐਕਸੀਅਨ ਮਨਜੀਤ ਸਿੰਘ ਅਤੇ ਜੀਸ਼ੂ ਬੰਸਲ ਤਹਿਸੀਲਦਾਰ ਪਹੁੰਚੇ | ਉਨ੍ਹਾਂ ਜਥੇਬੰਦੀਆਂ ਦੇ ਆਗੂਆਂ ਨਾਲ ਗੱਲਬਾਤ ਕਰਦਿਆਂ ਭਰੋਸਾ ਦਿਵਾਇਆ ਕਿ ਇਕ ਹਫ਼ਤੇ ਤੱਕ ਧੁੱਸੀ ਬੰਨ੍ਹ ਦੀ ਉਸਾਰੀ ਅਤੇ ਰਾਹੋਂ ਰੋਡ ਦਾ ਕੰਮ ਸ਼ੁਰੂ ਕਰਵਾਇਆ ਜਾਵੇਗਾ ਜਦ ਕਿ 1-2 ਦਿਨਾਂ ਵਿਚ ਰੋਡ ਤੋਂ ਰੇੜੀਆਂ ਫੜੀਆਂ ਨੂੰ ਚੁਕਾਇਆ ਜਾਵੇਗਾ | ਐਕਸੀਅਨ ਮਨਜੀਤ ਸਿੰਘ ਵਲੋਂ ਦਿੱਤੇ ਗਏ ਇਸ ਭਰੋਸੇ ਤੋਂ ਬਾਅਦ ਕਿਸਾਨਾਂ ਅਤੇ ਮਜ਼ਦੂਰਾਂ ਨੇ ਰੋਸ ਧਰਨਾ ਖ਼ਤਮ ਕੀਤਾ |

Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਗਰੇਵਾਲ ਨੇ 77ਵੇਂ ਗਣਤੰਤਰ ਦਿਵਸ ਮੌਕੇ ਹਲਕੇ ਦੇ ਵੱਖ-ਵੱਖ ਵਾਰਡਾਂ 'ਚ ਲਹਿਰਾਇਆ ਤਿਰੰਗਾ ਝੰਡਾ <br/> ਅਗਲੀ ਖ਼ਬਰ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਸੰਬੰਧੀ ਗੁਰਦੁਆਰਾ ਸ੍ਰੀ ਗੁਰੂ ਕਲਗੀਧਰ ਸਿੰਘ ਸਭਾ ਵਿਖੇ ਵਿਸ਼ੇਸ਼ ਜਪ ਤਪ ਚ...
Ad Position 24