02-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-01-2026

ਮੀਟਿੰਗਾਂ ਦਾ ਡਰਾਮਾ, ਫ਼ੈਸਲਾ ਕੋਈ ਨਹੀਂ ਆਂਗਣਵਾੜੀ ਮੁਲਾਜ਼ਮ ਯੂਨੀਅਨ ਨੇ ਕੀਤਾ ਰੋਸ ਪ੍ਰਦਰਸ਼ਨ <br/>

Ad Position 21
No active advertisement
ਸ਼ਿਮਲਾਪੁਰੀ ਸੀ. ਡੀ. ਪੀ. ਓ. ਦਫਤਰ ਦੇ ਬਾਹਰ ਰੋਸ ਪ੍ਰਦਰਸ਼ਨ ਕਰਦੇ ਹੋਏ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੇ ਆਗੂ ਤੇ ਮੈਂਬਰ | ਤਸਵੀਰ-ਸੇਵਕ ਸਿੰਘ <br/> 29-01-2026
ਲੁਧਿਆਣਾ, 28 ਜਨਵਰੀ (ਭੁਪਿੰਦਰ ਸਿੰਘ ਬੈਂਸ)- ਆਂਗਣਵਾੜੀ ਮੁਲਾਜ਼ਮ ਯੂਨੀਅਨ ਵਲੋਂ ਆਪਣੀਆਂ ਲੰਮੇ ਸਮੇਂ ਤੋਂ ਲਟਕਦੀਆਂ ਮੰਗਾਂ ਨੰੂ ਲੈਕੇ ਜ਼ਿਲ੍ਹਾ ਪ੍ਰਧਾਨ ਸੁਭਾਸ਼ ਰਾਣੀ ਦੀ ਅਗਵਾਈ ਹੇਠ ਸ਼ਿਮਲਾਪੁਰੀ ਸਥਿਤ ਸੀਡੀਪੀੳ ਦਫਤਰ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ ਗਿਆ | ਯੂਨੀਅਨ ਆਗੂਆਂ ਨੇ ਦੋਸ਼ ਲਗਾਇਆ ਕਿ ਸਰਕਾਰ ਵਾਰ-ਵਾਰ ਮੀਟਿੰਗਾਂ ਦਾ ਸਮਾਂ ਦੇਕੇ ਵੀ ਕੋਈ ਠੋਸ ਕਾਰਵਾਈ ਨਹੀਂ ਕਰ ਰਹੀ, ਜਿਸ ਕਾਰਨ ਮੁਲਾਜ਼ਮਾਂ ਵਿਚ ਭਾਰੀ ਰੋਸ ਹੈ | ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਸੱਤਾ ਵਿਚ ਆਉਣ ਸਮੇਂ ਆਂਗਣਵਾੜੀ ਮੁਲਾਜ਼ਮਾਂ ਦੇ ਮਾਨ ਭੱਤੇ ਵਿਚ ਵਾਧਾ ਕਰਨ ਦਾ ਵਾਅਦਾ ਕੀਤਾ ਸੀ ਪਰ ਅਜੇ ਤੱਕ ਇਕ ਰੁਪਇਆ ਵੀ ਨਹੀਂ ਵਧਾਇਆ ਗਿਆ | ਇਸ ਤੋਂ ਇਲਾਵਾ ਸੈਂਟਰਾਂ ਦੀਆਂ ਇਮਾਰਤਾਂ ਦਾ ਕਿਰਾਇਆ ਵੀ ਨਹੀਂ ਦਿੱਤਾ ਜਾ ਰਿਹਾ ਹੈ | ਯੂਨੀਅਨ ਨੇ ਐਲਾਨ ਕੀਤਾ ਕਿ 12 ਫਰਵਰੀ ਨੰੂ ਟਰੇਡ ਯੂਨੀਅਨਾਂ ਵਲੋਂ ਦਿੱਤੀ ਗਈ ਹੜਤਾਲ ਵਿਚ ਆਂਗਣਵਾੜੀ ਮੁਲਾਜ਼ਮ ਵੱਡੀ ਗਿਣਤੀ ਵਿਚ ਸ਼ਾਮਲ ਹੋਣਗੇ | ਆਗੂਆਂ ਨੇ ਮੰਗ ਕੀਤੀ ਕਿ ਵਰਕਰਾਂ ਅਤੇ ਹੈਲਪਰਾਂ ਨੰੂ ਗ੍ਰੇਡ 3 ਅਤੇ ਗ੍ਰੇਡ 4 ਦੇ ਸਰਕਾਰੀ ਕਰਮਚਾਰੀ ਵਜੋਂ ਨਿਯੁਕਤ ਕੀਤਾ ਜਾਵੇ, ਘੱਟੋ-ਘੱਟ 26 ਹਜ਼ਾਰ ਰੁਪਏ ਤਨਖਾਹ ਦਿੱਤੀ ਜਾਵੇ | ਟ੍ਰੇਡ ਯੂਨੀਅਨ ਅਧਿਕਾਰਾਂ ਨੰੂ ਮਾਨਤਾ ਦਿੱਤੀ ਜਾਵੇ ਅਤੇ ਗ੍ਰੈਚੁੂਇਟੀ ਸੰਬੰਧੀ ਅਦਾਲਤੀ ਹੁਕਮ ਤੁਰੰਤ ਲਾਗੂ ਕੀਤੇ ਜਾਣ | ਇਸ ਮੌਕੇ ਯੂਨੀਅਨ ਵਲੋਂ ਸੀ.ਡੀ.ਪੀ.ੳ ਦੇ ਰਾਹੀਂ ਸਰਕਾਰ ਨੰੂ ਮੰਗ ਪੱਤਰ ਵੀ ਭੇਜਿਆ ਗਿਆ | ਇਸ ਮੌਕੇ ਸ਼ੈਲੀ, ਰਜਨੀ, ਆਸ਼ਾ ਰਾਣੀ, ਅੰਜੂ, ਬਲਵਿੰਦਰ ਕੌਰ, ਦਲਜੀਤ ਕੌਰ, ਮਨਪ੍ਰੀਤ ਕੌਰ ਅਤੇ ਹੋਰ ਮੁਲਾਜ਼ਮ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਅਨੋਖੇ ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ <br/> ਅਗਲੀ ਖ਼ਬਰ 3 ਰੋਜ਼ਾ ਇੰਡੀਆ ਐਗਰੀ ਐਕਸਪੋ-2026 ਦਾ 6ਵਾਂ ਐਡੀਸ਼ਨ 30 ਤੋਂ ਹੋਵੇਗਾ ਸ਼ੁਰੂ
Ad Position 24