02-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-01-2026

'ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ' ਰਜਿਸਟ੍ਰੇਸ਼ਨ 1 ਫਰਵਰੀ ਤੋਂ <br/>

Ad Position 21
No active advertisement
ਅਜੀਤ ਡੈਸਕ 29-01-2026
ਲੁਧਿਆਣਾ, 28 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਵਲੋਂ 'ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ' ਦੇ ਦੂਜੇ ਪੜਾਅ ਤਹਿਤ ਤੀਰਥ ਯਾਤਰਾ 1 ਫਰਵਰੀ 2026 ਤੋਂ ਸ਼ੁਰੂ ਕੀਤੀ ਜਾ ਰਹੀ ਹੈ ਅਤੇ ਯਾਤਰੀ ਆਪਣੀ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ | ਰਜਿਸਟ੍ਰੇਸ਼ਨ ਸਬੰਧੀ ਫਾਰਮ ਬੂਥ ਪੱਧਰ ਉੱਤੇ ਭਰਵਾਏ ਜਾਣਗੇ | ਯਾਤਰਾ 'ਤੇ ਜਾਣ ਵਾਲੇ ਸ਼ਰਧਾਲੂਆਂ ਦੀ ਚੋਣ ਡਰਾਅ ਰਾਹੀਂ ਪੂਰਨ ਪਾਰਦਰਸ਼ੀ ਢੰਗ ਨਾਲ ਕੀਤੀ ਜਾਵੇਗੀ | ਇਹ ਜਾਣਕਾਰੀ ਸਾਂਝੀ ਕਰਦਿਆਂ ਡਿਪਟੀ ਕਮਿਸ਼ਨਰ ਸ਼੍ਰੀ ਹਿਮਾਂਸ਼ੂ ਜੈਨ ਨੇ ਦੱਸਿਆ ਕਿ ਯਾਤਰਾ ਦੌਰਾਨ ਸੰਗਤ ਨਾਲ ਇਕ ਮੈਡੀਕਲ ਟੀਮ ਵੀ ਜਾਵੇਗੀ ਤਾਂ ਕਿ ਕਿਸੇ ਵੀ ਹੰਗਾਮੀ ਸਥਿਤੀ ਵਿਚ ਤੁਰੰਤ ਸਹਾਇਤਾ ਦਿੱਤੀ ਜਾ ਸਕੇ | ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਯਾਤਰਾ ਲਈ 50 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਸ਼ਰਧਾਲੂ ਯੋਗ ਹੋਣਗੇ | ਇਸ ਲਈ ਰਜਿਸਟ੍ਰੇਸ਼ਨ ਵਾਸਤੇ ਵੋਟਰ ਕਾਰਡ ਲਾਜ਼ਮੀ ਹੋਵੇਗਾ | ਉਨ੍ਹਾਂ ਕਿਹਾ ਕਿ ਹਰੇਕ ਰਜਿਸਟਰਡ ਵਿਅਕਤੀਆਂ ਵਿਚੋਂ ਹਰੇਕ ਬੂਥ ਤੋਂ ਡਰਾਅ ਰਾਹੀਂ 40 ਸ਼ਰਧਾਲੂਆਂ ਦੀ ਚੋਣ ਕੀਤੀ ਜਾਵੇਗੀ | ਸ਼ਰਧਾਲੂਆਂ ਨੂੰ ਇਸ ਯਾਤਰਾ ਦੌਰਾਨ ਤਿੰਨ ਦਿਨ ਤੇ ਦੋ ਰਾਤਾਂ ਦੀ ਠਹਿਰ ਮੁਹੱਈਆ ਕੀਤੀ ਜਾਵੇਗੀ | ਡਿਪਟੀ ਕਮਿਸ਼ਨਰ ਨੇ ਕਿਹਾ ਕਿ ਲੁਧਿਆਣਾ ਦੇ ਸਾਰੇ 14 ਵਿਧਾਨ ਸਭਾ ਹਲਕਿਆਂ ਤੋਂ ਸ਼ਰਧਾਲੂਆਂ ਦੀ ਚੋਣ ਕੀਤੀ ਜਾਵੇਗੀ |

Ad Position 22
No active advertisement
ਪਿਛਲੀ ਖ਼ਬਰ ਗੁਰੂ ਰਵਿਦਾਸ ਆਗਮਨ ਪੁਰਬ 'ਤੇ ਸੰਤ ਆਲੋਵਾਲ ਨੂੰ ਦਿੱਤਾ ਸੱਦਾ ਪੱਤਰ <br/> ਅਗਲੀ ਖ਼ਬਰ ਪੰਜਾਬ ਡਾਇਰ ਐਸੋਸੀਏਸ਼ਨ ਦੇ ਸੀਈਟੀਪੀ ਵਿਚ ਗਣਤੰਤਰ ਦਿਵਸ 'ਤੇ ਸਮਾਗਮ ਕਰਵਾਇਆ <br/>
Ad Position 24