02-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-01-2026

ਸਰਕਾਰੀ ਹਸਪਤਾਲਾਂ ਵਿਚ ਜਣੇਪਾ ਸੇਵਾਵਾਂ ਬਿਲਕੁਲ ਮੁਫ਼ਤ ਦਿੱਤੀਆਂ ਜਾਂਦੀਆਂ ਹਨ-ਸਿਵਲ ਸਰਜਨ

Ad Position 21
No active advertisement
ਅਜੀਤ ਡੈਸਕ 29-01-2026
ਲੁਧਿਆਣਾ, 28 ਜਨਵਰੀ (ਡਾ. ਤਰਲੋਚਨ ਸਿੰਘ)-ਪੰਜਾਬ ਸਰਕਾਰ ਵਲੋਂ ਮਾਂ ਅਤੇ ਬੱਚੇ ਦੀ ਸਿਹਤ ਨੂੰ ਪਹਿਲ ਦਿੰਦਿਆਂ ਸੂਬੇ ਦੇ ਸਾਰੇ ਸਰਕਾਰੀ ਹਸਪਤਾਲਾਂ ਵਿਚ ਜਣੇਪੇ ਦੀ ਸਹੂਲਤ ਪੂਰੀ ਤਰ੍ਹਾਂ ਮੁਫ਼ਤ ਦਿੱਤੀ ਜਾ ਰਹੀ ਹੈ¢ ਇਸ ਯੋਜਨਾ ਦਾ ਮੁੱਖ ਮਕਸਦ ਗਰਭਵਤੀ ਮਹਿਲਾਵਾਂ ਨੂੰ ਸੁਰੱਖਿਅਤ, ਗੁਣਵੱਤਾ ਪੂਰਵਕ ਅਤੇ ਸਸਤੀਆਂ ਸਿਹਤ ਸੇਵਾਵਾਂ ਉਪਲਬਧ ਕਰਵਾਉਣਾ ਹੈ, ਤਾਂ ਜੋ ਕੋਈ ਵੀ ਪਰਿਵਾਰ ਆਰਥਿਕ ਤੰਗੀ ਕਾਰਨ ਇਲਾਜ ਤੋਂ ਵਾਂਝਾ ਨਾ ਰਹੇ ¢ ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਰਮਨਦੀਪ ਕÏਰ ਨੇ ਦੱਸਿਆ ਕਿ ਸਰਕਾਰੀ ਹਸਪਤਾਲਾਂ ਵਿਚ ਨਾਰਮਲ ਡਿਲਿਵਰੀ ਅਤੇ ਸੀਜ਼ੇਰੀਅਨ ਡਿਲਿਵਰੀ ਦੋਵੇਂ ਹੀ ਮੁਫ਼ਤ ਕੀਤੀਆਂ ਜਾਂਦੀਆਂ ਹਨ ¢ ਉਨ੍ਹਾਂ ਦੱਸਿਆ ਕਿ ਸੂਬਾ ਸਰਕਾਰ ਦੀ ਇਸ ਪਹਿਲ ਨਾਲ ਪੇਂਡੂ ਅਤੇ ਸ਼ਹਿਰੀ ਖੇਤਰਾਂ ਵਿਚ ਰਹਿੰਦੇ ਗ਼ਰੀਬ ਅਤੇ ਮੱਧ ਵਰਗ ਪਰਿਵਾਰਾਂ ਨੂੰ ਵੱਡਾ ਲਾਭ ਮਿਲ ਰਿਹਾ ਹੈ ¢ ਸਰਕਾਰੀ ਹਸਪਤਾਲਾਂ ਵਿਚ ਇਹ ਸਹੂਲਤ ਮੁਫ਼ਤ ਮਿਲਣ ਕਾਰਨ ਪਰਿਵਾਰਾਂ 'ਤੇ ਆਰਥਿਕ ਬੋਝ ਘੱਟ ਹੋਇਆ ਹੈ ¢ ਉਨ੍ਹਾਂ ਜ਼ਿਲ੍ਹੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਗਰਭਵਤੀ ਮਹਿਲਾਵਾਂ ਆਪਣੀ ਡਿਲਿਵਰੀ ਲਈ ਨਜ਼ਦੀਕੀ ਸਰਕਾਰੀ ਹਸਪਤਾਲ ਜਾਂ ਸਿਹਤ ਕੇਂਦਰ ਨਾਲ ਸੰਪਰਕ ਕਰਨ ਅਤੇ ਸਰਕਾਰ ਵਲੋਂ ਦਿੱਤੀਆਂ ਜਾ ਰਹੀਆਂ ਮੁਫ਼ਤ ਸਹੂਲਤਾਂ ਦਾ ਪੂਰਾ ਲਾਭ ਉਠਾਉਣ ¢ ਇਸ ਸਬੰਧੀ ਅੱਜ ਮਾਸ ਮੀਡੀਆ ਵਿੰਗ ਦੇ ਜ਼ਿਲ੍ਹਾ ਬੀ.ਸੀ. ਸੀ ਕੋਆਰਡੀਨੇਟਰ ਬਰਜਿੰਦਰ ਸਿੰਘ ਬਰਾੜ ਨੇ ਮਾਡਲ ਟਾਊਨ ਸਥਿਤ ਸਰਕਾਰੀ ਡਿਸਪੈਂਸਰੀ ਵਿਖੇ ਅÏਰਤਾਂ ਨੂੰ ਸਰਕਾਰੀ ਹਸਪਤਾਲਾਂ ਵਿਚ ਡਿਲਿਵਰੀ ਕਰਵਾਉਣ ਸਬੰਧੀ ਜਾਗਰੂਕ ਕੀਤਾ ¢
Ad Position 22
No active advertisement
ਪਿਛਲੀ ਖ਼ਬਰ ਇੰਡੀਅਨ ਡੈਂਟਲ ਐਸੋ. ਲੁਧਿਆਣਾ ਵਲੋਂ ਦੰਦਾਂ ਦਾ ਮੁਫ਼ਤ ਚੈੱਕਅਪ ਕੈਂਪ <br/> ਅਗਲੀ ਖ਼ਬਰ ਸਮਾਜ ਸੇਵੀ ਵਾਲੀਆ ਨੇ ਕੇਂਦਰ ਤੇ ਪੰਜਾਬ ਸਰਕਾਰ ਨੂੰ ਲਿਖਿਆ ਪੱਤਰ
Ad Position 24