02-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-01-2026

ਇੰਡੀਅਨ ਡੈਂਟਲ ਐਸੋ. ਲੁਧਿਆਣਾ ਵਲੋਂ ਦੰਦਾਂ ਦਾ ਮੁਫ਼ਤ ਚੈੱਕਅਪ ਕੈਂਪ <br/>

Ad Position 21
No active advertisement
ਗੁਰੂ ਗੋਬਿੰਦ ਸਿੰਘ ਜੀ ਚੈਰੀਟੇਬਲ ਹਸਪਤਾਲ ਮਾਡਲ ਟਾਊਨ ਐਕਸਟੈਨਸ਼ਨ ਵਿਖੇ ਇੰਡੀਅਨ ਡੈਂਟਲ ਐਸੋਸੀਏਸ਼ਨ ਲੁਧਿਆਣਾ ਦੇ ਨਿੱਘੇ ਸਹਿਯੋਗ ਨਾਲ ਲਗਾਏ ਗਏ ਦੰਦਾਂ ਦੀ ਜਾਂਚ ਕੈਂਪ ਦਾ ਰਸਮੀ ਤੌਰ 'ਤੇ ਉਦਘਾਟਨ ਕਰਨ ਲਈ ਪੁੱਜੇ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਇੰਦਰਜੀਤ ਸਿੰਘ ਮੱਕੜ ਤੇ ਹੋਰ ਸ਼ਖ਼ਸੀਅਤਾਂ | ਅਜੀਤ ਤਸਵੀਰ <br/> 29-01-2026
ਲੁਧਿਆਣਾ, 28 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਗੁਰੂ ਗੋਬਿੰਦ ਸਿੰਘ ਜੀ ਚੈਰੀਟੇਬਲ ਹਸਪਤਾਲ ਮਾਡਲ ਟਾਊਨ ਐਕਸਟੈਨਸ਼ਨ ਵਿਖੇ ਇੰਡੀਅਨ ਡੈਂਟਲ ਐਸੋਸੀਏਸ਼ਨ ਲੁਧਿਆਣਾ ਦੇ ਨਿੱਘੇ ਸਹਿਯੋਗ ਨਾਲ ਲਗਾਏ ਗਏ ਦੰਦਾਂ ਦੀ ਜਾਂਚ ਕੈਂਪ ਦਾ ਰਸਮੀ ਤੌਰ 'ਤੇ ਉਦਘਾਟਨ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਦੇ ਪ੍ਰਧਾਨ ਇੰਦਰਜੀਤ ਸਿੰਘ ਮੱਕੜ ਨੇ ਕਰਦੇ ਹੋਏ ਕਿਹਾ ਕਿ ਇਨਸਾਨੀ ਕਦਰਾਂ ਕੀਮਤਾਂ 'ਤੇ ਪਹਿਰਾ ਦੇਣਾ ਅਤੇ ਆਪਣੀ ਉਸਾਰੂ ਸੋਚ ਨੂੰ ਸਮਾਜ ਭਲਾਈ ਦੇ ਕਾਰਜਾਂ ਵਿਚ ਲਗਾ ਕੇ ਲੋੜਵੰਦਾਂ ਦੀ ਸੇਵਾ ਕਰਨਾ ਹੀ ਸੱਚੀ ਮਨੁੱਖਤਾ ਦੀ ਸੇਵਾ ਹੈ¢ ਸ. ਮੱਕੜ ਨੇ ਕਿਹਾ ਕਿ ਦੰਦਾਂ ਦੀਆਂ ਬਿਮਾਰੀਆਂ ਨਾਲ ਪੀੜਤ ਮਰੀਜ਼ਾਂ ਦਾ ਮੁਫ਼ਤ ਚੈੱਕਅਪ ਕਰਕੇ ਨਿਸ਼ਕਾਮ ਰੂਪ ਵਿਚ ਦਵਾਈਆਂ ਉਪਲਬਧ ਕਰਵਾਉਣ ਵਾਲੀ ਸੰਸਥਾ ਇੰਡੀਅਨ ਡੈਂਟਲ ਐਸੋਸੀਏਸ਼ਨ ਲੁਧਿਆਣਾ ਦਾ ਉਪਰਾਲਾ ਸਮੁੱਚੇ ਸਮਾਜ ਲਈ ਪੇ੍ਰਰਨਾ ਸਰੋਤ ਹੈ ¢ ਇਸ ਦÏਰਾਨ ਉਨ੍ਹਾਂ ਨੇ ਹਸਪਤਾਲ ਦੇ ਇੰਚਾਰਜ ਤੇ ਕੈਂਪ ਦੇ ਮੁੱਖ ਪ੍ਰਬੰਧਕ ਡਾ. ਵੀਰ ਸਿੰਘ ਅਤੇ ਐਸੋਸੀਏਸ਼ਨ ਦੇ ਡਾਕਟਰਾਂ, ਜਿਨ੍ਹਾਂ ਵਿਚ ਡਾ. ਜਸਪਾਲ ਸਿੰਘ, ਯਸ਼ੀਕਾ ਪੁਰੀ, ਡਾ. ਦੀਪਕਾ ਗੁਪਤਾ, ਡਾ. ਕੀਸਕੀਨਦਾ ਦੱਤਾ, ਡਾ. ਵੀਪੁਲ ਜੈਨ, ਗਗਨ ਬਜਾਜ, ਮਨੀਸ਼ ਬਜਾਜ ਆਦਿ ਸ਼ਾਮਿਲ ਸਨ, ਦੀ ਜ਼ੋਰਦਾਰ ਸ਼ਬਦਾਂ ਵਿਚ ਸ਼ਲਾਘਾ ਕੀਤੀ ਅਤੇ ਸਿਰੋਪਾਉ ਭੇਟ ਕਰਕੇ ਸਨਮਾਨਿਤ ਵੀ ਕੀਤਾ ਗਿਆ | ਇਸ ਦÏਰਾਨ ਮੁਫ਼ਤ ਚੈੱਕਅਪ ਕੈਂਪ ਸਬੰਧੀ ਜਾਣਕਾਰੀ ਦਿੰਦਿਆਂ ਕੈਂਪ ਦੇ ਮੁੱਖ ਪ੍ਰਬੰਧਕ ਡਾ. ਬੀਰ ਸਿੰਘ ਨੇ ਦੱਸਿਆ ਕਿ ਕੈਂਪ ਅੰਦਰ ਲਗਭਗ 120 ਦੇ ਕਰੀਬ ਮਰੀਜ਼ ਪੁੱਜੇ, ਜਿਨ੍ਹਾਂ ਦੇ ਦੰਦਾਂ ਦਾ ਮੁਫ਼ਤ ਚੈੱਕਅਪ ਕੀਤਾ ਗਿਆ ਅਤੇ ਨਿਸ਼ਕਾਮ ਰੂਪ ਵਿਚ ਦਵਾਈਆਂ ਵੀ ਦਿੱਤੀਆਂ ¢ ਇਸ ਸਮੇਂ ਉਨ੍ਹਾਂ ਨਾਲ ਸੁਖਵਿੰਦਰ ਸਿੰਘ ਹੈਪੀ ਕੋਚਰ, ਜਸਵਿੰਦਰ ਸਿੰਘ, ਸੋਨੂੰ ਢੀਂਗਰਾ, ਪਰਮਜੀਤ ਸਿੰਘ ਸੇਠੀ, ਰਘਬੀਰ ਸਿੰਘ, ਮਨਦੀਪ ਸਿੰਘ ਪਾਹਵਾ, ਫੁੰਮਣ ਸਿੰਘ ਵਿਸ਼ੇਸ਼ ਤÏਰ 'ਤੇ ਹਾਜ਼ਰ ਸਨ¢

Ad Position 22
No active advertisement
ਪਿਛਲੀ ਖ਼ਬਰ ਸੀਸੂ ਦਾ ਵਫ਼ਦ ਵਧੀਕ ਪੁਲਿਸ ਕਮਿਸ਼ਨਰ ਰੁਪਿੰਦਰ ਸਿੰਘ ਨੂੰ ਮਿਲਿਆ <br/> ਅਗਲੀ ਖ਼ਬਰ ਸਰਕਾਰੀ ਹਸਪਤਾਲਾਂ ਵਿਚ ਜਣੇਪਾ ਸੇਵਾਵਾਂ ਬਿਲਕੁਲ ਮੁਫ਼ਤ ਦਿੱਤੀਆਂ ਜਾਂਦੀਆਂ ਹਨ-ਸਿਵਲ ਸਰਜਨ
Ad Position 24