ਲੁਧਿਆਣਾ, 28 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਗੁਰੂਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਸ-1 ਦੁੱਗਰੀ ਵਿਖੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਅਤੇ ਸੰਗਤਾਂ ਦੇ ਸਹਿਯੋਗ ਸਦਕਾ ਕਥਾ ਅਤੇ ਕੀਰਤਨ ਸਮਾਗਮ ਕਰਵਾਏ ਗਏ ਅਤੇ ਅਮਰ ਸ਼ਹੀਦ ਧੰਨ ਧੰਨ ਬਾਬਾ ਦੀਪ ਸਿੰਘ ਜੀ ਦਾ ਜਨਮ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਅੰਮਿ੍ਤ ਵੇਲੇ ਤੋਂ ਹੀ ਗੁਰਬਾਣੀ ਦਾ ਪ੍ਰਵਾਹ ਆਰੰਭ ਹੋਇਆ ਅਤੇ ਆਸਾ ਜੀ ਦੀ ਵਾਰ ਦੇ ਕੀਰਤਨ ਗੁਰੂ ਘਰ ਦੇ ਹਜੂਰੀ ਰਾਗੀ ਜੱਥੇ ਭਾਈ ਗਗਨਦੀਪ ਸਿੰਘ, ਅਮਨਦੀਪ ਸਿੰਘ ਨੇ ਸੰਗਤਾਂ ਨੂੰ ਇਲਾਹੀ ਬਾਣੀ ਦਾ ਕੀਰਤਨ ਰਾਹੀਂ ਨਿਹਾਲ ਕੀਤਾ | ਗਿਆਨੀ ਹਰਵਿੰਦਰ ਸਿੰਘ ਗੰਗਾਨਗਰ ਵਾਲਿਆਂ ਨੇ ਬਾਬਾ ਦੀਪ ਸਿੰਘ ਜੀ ਦਾ ਜਨਮ ਦਿਹਾੜਾ ਅਤੇ ਕੁਰਬਾਨੀਆਂ ਬਾਰੇ ਸੰਗਤਾਂ ਨਾਲ ਵਿਚਾਰ ਸਾਂਝੇ ਕੀਤੇ | ਸਮਾਗਮ 'ਚ ਗੁਰੂ ਘਰ ਦੇ ਮੁੱਖ ਸੇਵਾਦਾਰ ਕੁਲਵਿੰਦਰ ਸਿੰਘ ਬੈਨੀਪਾਲ, ਚੇਅਰਮੈਨ ਬਲਜੀਤ ਸਿੰਘ ਸੇਠੀ, ਪਰਮਿੰਦਰ ਸਿੰਘ, ਕਰਤਾਰ ਸਿੰਘ ਬਰਾੜ, ਦਰਸ਼ਨ ਸਿੰਘ, ਜਗਮੋਹਨ ਸਿੰਘ, ਸਰਬਜੀਤ ਸਿੰਘ ਚਗਰ, ਮਲਕੀਤ ਸਿੰਘ, ਯਸ਼ਪਾਲ ਸਿੰਘ, ਗੁਰਦੀਪ ਸਿੰਘ ਕਾਲੜਾ, ਰਜਿੰਦਰ ਸਿੰਘ ਭਾਟੀਆ, ਸੁਖਵਿੰਦਰ ਪਾਲ ਸਿੰਘ, ਚਰਨਜੀਤ ਸਿੰਘ ਪਾਇਲ, ਮਨਜੀਤ ਸਿੰਘ ਪਾਇਲ, ਦਲਜੀਤ ਸਿੰਘ, ਡਾ. ਪ੍ਰੇਮ ਸਿੰਘ ਚਾਵਲਾ, ਤਰਲੋਕ ਸਿੰਘ ਸਚਦੇਵਾ, ਪਰਮਜੀਤ ਸਿੰਘ, ਅਮਰਜੀਤ ਸਿੰਘ, ਬਲਬੀਰ ਸਿੰਘ, ਵੀਰਨਜੀਤ ਸਿੰਘ ਸੋਹਨਪਾਲ, ਜਗਜੀਵਨ ਸਿੰਘ ਸੋਹਨਪਾਲ, ਵਰਿੰਦਰ ਮੋਹਨ ਸਿੰਘ, ਜਗਜੀਤ ਸਿੰਘ, ਹਰਪਾਲ ਸਿੰਘ, ਹਰਜਿੰਦਰ ਸਿੰਘ ਨੰਦਾ, ਅਰੁਣ ਕੁਮਾਰ ਥੰਮਨ, ਹਰਜਿੰਦਰ ਸਿੰਘ ਆਦਿ ਹਾਜ਼ਰ ਸਨ |