03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-01-2026

ਮਲਕਪੁਰ ਬੇਟ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਦੇ 649ਵੇਂ ਪ੍ਰਕਾਸ਼ ਪੁਰਬ ਸੰਬੰਧੀ ਧਾਰਮਿਕ ਸਮਾਗਮ ਕਰਵਾਇਆ

Ad Position 21
No active advertisement
ਅਜੀਤ ਡੈਸਕ 29-01-2026
ਹੰਬੜਾਂ, 28 ਜਨਵਰੀ (ਮੇਜਰ ਹੰਬੜਾਂ, ਹਰਵਿੰਦਰ ਸਿੰਘ ਮੱਕੜ)-ਪਿੰਡ ਮਲਕਪੁਰ ਬੇਟ ਵਿਖੇ ਮਾਨਵਤਾ ਭਲਾਈ ਮੰਚ ਵਲੋਂ ਇਲਾਕੇ ਭਰ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 649ਵੇਂ ਆਗਮਨ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਗਿਆ | ਜਿਸ ਵਿਚ ਬਾਬਾ ਕੇਵਲ ਸਿੰਘ ਮੁੱਖ ਸੇਵਾਦਾਰ ਖੁਰਾਲਗੜ੍ਹ ਸਾਹਿਬ ਵਲੋਂ ਧਾਰਮਿਕ ਦੀਵਾਨ ਸਜਾਏ ਗਏ | ਉਨ੍ਹਾਂ ਸੰਗਤਾਂ ਨੂੰ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ ਤੋਂ ਜਾਣੂ ਕਰਵਾਉਂਦਿਆਂ ਰਸਭਿੰਨੇ ਕੀਰਤਨ ਰਾਹੀਂ ਸੰਗਤ ਨੂੰ ਨਿਹਾਲ ਕੀਤਾ | ਸਮਾਗਮ ਵਿਚ ਪੁੱਜੇ ਵਿਧਾਇਕ ਜੀਵਨ ਸਿੰਘ ਸੰਗੋਵਾਲ ਨੇ ਸੰਗਤਾਂ ਨੂੰ ਗੁਰੂ ਰਵਿਦਾਸ ਜੀ ਦੇ ਆਗਮਨ ਪੁਰਬ ਦੀ ਵਧਾਈ ਦਿੱਤੀ | ਸਾਬਕਾ ਮੰਤਰੀ ਮਲਕੀਤ ਸਿੰਘ ਦਾਖਾ, ਕਾਂਗਰਸੀ ਆਗੂ ਦਿਲਾਵਰ ਸਿੰਘ ਲਹਿਰਾ, ਭਾਜਪਾ ਐੱਸ.ਸੀ ਵਿੰਗ ਦੇ ਸਟੇਟ ਪ੍ਰਧਾਨ ਐੱਸ.ਆਰ ਲੱਧੜ, ਈ.ਟੀ.ਓ ਗੁਰਚਰਨ ਸਿੰਘ, ਡਿਪਟੀ ਡਾਇਰੈਕਟਰ ਬਲਜਿੰਦਰ ਸਿੰਘ ਤਕਨੀਕੀ ਸਿੱਖਿਆ ਨੇ ਪ੍ਰਬੰਧਕਾਂ ਨੂੰ ਗੁਰੂ ਰਵਿਦਾਸ ਜੀ ਦੇ ਆਗਮਨ ਪੁਰਬ ਮਨਾਏ ਜਾਣ ਦੀ ਵਧਾਈ ਦਿੱਤੀ | ਕਾਂਗਰਸ ਐੱਸ.ਸੀ ਡਿਪਾਰਟਮੈਂਟ ਦੇ ਜ਼ਿਲ੍ਹਾ ਚੇਅਰਮੈਨ ਲਖਵਿੰਦਰ ਸਿੰਘ ਘਮਣੇਵਾਲ, ਪ੍ਰਬੰਧਕ ਜਤਿੰਦਰ ਸਿੰਘ ਮਲਕਪੁਰ, 'ਆਪ' ਆਗੂ ਮੇਵਾ ਸਿੰਘ ਸਲੇਮਪੁਰ, ਐੱਲ.ਆਈ.ਸੀ ਤੋਂ ਗੁਰਦੀਪ ਸਿੰਘ ਮਲਕਪੁਰ, ਚਰਨ ਸਿੰਘ, ਮੇਜਰ ਸਿੰਘ ਤੇ ਹੋਰ ਪ੍ਰਬੰਧਕਾਂ ਵਲੋਂ ਆਏ ਪਤਵੰਤਿਆਂ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸਰਪੰਚ ਹਰਨੇਕ ਸਿੰਘ ਲਾਦੀਆਂ, ਜਥੇ: ਕਰਮਜੀਤ ਸਿੰਘ ਮਲਕਪੁਰ, ਐਡਵੋਕੇਟ ਗੁਰਦੇਵ ਸਿੰਘ ਨੂਰਪੁਰ, ਬਿੱਕਰ ਸਿੰਘ ਨੱਤ, ਭਾਗ ਸਿੰਘ ਸਰੀਂਹ, ਡਾ: ਰੁਪਿੰਦਰ ਸਿੰਘ, ਜਸਵੀਰ ਸਿੰਘ ਪਮਾਲੀ, ਪਿ੍ੰ: ਬਲਜੀਤ ਸਿੰਘ, ਭਾਜਪਾ ਆਗੂ ਰਮਿੰਦਰ ਸਿੰਘ ਕਾਕਾ ਸੰਗੋਵਾਲ, ਜਥੇ: ਲਾਭ ਸਿੰਘ ਸੇਖੋਂ, ਵੈਦ ਜਗਦੇਵ ਸਿੰਘ ਕੈਂਥ, ਪ੍ਰਧਾਨ ਰਜਿੰਦਰ ਸਿੰਘ ਜੋਧਾਂ, ਚੇਅਰਮੈਨ ਕਰਤਿੰਦਰਪਾਲ ਸਿੰਘ ਸਿੰਘਪੁਰਾ, ਸੁਰਜੀਤ ਸਿੰਘ ਬੁਢੇਲ, ਪ੍ਰਗਟ ਸਿੰਘ ਢਿੱਲੋਂ, ਰਛਪਾਲ ਸਿੰਘ ਮਲਕਪੁਰ, ਸਰਪੰਚ ਗੁਰਵਿੰਦਰ ਸਿੰਘ ਮਲਕਪੁਰ, ਬੇਅੰਤ ਸਿੰਘ ਮਲਕਪੁਰ, ਸਾਬਕਾ ਪੰਚ ਲਖਬੀਰ ਸਿੰਘ, ਅਮਰੀਕ ਸਿੰਘ, ਗੁਰਿੰਦਰ ਸਿੰਘ ਗਰੇਵਾਲ, ਸਰਕਲ ਪ੍ਰਧਾਨ ਗੁਰਮੀਤ ਸਿੰਘ, ਕਰਮਜੀਤ ਸਿੰਘ ਕੁੱਕੂ, ਗੁਲਵੰਤ ਸਿੰਘ ਮਲਕਪੁਰ, ਜਗਜੀਤ ਸਿੰਘ ਬਿੱਟੂ, ਮੇਵਾ ਸਿੰਘ, ਗੁਰਮੀਤ ਸਿੰਘ ਆਦਿ ਵੀ ਮੌਜੂਦ ਸਨ | ਸਮਾਗਮ ਸਮੇਂ ਗੁਰੂ ਦੇ ਲੰਗਰ ਅਤੁੱਟ ਵਰਤਾਏ ਗਏ |
Ad Position 22
No active advertisement
ਪਿਛਲੀ ਖ਼ਬਰ ਕੇਂਦਰ ਸਰਕਾਰ ਵਲੋਂ ਮਨਰੇਗਾ ਸਕੀਮ ਕਮਜ਼ੋਰ ਕਰ ਕੇ ਲੋਕਾਂ ਨਾਲ ਧੋਖਾ ਕੀਤਾ-ਹਰਕਰਨਦੀਪ ਸਿੰਘ ਵੈਦ <br/> ਅਗਲੀ ਖ਼ਬਰ ਬਹਾਰ ਰੁੱਤ ਦੀ ਮੱਕੀ ਦੀ ਬਿਜਾਈ ਸ਼ੁਰੂ, ਬੀਜ ਡੀਲਰਾਂ ਲਈ ਖੇਤੀਬਾੜੀ ਵਿਭਾਗ ਦੀਆਂ ਸਖ਼ਤ ਹਦਾਇਤਾਂ <br/>
Ad Position 24