ਲੁਧਿਆਣਾ, 30 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਕੇਂਦਰੀ ਜੇਲ੍ਹ ਵਿਚ ਅਧਿਕਾਰੀਆਂ ਵਲੋਂ ਰਿਸ਼ਤੇਦਾਰ ਨਾਲ ਮੁਲਾਕਾਤ ਕਰਨਾ ਆਈ ਇਕ ਅÏਰਤ ਪਾਸ 30 ਗ੍ਰਾਮ ਨਸ਼ੀਲਾ ਪਦਾਰਥ ਬਰਾਮਦ ਕੀਤਾ ਹੈ | ਜਾਣਕਾਰੀ ਅਨੁਸਾਰ ਉਕਤ ਅÏਰਤ ਨੂੰ ਅਧਿਕਾਰੀਆਂ ਵਲੋਂ ਮÏਕੇ 'ਤੇ ਕਾਬੂ ਕਰਕੇ ਪੁਲਿਸ ਹਵਾਲੇ ਕਰ ਦਿੱਤਾ ਹੈ | ਪੁਲਿਸ ਵਲੋਂ ਇਸ ਸਬੰਧੀ ਸਹਾਇਕ ਸੁਪਰੀਡੈਂਟ ਸੁਖਪਾਲ ਸਿੰਘ ਦੀ ਸ਼ਿਕਾਇਤ 'ਤੇ ਰਾਣੀ ਪਤਨੀ ਕ੍ਰਿਸ਼ਨ ਕੁਮਾਰ ਵਾਸੀ ਤਾਜਪੁਰ ਰੋਡ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਉਸ ਪਾਸੋਂ ਹੋਰ ਵੀ ਪੁੱਛ ਪੜਤਾਲ ਕੀਤੀ ਜਾ ਰਹੀ ਹੈ¢ ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਇਸ ਮਾਮਲੇ ਵਿਚ ਜੇਕਰ ਕੋਈ ਹੋਰ ਦੋਸ਼ੀ ਪਾਇਆ ਗਿਆ ਤਾਂ ਉਸ ਖ਼ਿਲਾਫ਼ ਵੀ ਸਖ਼ਤ ਕਾਰਵਾਈ ਕੀਤੀ ਜਾਵੇਗੀ |