26-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-01-2026

ਭਗਤ ਰਵਿਦਾਸ ਜੀ ਦੇ ਜਨਮ ਦਿਹਾੜੇ ਮੌਕੇ ਪ੍ਰਧਾਨ ਮੰਤਰੀ ਦਾ ਪੰਜਾਬ ਦੌਰਾ ਸਵਾਗਤਯੋਗ

Ad Position 21
No active advertisement
ਅਜੀਤ ਡੈਸਕ 31-01-2026
ਲੁਧਿਆਣਾ, 30 ਜਨਵਰੀ (ਭੁਪਿੰਦਰ ਸਿੰਘ ਬੈਂਸ)-ਪੰਜਾਬ ਭਾਜਪਾ ਕਾਰਜਕਾਰਨੀ ਦੇ ਮੈਂਬਰ ਤੇ ਪੰਜਾਬ ਮੀਡੀਅਮ ਉਦਯੋਗ ਵਿਕਾਸ ਬੋਰਡ ਦੇ ਸਾਬਕਾ ਚੇਅਰਮੈਨ ਅਮਰਜੀਤ ਸਿੰਘ ਟਿੱਕਾ ਨੇ ਭਗਤ ਰਵਿਦਾਸ ਜੀ ਦੇ 649ਵੇਂ ਜਨਮ ਦਿਹਾੜੇ ਮੌਕੇ ਜਲੰਧਰ ਦੇ ਡੇਰਾ ਸੱਚਖੰਡ ਬੱਲਾਂ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪ੍ਰਸਤਾਵਿਤ ਦੌਰੇ ਦਾ ਸਵਾਗਤ ਕੀਤਾ ਹੈ | ਟਿੱਕਾ ਨੇ ਕਿਹਾ ਕਿ ਇਸ ਦੌਰੇ ਦੀ ਮਹੱਤਤਾ ਚੋਣ ਗਣਿਤ ਤੋਂ ਪਰ੍ਹੇ ਹੈ ਅਤੇ ਇਸ ਨੂੰ ਸਿੱਖ ਅਧਿਆਤਮਿਕ ਸਿਧਾਂਤ ਵਿਚ ਭਗਤ ਰਵਿਦਾਸ ਜੀ ਦੇ ਸਥਾਨ ਦੀ ਪ੍ਰਵਾਨਗੀ ਵਜੋਂ ਦੇਖਿਆ ਜਾਣਾ ਚਾਹੀਦਾ ਹੈ | ਉਨ੍ਹਾਂ ਕਿਹਾ ਕਿ ਭਗਤ ਰਵਿਦਾਸ ਜੀ ਦੀ ਬਾਣੀ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਚ ਸ਼ਾਮਿਲ ਕਰਨਾ ਇਕ ਸੁਚੇਤ ਐਲਾਨ ਸੀ ਕਿ ਬ੍ਰਹਮਤਾ ਅਤੇ ਮਾਣ ਸਮਾਜਿਕ ਸਮਾਨਤਾ ਤੋਂ ਅਟੁੱਟ ਹਨ | ਸ੍ਰੀ ਗੁਰੂ ਗ੍ਰੰਥ ਸਾਹਿਬ ਵਿਚ ਭਗਤ ਰਵਿਦਾਸ ਜੀ ਦੀ ਬਾਣੀ ਸਾਰੀ ਮਨੁੱਖਤਾ ਨੂੰ ਸੰਬੋਧਿਤ ਕਰਦੀ ਹੈ | ਉਨ੍ਹਾਂ ਕਿਹਾ ਕਿ ਇਹ ਵਿਸ਼ਵਾਸ ਨੂੰ ਪ੍ਰਤੀਕ ਵਜੋਂ ਪੇਸ਼ ਕਰਨ ਦੀ ਬਜਾਏ ਵੱਡੇ ਸਿੱਖ ਭਾਈਚਾਰੇ ਦੇ ਜੀਵਤ ਇਤਿਹਾਸ ਨਾਲ ਜੁੜਨ ਦਾ ਮੌਕਾ ਪ੍ਰਦਾਨ ਕਰਦਾ ਹੈ | ਉਨ੍ਹਾਂ ਕਿਹਾ ਕਿ ਰਵਿਦਾਸੀਆ ਭਾਈਚਾਰਾ, ਜਿਨ੍ਹਾਂ ਵਿਚੋਂ ਬਹੁਤ ਸਾਰੇ ਸਿੱਖ ਹਨ ਜਦੋਂ ਕਿ ਦੂਸਰੇ ਵੱਖ-ਵੱਖ ਪਰੰਪਰਾਵਾਂ ਦਾ ਪਾਲਨ ਕਰਦੇ ਹਨ, ਪੰਜਾਬ ਦੇ ਸਭਿਆਚਾਰਕ ਅਤੇ ਸਮਾਜਿਕ ਤਾਣੇ-ਬਾਣੇ ਵਿਚ ਅਹਿਮ ਸਥਾਨ ਰੱਖਦੇ ਹਨ | ਉਨ੍ਹਾਂ ਪ੍ਰਧਾਨ ਮੰਤਰੀ ਨੂੰ ਅਪੀਲ ਕੀਤੀ ਕਿ ਉਹ ਇਸ ਮੌਕੇ ਦੀ ਵਰਤੋਂ ਕਰਤਾਰਪੁਰ ਲਾਂਘੇ ਨੂੰ ਦੁਬਾਰਾ ਖੋਲ੍ਹਣ ਦਾ ਐਲਾਨ ਕਰਨ ਲਈ ਕਰਨ, ਇਸ ਨੂੰ ਇਕ ਅਜਿਹਾ ਸੰਕੇਤ ਦੱਸਦਿਆਂ ਜੋ ਭਾਰਤ ਅਤੇ ਵਿਦੇਸ਼ਾਂ ਵਿਚ ਸਾਰਥਿਕ ਸੰਦੇਸ਼ ਦੇਵੇਗਾ | ਇਕ ਅਜਿਹੇ ਦਿਨ 'ਤੇ ਜੋ ਭਗਤ ਰਵਿਦਾਸ ਜੀ ਦਾ ਸਨਮਾਨ ਕਰਦਾ ਹੈ, ਜਿਨ੍ਹਾਂ ਨੇ ਸਮਾਨਤਾ, ਨਿਮਰਤਾ ਅਤੇ ਸਾਂਝੀ ਮਨੁੱਖਤਾ ਦੀ ਗੱਲ ਕੀਤੀ ਸੀ, ਕਰਤਾਰਪੁਰ ਲਾਂਘੇ ਨੂੰ ਦੁਬਾਰਾ ਖੋਲ੍ਹਣ ਨਾਲ ਨੈਤਿਕ ਤੌਰ 'ਤੇ ਹੋਰ ਮਜ਼ਬੂਤ ਸੁਨੇਹੇ ਵਾਲਾ ਹੋਵੇਗਾ | ਇਹ ਸਿੱਖ ਸ਼ਰਧਾਲੂਆਂ ਨੂੰ ਇਕ ਵਾਰ ਫਿਰ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਮੱਥਾ ਟੇਕਣ ਦੀ ਆਗਿਆ ਦੇਵੇਗਾ, ਜਿੱਥੇ ਜਗਤ ਗੁਰੂ ਸ੍ਰੀ ਗੁਰੂ ਨਾਨਕ ਸਾਹਿਬ ਨੇ ਸਿੱਖੀ ਦੀ ਨੀਂਹ ਮਜ਼ਬੂਤ ਕੀਤੀ ਸੀ, ਜਿੱਥੇ ਗੁਰੂ ਕਾ ਲੰਗਰ ਰਸਮੀ ਤੌਰ 'ਤੇ ਸਥਾਪਿਤ ਕੀਤਾ ਗਿਆ ਸੀ, ਜਿੱਥੇ ਭਾਈ ਲਹਿਣਾ ਸ੍ਰੀ ਗੁਰੂ ਅੰਗਦ ਸਾਹਿਬ ਬਣੇ ਸਨ ਅਤੇ ਜਿੱਥੇ ਸ੍ਰੀ ਗੁਰੂ ਨਾਨਕ ਸਾਹਿਬ ਮਨੁੱਖੀ ਰੂਪ ਵਿਚ ਆਖਰੀ ਸਮਾਂ ਬਤੀਤ ਕੀਤਾ | ਉਨ੍ਹਾਂ ਕਿਹਾ ਕਿ ਕਰਤਾਰਪੁਰ ਲਾਂਘੇ ਨੂੰ ਬਹਾਲ ਕਰਨ ਨਾਲ ਹਜ਼ਾਰਾਂ ਸ਼ਰਧਾਲੂਆਂ ਨੂੰ ਦਿਲਾਸਾ ਮਿਲੇਗਾ |
Ad Position 22
No active advertisement
ਪਿਛਲੀ ਖ਼ਬਰ ਮੇਅਰ ਸਖ਼ਤ ਮੂਡ 'ਚ, ਨਹਿਰੀ ਪਾਣੀ ਪੋ੍ਰਜੈਕਟ 'ਚ ਤੇਜ਼ੀ <br/> ਅਗਲੀ ਖ਼ਬਰ ਐਚ. ਵੀ. ਐਮ. ਗਲੋਬਲ ਸਕੂਲ ਦੇ ਵਿਦਿਆਰਥੀਆਂ ਨੇ ਮਹਾਤਮਾ ਗਾਂਧੀ ਦੀ ਬਰਸੀ 'ਤੇ ਸ਼ਰਧਾਂਜਲੀ ਕੀਤੀ ਭੇਟ <br/>
Ad Position 24