ਲਾਡੋਵਾਲ, 30 ਜਨਵਰੀ (ਬਲਬੀਰ ਸਿੰਘ ਰਾਣਾ)-ਸਥਾਨਕ ਕਸਬੇ ਦੇ ਨਾਲ ਲੱਗਦੇ ਪਿੰਡ ਛੋਅਲੇ ਪੱਤੀ ਵਿਖੇ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ 649ਵੇਂ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਸੰਗਤਾਂ ਦੇ ਸਹਿਯੋਗ ਨਾਲ ਦਸਵੀਂ ਪ੍ਰਭਾਤ ਫੇਰੀ ਕੱਢੀ ਗਈ | ਇਸ ਸਬੰਧੀ ਗੱਲਬਾਤ ਕਰਦਿਆਂ ਐਸ.ਸੀ. ਡਿਪਾਰਟਮੈਂਟ ਦੇ ਵਾਈਸ ਚੇਅਰਮੈਨ ਸੁਰਿੰਦਰ ਸਿੰਘ ਪਵਾਰ ਨੇ ਦੱਸਿਆ ਕਿ ਇਸ ਦਸਵੀਂ ਪ੍ਰਭਾਤ ਫੇਰੀ ਦੀਆਂ ਸੰਗਤਾਂ ਨੂੰ ਸਰਪੰਚ ਸਤਨਾਮ ਸਿੰਘ ਨੇ ਆਪਣੇ ਗ੍ਰਹਿ ਵਿਖੇ ਬੁਲਾ ਕੇ ਚਾਹ ਤੇ ਲੰਗਰ ਦੀ ਸੇਵਾ ਕਰਕੇ ਗੁਰਮੁਖ ਪਰਿਵਾਰ ਨੇ ਗੁਰੂ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ | ਉਨ੍ਹਾਂ ਦੱਸਿਆ ਕਿ ਸਮੂਹ ਸੰਗਤਾਂ ਅੰਮਿ੍ਤ ਵੇਲੇ ਤੋਂ ਗੁਰੂ ਸਾਹਿਬ ਦਾ ਹਰੀ ਜਸ ਗਾਇਨ ਕਰਨ ਲਈ ਹੁੰਮ ਹੁੰਮਾ ਕੇ ਪਹੁੰਚਦੀਆਂ ਹਨ ਅਤੇ ਪੂਰੇ ਨਗਰ ਦੀ ਪਰਿਕਰਮਾ ਕੀਤੀ ਜਾਂਦੀ ਹੈ | ਉਨ੍ਹਾਂ ਦੱਸਿਆ ਕਿ ਇਸ ਮੌਕੇ ਸਰਪੰਚ ਸਤਨਾਮ ਸਿੰਘ ਹੋਰਾਂ ਨੂੰ ਗੁਰੂ ਘਰ ਦਾ ਸਿਰੋਪਾਓ ਭੇਟ ਕਰਕੇ ਸਨਮਾਨ ਵੀ ਕੀਤਾ | ਇਸ ਮੌਕੇ ਸੁਰਿੰਦਰ ਸਿੰਘ ਪਵਾਰ, ਸਰਪੰਚ ਸਤਨਾਮ ਸਿੰਘ, ਸਰਪੰਚ ਭੁਪਿੰਦਰ ਸਿੰਘ, ਸਾਬਕਾ ਸਰਪੰਚ ਜੈਮਲ ਸਿੰਘ ਕਪੂਰ ਸਿੰਘ ਵਾਲਾ ਤੋਂ ਇਲਾਵਾ ਨਗਰ ਦੀਆਂ ਹੋਰ ਸੰਗਤਾਂ ਵੀ ਪ੍ਰਭਾਤ ਫੇਰੀ ਵਿਚ ਸ਼ਾਮਿਲ ਸਨ |