ਲੁਧਿਆਣਾ, 31 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਦਾਜ ਖ਼ਾਤਰ ਲੜਕੀਆਂ ਨੂੰ ਤੰਗ ਪ੍ਰੇਸ਼ਾਨ ਕਰਨ ਵਾਲੇ ਸੁਹਰੇ ਪਰਿਵਾਰ ਦੇ ਮੈਂਬਰਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ¢ ਜਾਣਕਾਰੀ ਅਨੁਸਾਰ ਪਹਿਲੇ ਮਾਮਲੇ ਵਿਚ ਪੁਲਿਸ ਨੇ ਕਰਮਸਰ ਕਾਲੋਨੀ ਦੇ ਰਹਿਣ ਵਾਲੇ ਹਰੀਸ਼ ਬੱਗਾ ਦੀ ਸ਼ਿਕਾਇਤ 'ਤੇ ਹਰਪ੍ਰੀਤ ਕੁਮਾਰ ਵਾਸੀ ਰਾਹੋਂ ਰੋਡ ਖ਼ਿਲਾਫ਼ ਕੇਸ ਦਰਜ ਕੀਤਾ ਹੈ¢ ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸ ਦੀ ਲੜਕੀ ਨੇਹਾ ਦੀ ਸ਼ਾਦੀ ਉਕਤ ਦੋਸ਼ੀ ਨਾਲ ਹੋਈ ਸੀ, ਪਰ ਕਥਿਤ ਦੋਸ਼ੀ ਵਲੋਂ ਵਿਆਹ ਤੋਂ ਕੁੱਝ ਸਮੇਂ ਬਾਅਦ ਹੀ ਲੜਕੀ ਨੂੰ ਦਾਜ ਖ਼ਾਤਰ ਤੰਗ ਪ੍ਰੇਸ਼ਾਨ ਕਰਨਾ ਸ਼ੁਰੂ ਕਰ ਦਿੱਤਾ ਅਤੇ ਬੀਤੇ ਦਿਨ ਉਸ ਨੂੰ ਘਰੋਂ ਬਾਹਰ ਕੱਢ ਦਿੱਤਾ, ਜਿਸ 'ਤੇ ਸ਼ਿਕਾਇਤਕਰਤਾ ਨੇ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ | ਦੂਜੇ ਮਾਮਲੇ ਵਿਚ ਪੁਲਿਸ ਨੇ ਨਿਰਮਲ ਸਿੰਘ ਦੀ ਸ਼ਿਕਾਇਤ 'ਤੇ ਬਲਜੋਤ ਸਿੰਘ ਅਤੇ ਉਸਦੇ ਪਿਓ ਹਰਵਿੰਦਰ ਸਿੰਘ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸਦੀ ਲੜਕੀ ਗੁਰਪ੍ਰੀਤ ਕੌਰ ਦੀ ਸ਼ਾਦੀ ਉਕਤ ਕਥਿਤ ਦੋਸ਼ੀ ਬਲਜੋਤ ਸਿੰਘ ਨਾਲ ਤਿੰਨ ਸਾਲ ਪਹਿਲਾਂ ਹੋਈ ਸੀ | ਕਥਿਤ ਦੋਸ਼ੀ ਵਲੋਂ ਉਸ ਨੂੰ ਦਾਜ ਖ਼ਾਤਰ ਤੰਗ ਪਰੇਸ਼ਾਨ ਕੀਤਾ ਜਾਣ ਲੱਗਿਆ, ਜਿਸ 'ਤੇ ਸ਼ਿਕਾਇਤਕਰਤਾ ਨੇ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ |