ਲੁਧਿਆਣਾ, 31 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਸ਼ਾਮ ਨਗਰ ਵਿਚ ਇਕ 10 ਸਾਲ ਦੀ ਬੱਚੀ ਵਲੋਂ ਸ਼ੱਕੀ ਹਾਲਾਤਾਂ ਵਿਚ ਖ਼ੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਅਨੁਸਾਰ ਮਿ੍ਤਕ ਲੜਕੀ ਦੀ ਸ਼ਨਾਖ਼ਤ ਦਿਸ਼ਾ ਵਰਮਾ ਪੁੱਤਰੀ ਸੂਰਜ ਵਰਮਾ ਵਜੋਂ ਕੀਤੀ ਗਈ ਹੈ | ਜਾਂਚ ਅਧਿਕਾਰੀ ਚੌਂਕੀ ਇੰਚਾਰਜ ਸ਼ਹੀਦ ਭਗਤ ਸਿੰਘ ਨਗਰ ਧਰਮਿੰਦਰ ਕੁਮਾਰ ਨੇ ਦੱਸਿਆ ਕਿ ਮਿ੍ਤਕ ਲੜਕੀ ਪੰਜਵੀਂ ਕਲਾਸ ਦੀ ਵਿਦਿਆਰਥਣ ਸੀ ਅਤੇ ਪੜ੍ਹਾਈ ਵਿਚੋਂ ਕਮਜ਼ੋਰ ਸੀ, ਜਿਸ ਕਾਰਨ ਉਹ ਪ੍ਰੇਸ਼ਾਨ ਰਹਿੰਦੀ ਸੀ | ਉਨ੍ਹਾਂ ਦੱਸਿਆ ਕਿ ਇਸ ਪ੍ਰੇਸ਼ਾਨੀ ਕਾਰਨ ਉਸ ਨੇ ਆਪਣੇ ਘਰ ਵਿਚ ਹੀ ਫਾਹਾ ਲਗਾ ਕੇ ਖ਼ੁਦਕੁਸ਼ੀ ਕਰ ਲਈ | ਉਸ ਦੇ ਮਾਤਾ-ਪਿਤਾ ਸਮੋਸਿਆਂ ਦੀ ਰੇਹੜੀ ਲਗਾਉਂਦੇ ਹਨ ਤੇ ਉਹ ਆਪਣੇ ਕੰਮ 'ਤੇ ਗਏ ਹੋਏ ਸਨ | ਜਦੋਂ ਉਹ ਰਾਤ ਘਰ ਵਾਪਸ ਆਏ ਤਾਂ ਦਿਸ਼ਾ ਵਰਮਾ ਦੀ ਲਾਸ਼ ਉਤੇ ਪਈ ਸੀ | ਸੂਚਨਾ ਮਿਲਦਿਆਂ ਪੁਲਿਸ ਅਧਿਕਾਰੀ ਮÏਕੇ 'ਤੇ ਪਹੁੰਚੇ | ਪੁਲਿਸ ਨੇ ਹਾਲ ਦੀ ਘੜੀ ਲਾਸ਼ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤੀ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ¢ ਜਾਂਚ ਅਧਿਕਾਰੀ ਨੇ ਦੱਸਿਆ ਕਿ ਜਾਂਚ ਦੌਰਾਨ ਜੇਕਰ ਕੋਈ ਹੋਰ ਤੱਥ ਸਾਹਮਣੇ ਆਇਆ ਤਾਂ ਉਸ ਮੁਤਾਬਿਕ ਕਾਰਵਾਈ ਕੀਤੀ ਜਾਵੇਗੀ¢