17-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-02-2026

ਸ਼ੁਕਰਾਨਾ ਸਮਾਗਮ 'ਚ ਰਾਗੀ ਜਥਿਆਂ ਨੇ ਕੀਰਤਨ ਰਾਹੀਂ ਸੰਗਤ ਨੂੰ ਕੀਤਾ ਨਿਹਾਲ <br/>

Ad Position 21
No active advertisement
ਸਿੰਘ ਸਾਹਿਬ ਗਿਆਨੀ ਬਲਵਿੰਦਰ ਸਿੰਘ ਨੂੰ ਸਨਮਾਨਿਤ ਕਰਨ ਸਮੇਂ ਪ੍ਰਧਾਨ ਗੁਲਬਹਾਰ ਸਿੰਘ ਤੇ ਕਮਲਜੀਤ ਸਿੰਘ ਨੰਨੂ ਸਪੜਾ¢ ਅਜੀਤ ਤਸਵੀਰ <br/> 01-02-2026
ਲੁਧਿਆਣਾ, 31 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਈ. ਬਲਾਕ ਭਾਈ ਰਣਧੀਰ ਸਿੰਘ ਨਗਰ ਵਿਚ ਸ਼ੁਕਰਾਨਾ ਸਮਾਗਮ ਹੋਇਆ, ਜਿਸ ਵਿਚ ਪੰਥ ਪ੍ਰਸਿੱਧ ਰਾਗੀ ਜਥਿਆਂ ਨੇ ਗੁਰਬਾਣੀ ਕੀਰਤਨ ਰਾਹੀਂ ਸੰਗਤ ਨੂੰ ਨਿਹਾਲ ਕੀਤਾ | ਸਮਾਜ ਸੇਵੀ ਕਮਲਪ੍ਰੀਤ ਸਿੰਘ ਨੰਨੂ ਸਪੜਾ ਵਲੋਂ ਕਰਵਾਏ ਸਮਾਗਮ ਦੌਰਾਨ ਸ੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਜੁਝਾਰ ਸਿੰਘ, ਭਾਈ ਜਗਜੀਤ ਸਿੰਘ ਬੰਬੀਹਾ, ਭਾਈ ਕੁਲਵਿੰਦਰ ਸਿੰਘ ਖਰੜ ਅਤੇ ਗੁਰਦੁਆਰਾ ਸਾਹਿਬ ਦੇ ਹਜ਼ੂਰੀ ਰਾਗੀ ਜਥਿਆਂ ਨੇ ਕੀਰਤਨ ਕਰਕੇ ਸੰਗਤ ਨੂੰ ਨਿਹਾਲ ਕੀਤਾ¢ ਸ੍ਰੀ ਦਰਬਾਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਬਲਵਿੰਦਰ ਸਿੰਘ ਨੇ ਕਥਾ ਵਿਚਾਰ ਕਰਦਿਆਂ ਸੰਗਤ ਨੂੰ ਗੁਰਬਾਣੀ ਨਾਲ ਜੁੜਨ ਦੀ ਅਪੀਲ ਕਰਦਿਆਂ ਗੁਰਬਾਣੀ ਅਨੁਸਾਰ ਆਪਣਾ ਜੀਵਨ ਨਿਭਾਉਣ ਲਈ ਕਿਹਾ¢ ਦਰਬਾਰ ਸਾਹਿਬ ਦੇ ਅਰਦਾਸੀਏ ਭਾਈ ਬਲਵਿੰਦਰ ਸਿੰਘ ਨੇ ਵੀ ਗੁਰਮਤਿ ਵਿਚਾਰਾਂ ਦੀ ਸਾਂਝ ਪਾਈ¢ ਸਮਾਗਮ ਦÏਰਾਨ ਭਾਰੀ ਗਿਣਤੀ ਵਿਚ ਸੰਗਤ ਹਾਜ਼ਰ ਸੀ¢ ਇਸ ਮÏਕੇ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਗੁਲਜ਼ਾਰ ਸਿੰਘ, ਨੰਨੂ ਸਪੜਾ ਅਤੇ ਵਿੱਕੀ ਸਪੜਾ ਨੇ ਸਿੰਘ ਸਾਹਿਬ ਅਤੇ ਕੀਰਤਨੀ ਜਥਿਆਂ ਨੂੰ ਸਨਮਾਨਿਤ ਕੀਤਾ ਜਦਕਿ ਪ੍ਰਧਾਨ ਗੁਲਬਹਾਰ ਸਿੰਘ ਨੇ ਨੰਨੂ ਸਪੜਾ, ਮਨਪ੍ਰੀਤ ਕÏਰ, ਵਿੱਕੀ ਸਪੜਾ, ਰਹਿਰਾਸ ਸਿੰਘ ਅਤੇ ਰਿਆਸਤ ਸਪੜਾ ਨੂੰ ਸਨਮਾਨਿਤ ਕੀਤਾ¢ ਸੰਗਤ ਲਈ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ¢

Ad Position 22
No active advertisement
ਪਿਛਲੀ ਖ਼ਬਰ ਸੰਯੁਕਤ ਕਿਸਾਨ ਮੋਰਚੇ ਦੀ ਲੁਧਿਆਣਾ ਵਿਖੇ ਹੋਈ ਸੂਬਾਈ ਮੀਟਿੰਗ 'ਚ ਕੀਤੇ ਅਹਿਮ ਫ਼ੈਸਲੇ <br/> ਅਗਲੀ ਖ਼ਬਰ ਆਰੀਆ ਕਾਲਜ ਦੇ ਵਿਦਿਆਰਥੀਆਂ ਨੇ ਮਹਾਤਮਾ ਗਾਂਧੀ ਨੂੰ ਕੀਤੇ ਸ਼ਰਧਾ ਦੇ ਫੁੱਲ ਭੇਟ <br/>
Ad Position 24