17-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-02-2026

ਗੁਰੂ ਰਵਿਦਾਸ ਜੀ ਦੇ ਆਗਮਨ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਏ <br/>

Ad Position 21
No active advertisement
ਅਜੀਤ ਡੈਸਕ 01-02-2026
ਇਆਲੀ/ਥਰੀਕੇ/ਫੁੱਲਾਂਵਾਲ, 31 ਜਨਵਰੀ (ਮਨਜੀਤ ਸਿੰਘ ਦੁੱਗਰੀ)-ਇਆਲੀ ਥਰੀਕੇ ਫੁੱਲਾਂਵਾਲ ਸਟੇਸ਼ਨ ਅਧੀਨ ਆਉਂਦੇ ਵੱਖ ਵੱਖ ਗੁਰਦੁਆਰਾ ਸਾਹਿਬਾਨ ਵਿਖੇ ਭਗਤ ਰਵਿਦਾਸ ਜੀ ਦੇ ਆਗਮਨ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਏ ਗਏ |
ਗੁਰਦੁਆਰਾ ਪਾਤਸ਼ਾਹੀ ਪਹਿਲੀ ਠੱਕਰਵਾਲ
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਚਰਨ ਛੋਹ ਪ੍ਰਾਪਤ ਗੁਰਦੁਆਰਾ ਪਾਤਸ਼ਾਹੀ ਪਹਿਲੀ ਨਾਨਕਸਰ ਠੱਕਰਵਾਲ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸਮੂਹ ਗ੍ਰਾਮ ਪੰਚਾਇਤ ਵਲੋਂ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਭਗਤ ਰਵਿਦਾਸ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜਾਂ ਪਿਆਰਿਆਂ ਦੀ ਅਗਵਾਈ ਹੇਠ ਸਜਾਇਆ ਗਿਆ, ਜੋ ਪਿੰਡ ਵਾਸੀਆਂ ਵਲੋਂ ਲਗਾਏ ਵੱਖ-ਵੱਖ ਪੜਾਵਾਂ ਤੋਂ ਹੁੰਦਾ ਹੋਇਆ ਸ਼ਾਮ ਸਮੇਂ ਗੁਰਦੁਆਰਾ ਸਾਹਿਬ ਵਿਖੇ ਆ ਕੇ ਸਮਾਪਤ ਹੋਇਆ | ਸਰਪੰਚ ਆਤਮਾ ਸਿੰਘ ਵਲੋਂ ਮਿਲੀ ਜਾਣਕਾਰੀ ਅਨੁਸਾਰ ਭਗਤ ਰਵਿਦਾਸ ਜੀ ਦੇ ਆਗਮਨ ਪੁਰਬ ਨੂੰ ਸਮਰਪਿਤ ਧਰਮਸ਼ਾਲਾ ਵਿਖੇ ਰਖਾਏ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਕੱਲ੍ਹ ਸਵੇਰੇ 10 ਵਜੇ ਭੋਗ ਪਾਏ ਜਾਣਗੇ ਉਪਰੰਤ ਕੀਰਤਨ ਦਰਬਾਰ ਸਜੇਗਾ |
ਗੁਰਦੁਆਰਾ ਕੁਟੀਆ ਸਾਹਿਬ ਰਵੀਦਾਸ ਧਰਮਸ਼ਾਲਾ ਇਆਲੀ ਕਲਾਂ
ਛੇਵੀਂ ਪਾਤਸ਼ਾਹੀ ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੀ ਪਵਿੱਤਰ ਚਰਨ ਛੋਹ ਪ੍ਰਾਪਤ ਪਿੰਡ ਇਆਲੀ ਕਲਾਂ ਸਥਿਤ ਗੁਰਦੁਆਰਾ ਕੁਟੀਆ ਸਾਹਿਬ ਰਵਿਦਾਸ ਧਰਮਸ਼ਾਲਾ ਦੀ ਪ੍ਰਬੰਧਕੀ ਕਮੇਟੀ ਵਲੋਂ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਭਗਤ ਰਵਿਦਾਸ ਜੀ ਦੇ ਆਗਮਨ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਫੁੱਲਾਂ ਨਾਲ ਸਜਾਈ ਪਾਲਕੀ ਵਿਚ ਸੁਸ਼ੋਭਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜਾਂ ਪਿਆਰਿਆਂ ਦੀ ਅਗਵਾਈ ਹੇਠ ਸਜਾਇਆ ਗਿਆ, ਜਿਸ ਦੇ ਪਿੰਡ ਵਾਸੀਆਂ ਵਲੋਂ ਲਗਾਏ ਵੱਖ ਵੱਖ ਪੜਾਵਾਂ ਤੋਂ ਹੁੰਦੇ ਹੋਏ ਗੁਰਦੁਆਰਾ ਸ੍ਰੀ ਥੜ੍ਹਾ ਸਾਹਿਬ ਪਾਤਸ਼ਾਹੀ ਛੇਵੀਂ ਵਿਖੇ ਪਹੁੰਚਣ 'ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਨੇਜਰ ਗੁਰਚਰਨ ਸਿੰਘ ਪੁਰਬਾ, ਸੰਤ ਬਾਬਾ ਨਰਿੰਦਰ ਸਿੰਘ, ਬਾਬਾ ਬਲਵਿੰਦਰ ਸਿੰਘ ਲੰਗਰ ਸਾਹਿਬ ਹਜ਼ੂਰ ਸਾਹਿਬ ਵਾਲਿਆਂ ਦੇ ਜਥੇਦਾਰ ਬਾਬਾ ਗੁਰਦੀਪ ਸਿੰਘ ਕਾਰ ਸੇਵਾ ਇਆਲੀ ਕਲਾਂ ਵਾਲਿਆਂ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਲਕੀ ਦਾ ਨਿੱਘਾ ਸਵਾਗਤ ਕਰਦੇ ਹੋਏ ਪੰਜਾਂ ਪਿਆਰਿਆਂ ਨੂੰ ਸਿਰੋਪਾਉ ਪਾ ਕੇ ਸਨਮਾਨਿਤ ਕੀਤਾ ਗਿਆ | ਇਸੇ ਤਰ੍ਹਾਂ ਗੁਰਨੂਰ ਡਿਪਾਰਟਮੈਂਟਲ ਸਟੋਰ ਤੇ ਭੰਗੂ ਪਰਿਵਾਰ ਵਲੋਂ ਲਗਾਏ ਪੰਡਾਲ 'ਤੇ ਸੀਨੀਅਰ ਅਕਾਲੀ ਆਗੂ ਕਮਲ ਚੇਤਲੀ, ਐਡਵੋਕੇਟ ਪ੍ਰੇਮ ਸਿੰਘ ਹਰਨਾਮਪੁਰਾ, ਹਰਪ੍ਰੀਤ ਸਿੰਘ ਸਿੰਮਕ, ਜਸਕਰਨ ਸਿੰਘ ਦਿਓਲ, ਰਤਨ ਸਿੰਘ ਕਮਾਲਪੁਰੀ, ਅਮਨਦੀਪ ਸਿੰਘ ਭੰਗੂ, ਦਿਲਬਾਗ ਸਿੰਘ ਭੰਗੂ ਵਲੋਂ ਨਗਰ ਕੀਰਤਨ ਨੂੰ ਜੀ ਆਇਆਂ ਕਹਿੰਦੇ ਹੋਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਰੁਮਾਲਾ ਸਾਹਿਬ ਭੇਟ ਕੀਤੇ ਗਏ ਅਤੇ ਪੰਜਾਂ ਪਿਆਰਿਆਂ ਨੂੰ ਸਿਰੋਪਾਉ ਪਾ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਭੰਗੂ ਪਰਿਵਾਰ ਵਲੋਂ ਸੰਗਤਾਂ ਲਈ ਚਾਹ ਬਿਸਕੁਟ ਦੇ ਅਤੁੱਟ ਲੰਗਰ ਵਰਤਾਏ ਗਏ |

Ad Position 22
No active advertisement
ਪਿਛਲੀ ਖ਼ਬਰ ਅਧਿਆਪਕ ਤੇ ਮੁਲਾਜ਼ਮ ਸੰਘਰਸ਼ੀ ਮੋਡ 'ਚ 7 ਫਰਵਰੀ ਨੰੂ ਅਗਲੇ ਕਦਮ ਦਾ ਐਲਾਨ <br/> ਅਗਲੀ ਖ਼ਬਰ ਸੰਯੁਕਤ ਕਿਸਾਨ ਮੋਰਚੇ ਦੀ ਲੁਧਿਆਣਾ ਵਿਖੇ ਹੋਈ ਸੂਬਾਈ ਮੀਟਿੰਗ 'ਚ ਕੀਤੇ ਅਹਿਮ ਫ਼ੈਸਲੇ <br/>
Ad Position 24