17-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-02-2026

ਅਧਿਆਪਕ ਤੇ ਮੁਲਾਜ਼ਮ ਸੰਘਰਸ਼ੀ ਮੋਡ 'ਚ 7 ਫਰਵਰੀ ਨੰੂ ਅਗਲੇ ਕਦਮ ਦਾ ਐਲਾਨ <br/>

Ad Position 21
No active advertisement
ਅਜੀਤ ਡੈਸਕ 01-02-2026
ਲੁਧਿਆਣਾ, 31 ਜਨਵਰੀ (ਭੁਪਿੰਦਰ ਸਿੰਘ ਬੈਂਸ)-ਅਧਿਆਪਕਾਂ ਅਤੇ ਮੁਲਾਜ਼ਮਾਂ ਦੀਆਂ ਲੰਬਿਤ ਮੰਗਾਂ ਨੰੂ ਲੈਕੇ ਸਿੱਖਿਆ ਵਿਭਾਗ ਦੀਆਂ ਵੱਖ ਵੱਖ ਯੂਨੀਅਨਾਂ ਸੰਘਰਸ਼ੀ ਮੋਡ ਵਿਚ ਆ ਗਈਆਂ ਹਨ | ਐਲੀਮੈਂਟਰੀ ਟੀਚਰ ਯੂਨੀਅਨ, ਮਾਸਟਰ ਕੇਡਰ ਯੂਨੀਅਨ, ਲੈਕਚਰਾਰ ਕੇਡਰ ਯੂਨੀਅਨ ਅਤੇ ਸਿੱਖਿਆ ਵਿਭਾਗ ਮਨਿਸਟਰੀਅਲ ਸਟਾਫ਼ ਐਸੋਸੀਏਸ਼ਨ ਵਲੋਂ ਅੱਜ ਇਕ ਅਹਿਮ ਸਾਂਝੀ ਮੀਟਿੰਗ ਕਰਕੇ ਸੰਘਰਸ਼ ਹੋਰ ਤੇਜ ਕਰਨ ਦਾ ਐਲਾਨ ਕੀਤਾ ਗਿਆ | ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਐਲੀਮੈਂਟਰੀ ਟੀਚਰ ਯੂਨੀਅਨ ਦੇ ਆਗੂ ਹਰਜਿੰਦਰ ਪਾਲ ਸਿੰਘ, ਮਾਸਟਰ ਕੇਡਰ ਯੂਨੀਅਨ ਦੇ ਬਲਜਿੰਦਰ ਸਿੰਘ, ਲੈਕਚਰਾਰ ਕੇਡਰ ਯੂਨੀਅਨ ਦੇ ਧਰਮਜੀਤ ਸਿੰਘ ਅਤੇ ਸਿੱਖਿਆ ਵਿਭਾਗ ਮਨਿਸਟਰੀਅਲ ਸਟਾਫ਼ ਐਸੋਸੀਏਸ਼ਨ ਦੇ ਗੁਰਪ੍ਰੀਤ ਸਿੰਘ ਖੱਟੜਾ ਨੇ ਸਾਂਝੇ ਤੌਰ 'ਤੇ ਕਿਹਾ ਕ 2011 ਤੋਂ ਪਹਿਲਾਂ ਭਰਤੀ ਅਧਿਆਪਕਾਂ ਅਤੇ ਨਾਨ ਟੀਚਿੰਗ ਕਰਮਚਾਰੀਆਂ 'ਤੇ ਟੈਟ ਦੀ ਸ਼ਰਤ ਲਾਗੂ ਕਰਨਾ, ਨੌਕਰੀ ਸੁਰੱਖਿਆ ਅਤੇ ਤਰੱਕੀਆਂ ਨਾਲ ਜੁੜੇ ਮਾਮਲੇ, ਵਿੱਤੀ ਮੰਗਾਂ ਦਾ ਹੱਲ ਨਾ ਹੋਣਾ ਅਤੇ ਬੀ.ਐਲ.ਓ. ਵਰਗੀਆਂ ਗੈਰ ਵਿੱਦਿਅਕ ਡਿਊਟੀਆਂ ਕਾਰਨ ਅਧਿਆਪਕ-ਮੁਲਾਜ਼ਮ ਵਰਗ ਭਾਰੀ ਮਾਨਸਿਕ ਦਬਾਅ ਹੇਠ ਹੈ | ਇਸੇ ਸਦਰੰਭ ਵਿਚ 7 ਫਰਵਰੀ ਨੰੂ ਜਲੰਧਰ ਦੇ ਦੇਸ਼ ਭਗਤ ਯਾਦਗਾਰੀ ਹਾਲ ਵਿਚ ਸੂਬਾ ਪੱਧਰੀ ਮੀਟਿੰਗ ਬੁਲਾਈ ਗਈ ਹੈ, ਜਿਸ ਵਿਚ ਅਗਲੇ ਸੰਘਰਸ਼ੀ ਐਕਸ਼ਨ ਦੀ ਰਣਨੀਤੀ ਤਿਆਰ ਕੀਤੀ ਜਾਵੇਗੀ |

Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਮਨੁੱਖਤਾ ਲਈ ਚਾਨਣ ਮੁਨਾਰਾ-ਬੈਂਸ <br/> ਅਗਲੀ ਖ਼ਬਰ ਗੁਰੂ ਰਵਿਦਾਸ ਜੀ ਦੇ ਆਗਮਨ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਏ <br/>
Ad Position 24