ਲੁਧਿਆਣਾ, 1 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਿਵੀਜ਼ਨ ਨੰਬਰ ਦੋ ਦੇ ਘੇਰੇ ਅੰਦਰ ਪੈਂਦੇ ਇਲਾਕੇ ਜਨਕਪੁਰੀ ਵਿਚ ਇਕ ਹੌਜ਼ਰੀ ਵਰਕਰ ਵਲੋਂ ਸ਼ੱਕੀ ਹਾਲਾਤਾਂ ਵਿਚ ਖੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਅਨੁਸਾਰ ਮਿ੍ਤਕ ਦੀ ਸ਼ਨਾਖਤ ਜਤਿੰਦਰ ਸਿੰਘ ਵਜੋਂ ਕੀਤੀ ਗਈ ਹੈ | ਉਸ ਦੀ ਉਮਰ 33 ਸਾਲ ਦੇ ਕਰੀਬ ਸੀ ਅਤੇ ਉਹ ਅਜੇ ਕੁਆਰਾ ਹੀ ਸੀ | ਜਾਂਚ ਕਰ ਰਹੇ ਅਧਿਕਾਰੀ ਸਾਹਿਲ ਨੇ ਦੱਸਿਆ ਕਿ ਉਸ ਨੇ ਬੀਤੇ ਦਿਨ ਆਪਣੇ ਘਰ ਵਿਚ ਹੀ ਖੁਦਕੁਸ਼ੀ ਕਰ ਲਈ | ਸੂਚਨਾ ਮਿਲਦੇ ਪੁਲਿਸ ਅਧਿਕਾਰੀ ਮੌਕੇ 'ਤੇ ਪਹੁੰਚੇ | ਪੁਲਿਸ ਵਲੋਂ ਲਾਸ਼ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤੀ ਹੈ ਅਤੇ ਜਾਂਚ ਕੀਤੀ ਜਾ ਰਹੀ ਹੈ | ਉਨ੍ਹਾਂ ਦੱਸਿਆ ਕਿ ਜਾਂਚ ਦੌਰਾਨ ਜਿਹੜੇ ਵੀ ਤੱਥ ਸਾਹਮਣੇ ਆਉਣਗੇ, ਉਸ ਮੁਤਾਬਿਕ ਕਾਰਵਾਈ ਕੀਤੀ ਜਾਵੇਗੀ |