24-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-02-2026

ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ 'ਤੇ ਗੁਰੂ ਘਰਾਂ 'ਚ ਚੱਲੇ ਬਾਣੀ ਦੇ ਪ੍ਰਵਾਹ <br/>

Ad Position 21
No active advertisement
ਅਜੀਤ ਡੈਸਕ 02-02-2026

ਲੁਧਿਆਣਾ, 1 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਗੁਰੂ ਰਵਿਦਾਸ ਜੀ ਦੇ 649ਵੇਂ ਪ੍ਰਕਾਸ਼ ਪੁਰਬ ਮੌਕੇ ਸ਼ਹਿਰ ਦੇ ਵੱਖ-ਵੱਖ ਗੁਰੂ ਘਰਾਂ 'ਚ ਵਿਸ਼ੇਸ਼ ਸਮਾਗਮ ਹੋਏ, ਜਿਨ੍ਹਾਂ 'ਚ ਅੰਮਿ੍ਤ ਵੇਲੇ ਤੋਂ ਲੈ ਕੇ ਦੇਰ ਰਾਤ ਤੱਕ ਬਾਣੀ ਦੇ ਪ੍ਰਵਾਹ ਚੱਲੇ | ਵੱਡੀ ਗਿਣਤੀ ਸੰਗਤ ਨੇ ਗੁਰੂ ਘਰਾਂ 'ਚ ਨਤਮਸਤਕ ਹੋ ਕੇ ਗੁਰਬਾਣੀ ਕੀਰਤਨ ਦਾ ਆਨੰਦ ਮਾਣਿਆ | ਗੁਰੂ ਰਵਿਦਾਸ ਮੰਦਿਰ ਪ੍ਰਬੰਧਕ ਸਭਾ ਬਸਤੀ ਜੋਧੇਵਾਲ ਵਿਖੇ ਸਮਾਗਮ ਦੌਰਾਨ ਸ੍ਰੀ ਗੁਰੂ ਰਵਿਦਾਸ ਮੰਦਰ ਪ੍ਰਬੰਧਕ ਸਭਾ ਬਸਤੀ ਜੋਧੇਵਾਲ ਵਿਖੇ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ ਬਹੁਤ ਹੀ ਸ਼ਰਧਾ ਭਾਵਨਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ | ਗੁਰੂ ਘਰ 'ਚ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਹਜੂਰੀ ਰਾਗੀ ਜੱਥਿਆਂ ਭਾਈ ਹਰਪ੍ਰੀਤ ਸਿੰਘ ਖਾਲਸਾ, ਭਾਈ ਸਰਬਜੀਤ ਸਿੰਘ ਜੀ ਦੇ ਰਾਗੀ ਜਥੇ ਨੇ ਗੁਰਬਾਣੀ ਦੇ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਅਤੇ ਗੁਰੂ ਮਹਾਰਾਜ ਜੀ ਦੀ ਬਾਣੀ ਦੇ ਨਾਲ ਜੋੜਿਆ | ਇਸ ਮੌਕੇ ਗੁਰੂ ਜਸ ਬਾਣੀ ਦਾ ਗੁਣਗਾਨ ਕਰਦੇ ਹੋਏ ਪੰਜਾਬੀ ਗਾਇਕ ਵਿੱਕੀ ਹੰਸ, ਅਮਰਿੰਦਰ ਬੋਬੀ ਨੇ ਸੁੰਦਰ ਭਜਨਾਂ ਰਾਹੀਂ ਮਾਹੌਲ ਨੂੰ ਭਗਤੀ ਦੇ ਰੰਗ 'ਚ ਰੰਗ ਦਿੱਤਾ | ਇਸ ਮੌਕੇ ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ, ਵਿਧਾਇਕ ਚੌਧਰੀ ਮਦਨ ਲਾਲ ਬੱਗਾ, ਮੇਅਰ ਪਿ੍ੰਸੀਪਲ ਇੰਦਰਜੀਤ ਕੌਰ, ਬਸਪਾ ਆਗੂ ਜੀਤ ਰਾਮ ਬਸਰਾ, ਕਾਂਗਰਸ ਦੇ ਸਾਬਕਾ ਪ੍ਰਧਾਨ ਅਸ਼ਵਨੀ ਸ਼ਰਮਾ, ਸਾਬਕਾ ਵਿਧਾਇਕ ਰਣਜੀਤ ਸਿੰਘ ਢਿੱਲੋਂ, ਸਾਬਕਾ ਵਿਧਾਇਕ ਸੰਜੇ ਤਲਵਾੜ, ਤਰਸੇਮ ਭਿੰਡਰ ਅਤੇ ਰੇਸ਼ਮ ਸਿੱਧੂ ਅਤੇ ਮੰਦਿਰ ਕਮੇਟੀ ਦੇ ਪ੍ਰਧਾਨ ਜਿੰਦਰਪਾਲ ਦੜੋਚ ਨੇ ਸਮਾਗਮ ਦੌਰਾਨ ਸੰਗਤਾਂ ਨੂੰ ਸੰਬੋਧਨ ਕਰਦਿਆਂ ਸਤਿਗੁਰੂ ਰਵਿਦਾਸ ਜੀ ਵਲੋਂ ਦਰਸਾਏ ਮਾਰਗ 'ਤੇ ਚੱਲਣ ਦਾ ਸੱਦਾ ਦਿੱਤਾ | ਉਨ੍ਹਾਂ ਕਿਹਾ ਕਿ ਧੰਨ-ਧੰਨ ਸਤਿਗੁਰੂ ਰਵਿਦਾਸ ਮਹਾਰਾਜ ਇੱਕ ਮਹਾਨ ਸਮਾਜ ਸੁਧਾਰਕ ਸਨ ਅਤੇ ਉਨ੍ਹਾਂ ਸਮੁੱਚੀ ਮਾਨਵਤਾ ਨੂੰ ਸੱਚ, ਪਿਆਰ, ਅਹਿੰਸਾ, ਸਦਾਚਾਰ ਅਤੇ ਭਾਈਚਾਰੇ ਦਾ ਸੰਦੇਸ਼ ਦਿੱਤਾ | ਬੇਗਮਪੁਰਾ ਦੇ ਸਿਰਜਕ ਗੁਰੂ ਰਵਿਦਾਸ ਜੀ ਦਾ ਇਹ ਸਰਬ ਸਾਂਝੀਵਾਲਤਾ ਦਾ ਸੰਦੇਸ਼ ਘਰ-ਘਰ ਪਹੁੰਚਾਉਣ ਲਈ ਅਣਥੱਕ ਯਤਨ ਕਰਨੇ ਚਾਹੀਦੇ ਹਨ | ਉਪਰੰਤ ਗੁਰੂ ਦੇ ਲੰਗਰ ਵੀ ਅਤੁੱਟ ਵਰਤਾਏ ਗਏ | ਇਸ ਮੌਕੇ ਰਮਨਜੀਤ ਲਾਲੀ, ਜਨਰਲ ਸਕੱਤਰ ਨਰਿੰਦਰ ਰਾਏ ਬਿੱਟੂ, ਸੀਨੀਅਰ ਮੀਤ ਪ੍ਰਧਾਨ ਡਾ. ਰਾਮ ਜੀਤ ਸੂਦ, ਪ੍ਰਚਾਰ ਸਕੱਤਰ ਰਜਿੰਦਰ ਮੂਲਨਿਵਾਸੀ, ਜਸਵੀਰ ਲੱਧੜ, ਦੀਪਕ ਸਾਂਪਲਾ, ਸੁਖਦੇਵ ਚੰਦੜ, ਪ੍ਰੋਫੈਸਰ ਪਰਮਜੀਤ ਚੰਦੜ, ਡਾਕਟਰ ਬਿੰਦਰ, ਹਰਬੰਸ ਸਿੰਘ ਬੱਧਣ, ਦਰਸ਼ਨ ਲਾਲ ਗੰਗੜ, ਰਮੇਸ਼ ਰਸੀਲਾ, ਸੁੱਖਾ ਰਾਮ ਲਾਖਾ, ਲੇਖਰਾਜ ਸੂਦ ਤੋਂ ਇਲਾਵਾ ਵੱਡੀ ਗਿਣਤੀ 'ਚ ਸੰਗਤਾਂ ਹਾਜ਼ਰ ਸਨ |
ਪ੍ਰਕਾਸ਼ ਦਿਹਾੜੇ ਸਬੰਧੀ ਧਾਰਮਿਕ ਸਮਾਗਮ
ਗੁਰੂ ਰਵਿਦਾਸ ਜੀ ਦੇ 649ਵੇਂ ਜਨਮ ਦਿਹਾੜੇ ਮੌਕੇ ਸਥਾਨਕ ਮਹਾਰਾਜ ਨਗਰ ਵਿਖੇ ਗੁਰੂ ਰਵਿਦਾਸ ਮੰਦਿਰ ਤੇ ਧਰਮਸ਼ਾਲਾ ਪ੍ਰਬੰਧਕ ਕਮੇਟੀ ਵਲੋਂ ਇਕ ਧਾਰਮਿਕ ਸਮਾਗਮ ਕਰਵਾਇਆ ਗਿਆ | ਸਮਾਗਮ ਵਿਚ ਵੀਰ ਏਕਲਵਯ ਯੂਥ ਫੈਡਰੇਸ਼ਨ ਦੇ ਪ੍ਰਧਾਨ ਰਾਹੁਲ ਡੁਲਗਚ ਵਲੋਂ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ ਗਈ | ਇਸ ਮੌਕੇ ਰਾਹੁਲ ਡੁਲਗਚ ਵਲੋਂ ਸਤਿਗੁਰੂ ਰਵਿਦਾਸ ਦੀ ਪ੍ਰਤਿਮਾ ਅੱਗੇ ਸਿਰ ਝੁਕਾ ਕੇ ਉਨ੍ਹਾਂ ਦਾ ਆਸ਼ੀਰਵਾਦ ਪ੍ਰਾਪਤ ਕੀਤਾ ਗਿਆ ਅਤੇ ਇਸ ਦੌਰਾਨ ਆਪਣੇ ਸੰਬੋਧਨ ਵਿਚ ਰਾਹੁਲ ਡੁਲਗਚ ਨੇ ਕਿਹਾ ਕਿ ਗੁਰੂ ਰਵਿਦਾਸ ਜੀ ਇਕ ਕ੍ਰਾਂਤੀਕਾਰੀ ਸਮਾਜ ਸੁਧਾਰਕ ਸਨ | ਉਨ੍ਹਾਂ ਕਿਹਾ ਕਿ ਸਾਨੂੰ ਗੁਰੂ ਰਵਿਦਾਸ ਜੀ ਦੀ ਬਾਣੀ ਨੂੰ ਪੜ੍ਹਨਾ ਚਾਹੀਦਾ ਹੈ ਅਤੇ ਉਨ੍ਹਾਂ ਦੇ ਦਿਖਾਏ ਹੋਏ ਮਾਰਗ 'ਤੇ ਚੱਲਣਾ ਚਾਹੀਦਾ ਹੈ | ਇਸ ਮੌਕੇ ਪ੍ਰਬੰਧਕ ਕਮੇਟੀ ਵਲੋਂ ਰਾਹੁਲ ਡੁਲਗਚ ਨੂੰ ਸਨਮਾਨਿਤ ਵੀ ਕੀਤਾ ਗਿਆ | ਇਸ ਮੌਕੇ ਲਖਨਪਾਲ, ਰਜਿੰਦਰ ਛਾਪਰ, ਘਨਸ਼ੂ, ਦਸ਼ਰਥ ਕੁਮਾਰ, ਹਰਜੀਤ ਕੁਮਾਰ, ਸੰਤੋਸ਼ ਕੁਮਾਰ, ਰਾਜੇਸ਼ ਕੁਮਾਰ, ਸੁਰੇਸ਼ ਕੁਮਾਰ ਆਦਿ ਹਾਜ਼ਰ ਸਨ |
ਗੁਰਦੁਆਰਾ ਸ਼ਹੀਦਾਂ ਫੇਰੂਮਾਨ (ਢੋਲੇਵਾਲ) ਵਿਖੇ ਸ਼੍ਰੋਮਣੀ ਭਗਤ ਰਵਿਦਾਸ ਜੀ ਦਾ ਜਨਮ ਦਿਹਾੜਾ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਇਸ ਮੌਕੇ ਵੱਡੀ ਗਿਣਤੀ ਵਿਚ ਸੰਗਤਾਂ ਨੇ ਹਾਜ਼ਰੀ ਲਗਵਾਈ ਅਤੇ ਗੁਰੂ ਜਸ ਸਰਵਣ ਕੀਤਾ | ਇਸ ਮੌਕੇ ਭਾਈ ਗੁਰਦੀਪ ਸਿੰਘ ਜੈਪੁਰ ਵਾਲੇ, ਭਾਈ ਪਰਮਵੀਰ ਸਿੰਘ, ਭਾਈ ਗੁਰਸ਼ਰਨ ਸਿੰਘ ਕੋਮਲ, ਭਾਈ ਹਰਪ੍ਰੀਤ ਸਿੰਘ ਖਾਲਸਾ ਅਤੇ ਉਨ੍ਹਾਂ ਦੇ ਜੱਥੇ ਨੇ ਕੀਰਤਨ ਦੀ ਸੇਵਾ ਨਿਭਾਈ | ਉਪਰੰਤ ਗੁਰਦੁਆਰਾ ਸਾਹਿਬ ਦੇ ਮੁੱਖ ਕਥਾ ਵਾਚਕ ਗਿਆਨੀ ਮਨਪ੍ਰੀਤ ਸਿੰਘ ਨੇ ਗੁਰੂ ਘਰ ਨਤਮਸਤਕ ਹੋਈਆਂ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਕੀਤੀ | ਗੁਰੂ ਦੇ ਲੰਗਰ ਅਤੁੱਟ ਵਰਤਾਇਆ ਗਿਆ | ਇਸ ਮੌਕੇ ਹੋਰਨਾਂ ਤੋਂ ਇਲਾਵਾ ਤਜਿੰਦਰ ਸਿੰਘ ਡੰਗ, ਤਰਲੋਚਨ ਸਿੰਘ ਬੱਬਰ, ਪਰਮਜੀਤ ਸਿੰਘ ਲਾਇਲਪੁਰੀ, ਇੰਦਰਜੀਤ ਸਿੰਘ ਮੱਕੜ, ਸੁਰਿੰਦਰਜੀਤ ਸਿੰਘ ਮੱਕੜ, ਬਲਜੀਤ ਸਿੰਘ ਦੁਖੀਆ, ਅਵਤਾਰ ਸਿੰਘ ਪਨੇਸਰ, ਪ੍ਰੀਤਮ ਸਿੰਘ ਮਣਕੂ, ਇੰਦਰਜੀਤ ਸਿੰਘ ਗੋਲਾ, ਲਖਵਿੰਦਰ ਸਿੰਘ ਲੱਖਾ, ਸੁਰਿੰਦਰ ਸਿੰਘ, ਜਤਿੰਦਰਪਾਲ ਸਿੰਘ ਸਲੂਜਾ, ਮੋਹਨ ਸਿੰਘ, ਸੁਰਜੀਤ ਸਿੰਘ, ਅਰਜੁਨ ਸਿੰਘ, ਦਵਿੰਦਰ ਸਿੰਘ, ਪਰਮਿੰਦਰ ਸਿੰਘ, ਰਵਿੰਦਰ ਸਿੰਘ, ਸਵਰਨ ਕੁਮਾਰ, ਸੁਨੀਲ ਕੁਮਾਰ ਆਦਿ ਹਾਜ਼ਰ ਸਨ |
ਢੰਡਾਰੀ ਕਲਾਂ/ਲੁਧਿਆਣਾ, (ਜਸਵੀਰ ਸਿੰਘ ਬੰਗਾ)-ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਵਾਰਡ ਨੰਬਰ 32 ਅਧੀਨ ਆਉਂਦੇ ਗੁਰੂ ਘਰਾਂ ਵਿਚ ਸਮਾਗਮ ਕਰਵਾਏ ਗਏ, ਜਿਨ੍ਹਾਂ ਵਿਚ ਵੱਡੀ ਗਿਣਤੀ 'ਚ ਸੰਗਤਾਂ ਨੇ ਹਾਜ਼ਰੀਆਂ ਭਰਕੇ ਜੀਵਨ ਸਫਲਾ ਕੀਤਾ | ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਸਾਹਿਬ ਵਿਖੇ ਸੰਤ ਬਾਬਾ ਬੱਗਾ ਸਿੰਘ ਨਾਨਕਸਰ ਵਿਰਕਾਂ ਵਾਲੇ ਤੇ ਸੰਤ ਬਾਬਾ ਹਰਮੇਸ਼ ਸਿੰਘ ਢੰਡਾਰੀ ਕਲਾਂ ਵਾਲਿਆਂ ਨੇ ਕੀਰਤਨ ਕਰਕੇ ਸੰਗਤਾਂ ਨੂੰ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜੀਵਨ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ | ਇਸ ਮੌਕੇ ਵਾਰਡ ਨੰਬਰ 32 ਤੋਂ ਕੌਂਸਲਰ ਜਸਵਿੰਦਰ ਸਿੰਘ ਵੀਰੂ ਨੇ ਆਪਣੇ ਸਾਥੀਆਂ ਜਸਵੀਰ ਸਿੰਘ ਲੰਬੜਦਾਰ, ਜਗਦੇਵ ਸਿੰਘ ਜੱਗੀ, ਹਰਪ੍ਰੀਤ ਸਿੰਘ ਹੈਪੀ, ਕਰਮਜੀਤ ਸਿੰਘ, ਅਮਰੀਕ ਸਿੰਘ, ਜਗਜੀਤ ਸਿੰਘ, ਰਜਿੰਦਰ ਸਿੰਘ, ਕਰਤਾਰ ਸਿੰਘ, ਜਗਤਾਰ ਸਿੰਘ ਸਮੇਤ ਵਾਰਡ ਅਧੀਨ ਆਉਂਦੇ ਗੁਰੂ ਘਰਾਂ ਵਿਚ ਹਾਜ਼ਰੀ ਭਰੀ ਅਤੇ ਗੁਰੂ ਘਰਾਂ ਦੇ ਮੁੱਖ ਸੇਵਾਦਾਰਾਂ ਨੂੰ ਸਿਰੋਪਾਉ ਅਤੇ ਸ੍ਰੀ ਸਾਹਿਬ ਭੇਟ ਕਰਕੇ ਸਨਮਾਨਿਤ ਕੀਤਾ | ਕੌਂਸਲਰ ਜਸਵਿੰਦਰ ਸਿੰਘ ਵੀਰੂ ਨੇ ਵਿਸ਼ੇਸ਼ ਤੌਰ 'ਤੇ ਸੰਤ ਬਾਬਾ ਬੱਗਾ ਸਿੰਘ ਨਾਨਕਸਰ ਵਿਰਕਾਂ ਵਾਲੇ ਤੇ ਸੰਤ ਬਾਬਾ ਹਰਮੇਸ਼ ਸਿੰਘ ਢੰਡਾਰੀ ਕਲਾਂ ਵਾਲਿਆਂ ਨੂੰ ਸ੍ਰੀ ਸਾਹਿਬ ਤੇ ਸਿਰੋਪਾਉ ਭੇਟ ਕਰਕੇ ਸਨਮਾਨਿਤ ਕੀਤਾ | ਇਸ ਮੌਕੇ ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਵਲੋਂ ਵੀ ਕੌਂਸਲਰ ਵੀਰੂ ਅਤੇ ਸਾਥੀਆਂ ਨੂੰ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸਕੱਤਰ ਰਜਿੰਦਰ ਸਿੰਘ ਬੂਟਾ, ਪ੍ਰਧਾਨ ਦਰਸ਼ਨ ਸਿੰਘ, ਮੀਤ ਪ੍ਰਧਾਨ ਪਰਮਜੀਤ ਸਿੰਘ ਪੰਮਾ, ਹਰਦੇਵ ਸਿੰਘ ਕਾਲਾ, ਜ਼ੋਰਾ ਸਿੰਘ ਤੇ ਹੋਰ ਹਾਜ਼ਰ ਸਨ |
ਭਾਰਤੀ ਕਾਲੋਨੀ 'ਚ ਮਨਾਇਆ ਪ੍ਰਕਾਸ਼ ਪੁਰਬ
ਲਾਡੋਵਾਲ, (ਬਲਬੀਰ ਸਿੰਘ ਰਾਣਾ)-ਪਿੰਡ ਬਹਾਦਰ ਕੇ ਰੋਡ ਸਥਿਤ ਭਾਰਤੀ ਕਾਲੋਨੀ/ਗੀਤਾ ਨਗਰ ਕਾਲੋਨੀ ਵਿਖੇ ਸਤਿਗੁਰੂ ਰਵਿਦਾਸ ਮਹਾਰਾਜ ਜੀ ਦਾ 649ਵਾਂ ਪ੍ਰਕਾਸ਼ ਪੁਰਬ ਸ੍ਰੀ ਗੁਰੂ ਰਵਿਦਾਸ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸਮੂਹ ਸਾਧ ਸੰਗਤ ਦੇ ਸਹਿਯੋਗ ਨਾਲ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ ਅਤੇ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ, ਉਪਰੰਤ ਭਾਈ ਸੁੱਚਾ ਸਿੰਘ ਦੇ ਜਥੇ ਵਲੋਂ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੀ ਪਵਿੱਤਰ ਬਾਣੀ ਗਾਇਣ ਕਰਕੇ ਸਤਿਗੁਰੂ ਦੀ ਉਪਮਾ ਅਤੇ ਮਹਿਮਾ ਕਰਕੇ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਿਆ ਗਿਆ | ਇਸ ਮੌਕੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਹਲਕਾ ਉੱਤਰੀ ਦੇ ਵਿਧਾਇਕ ਚੌਧਰੀ ਮਦਨ ਲਾਲ ਬੱਗਾ, ਵਾਰਡ ਨੰਬਰ 1 ਦੇ ਕੌਂਸਲਰ ਰਣਧੀਰ ਸਿੰਘ ਸਿਵੀਆ, ਸਨੀ ਪਾਂਡੇ ਅਤੇ ਇੰਚਾਰਜ ਅਮਰਜੀਤ ਜੀਤਾ, ਨਿਰਮਲ ਸਿੰਘ ਆਦਿ ਨੇ ਵਿਚਾਰ ਰੱਖੇ | ਇਸ ਮੌਕੇ ਸਮਾਗਮ 'ਚ ਪੁੱਜੀਆਂ ਮਾਨਯੋਗ ਸ਼ਖ਼ਸੀਅਤਾਂ ਨੂੰ ਗੁਰੂ ਘਰ ਦਾ ਸਿਰੋਪਾਉ ਭੇਟ ਕਰਕੇ ਸਨਮਾਨਿਤ ਵੀ ਕੀਤਾ ਗਿਆ | ਇਸ ਮੌਕੇ ਪ੍ਰਧਾਨ ਕੁਲਬੀਰ ਮੱਲ, ਸਾਬਕਾ ਪ੍ਰਧਾਨ ਰਾਜੇਸ਼ ਕੁਮਾਰ ਬਿੱਟੂ, ਬਲਬੀਰ ਸਿੰਘ, ਟਹਿਲ ਸਿੰਘ, ਰਾਕੇਸ਼ ਕੁਮਾਰ ਪੱਪੂ, ਬਲਵੀਰ ਸਿੰਘ ਚੱਕੀ ਵਾਲੇ, ਗੁਰਪਾਲ ਸਿੰਘ ਫੌਜੀ, ਮਲਕੀਤ ਸਿੰਘ, ਨਿਰਮਲ ਸਿੰਘ, ਅਜੇ ਕੁਮਾਰ, ਗੋਰਾ ਮਕੈਨਿਕ, ਗੁਰਪਾਲ ਸਿੰਘ, ਰਾਜ ਕੁਮਾਰ ਰਾਜੂ, ਉੱਦਮ ਲਾਲ, ਗੋਰਾ ਡੀਲਰ, ਪਰਮਜੀਤ ਪੰਮਾ, ਸਤਨਾਮ ਸਿੰਘ, ਮਿਸਤਰੀ ਧਰਮ ਸਿੰਘ, ਅਮਰ ਸਿੰਘ ਕੰਗ ਸਾਹਬੂ, ਬਿੱਟੂ ਮਿਸਤਰੀ, ਮੇਜਰ ਸਿੰਘ, ਕੁਲਦੀਪ ਸਿੰਘ ਮੱਕੜ, ਮੋਨੂ, ਲਾਲਾ ਭਜਨ ਲਾਲ, ਬਲਦੇਵ ਰਾਜ, ਪੰਡਿਤ ਖਰੈਤੀ ਲਾਲ, ਸੋਨੂ, ਕਾਕਾ ਅਵਤਾਰ ਸਿੰਘ, ਪਰਵੀਨ ਚੰਦਰ, ਬਾਲ ਕਿ੍ਸ਼ਨ, ਹਰਬੰਸ ਲਾਲ, ਡਾ. ਸੰਗਰਾਮ, ਰਾਜਵੀਰ, ਸੂਬੇਦਾਰ ਅਜੀਤ ਰਾਮ ਤੋਂ ਇਲਾਵਾ ਸਮੂਹ ਮੁਹੱਲਾ ਨਿਵਾਸੀ ਅਤੇ ਨੌਜਵਾਨ ਸੇਵਾਦਾਰ ਹਾਜ਼ਰ ਸਨ |
ਗੁਰੂ ਰਵਿਦਾਸ ਜੀ ਨੇ ਸਮਾਜ ਅੰਦਰ ਬਰਾਬਰਤਾ ਲਿਆਉਣ ਦਾ ਸੁਨੇਹਾ ਦਿੱਤਾ-ਵਿਧਾਇਕ ਛੀਨਾ
ਡਾਬਾ/ਲੁਹਾਰਾ, (ਕੁਲਵੰਤ ਸਿੰਘ ਸੱਪਲ)-ਵਿਧਾਨ ਸਭਾ ਹਲਕਾ ਦੱਖਣੀ ਦੇ ਮੁੱਖ ਪਿੰਡ ਲੁਹਾਰਾ ਸਥਿਤ ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਦਰਬਾਰ ਰੇਰੂ ਸਾਹਿਬ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਤੇ ਸਤਿਕਾਰ ਸਹਿਤ ਮਨਾਇਆ ਗਿਆ | ਇਸ ਮੌਕੇ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਖੁੱਲੀ ਗਰਾਉਂਡ ਵਿਚ ਸਜਾਏ ਧਾਰਮਿਕ ਦੀਵਾਨ ਦੌਰਾਨ ਬਾਬਾ ਧਰਮਪਾਲ ਸਿੰਘ ਸੰਗੋਵਾਲ ਵਾਲੇ, ਬਾਬਾ ਦਲਵਾਰਾ ਸਿੰਘ, ਭਾਈ ਸੁਖਵਿੰਦਰ ਸਿੰਘ ਤੋਂ ਇਲਾਵਾ ਅਮਰੀਕਾ ਤੋਂ ਪਹੁੰਚੇ ਢਾਡੀ ਮੋਹਣ ਸਿੰਘ ਬੁਡਾਣਾ ਨੇ ਗੁਰੂ ਜੀ ਦੇ ਜੀਵਨ ਇਤਿਹਾਸ ਅਤੇ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ | ਇਸ ਦੌਰਾਨ ਵਿਸ਼ੇਸ਼ ਤੌਰ 'ਤੇ ਗੁਰੂ ਘਰ ਨਤਮਸਤਕ ਹੋਣ ਅਤੇ ਸੰਗਤਾਂ ਦੇ ਦਰਸ਼ਨ ਦੀਦਾਰੇ ਕਰਨ ਪਹੁੰਚੇ ਹਲਕਾ ਵਿਧਾਇਕ ਰਜਿੰਦਰਪਾਲ ਕੌਰ ਛੀਨਾ ਨੇ ਸੰਗਤਾਂ ਨੂੰ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ ਦੀ ਵਧਾਈ ਦਿੱਤੀ | ਇਸ ਮੌਕੇ ਗੁਰਦੁਆਰਾ ਕਮੇਟੀ ਪ੍ਰਧਾਨ ਸਿਕੰਦਰ ਸਿੰਘ ਲੁਹਾਰਾ, ਬਿੱਕਰ ਸਿੰਘ ਅਤੇ ਸਮੂਹ ਕਮੇਟੀ ਮੈਂਬਰਾਂ ਨੇ ਵਿਧਾਇਕਾ ਰਜਿੰਦਰਪਾਲ ਕੌਰ ਛੀਨਾ ਨੂੰ ਸਿਰੋਪਾ ਦੇ ਕੇ ਸਨਮਾਨਿਤ ਕੀਤਾ | ਇਸ ਮੌਕੇ ਹਰਪਾਲ ਸਿੰਘ, ਮਨਜੀਤ ਸਿੰਘ ਬਚਨ ਗੈਸ, ਸਮਾਜ ਸੇਵੀ ਟੀ. ਐਸ. ਕਾਕਾ, ਮਹਿਤਾਬ ਸਿੰਘ ਬੰਟੀ, ਸੁਰਿੰਦਰਪਾਲ ਗਰਗ, ਗੁਰਪ੍ਰੀਤ ਸਿੰਘ, ਦਿਲਬਾਗ ਸਿੰਘ, ਪ੍ਰਗਟ ਸਿੰਘ, ਕਰਮਜੀਤ ਸਿੰਘ, ਹਰਭਜਨ ਸਿੰਘ ਲੁਹਾਰਾ, ਗੁਰਮੇਲ ਸਿੰਘ ਪੱਪਾ, ਹਰਪਾਲ ਸਿੰਘ, ਸਰਬਜੀਤ ਸਿੰਘ, ਗੁਲਜਾਰ ਸਿੰਘ ਬਿੱਲੂ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤਾਂ ਨੇ ਗੁਰੂ ਘਰ ਨਤਮਸਤਕ ਹੋ ਕੇ ਜੀਵਨ ਸਫਲਾ ਕੀਤਾ |
ਗੁਰੂ ਰਵਿਦਾਸ ਧਰਮਸ਼ਾਲਾ ਪਿੰਡ ਢੇਰੀ ਵਿਖੇ
ਭਾਮੀਆਂ ਕਲਾਂ/ਲੁਧਿਆਣਾ, (ਜਤਿੰਦਰ ਭੰਬੀ)-ਗੁਰੂ ਰਵਿਦਾਸ ਮਹਾਰਾਜ ਜੀ ਦਾ ਪ੍ਰਕਾਸ਼ ਪੁਰਬ ਸ੍ਰੀ ਗੁਰੂ ਰਵਿਦਾਸ ਧਰਮਸ਼ਾਲਾ ਪਿੰਡ ਢੇਰੀ ਵਿਖੇ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ, ਜਿਸ ਵਿਚ ਸੰਗਤਾਂ ਨੇ ਵੱਡੀ ਗਿਣਤੀ 'ਚ ਹਾਜ਼ਰੀਆਂ ਭਰਕੇ ਗੁਰੂ ਸਾਹਿਬ ਦਾ ਅਸ਼ੀਰਵਾਦ ਲਿਆ | ਇਸ ਮੌਕੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੀ ਸਮਾਪਤੀ ਤੋਂ ਬਾਅਦ ਪਿੰਡ ਦੇ ਕੀਰਤਨੀ ਜੱਥਿਆਂ ਨੇ ਆਈਆਂ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕਰਦਿਆਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜੀਵਨ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ | ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਗਦੇਵ ਸਿੰਘ, ਜੈਮਲ ਸਿੰਘ ਚੌਹਾਨ ਤੇ ਭੁਪਿੰਦਰ ਸਿੰਘ ਚੌਹਾਨ ਤੇ ਪ੍ਰਬੰਧਕਾਂ ਨੇ ਕੀਰਤਨੀ ਜੱਥਿਆਂ ਨੂੰ ਸਿਰੋਪਾਓ ਭੇਂਟ ਕਰਕੇ ਸਨਮਾਨਿਤ ਕੀਤਾ | ਇਸ ਡਾ: ਬਲਵਿੰਦਰ ਸਿੰਘ ਸਾਬਕਾ ਬਲਾਕ ਸੰਮਤੀ ਮੈਂਬਰ, ਗੁਰਦਿਆਲ ਸਿੰਘ, ਮਨਪ੍ਰੀਤ ਸਿੰਘ, ਮੁਲਤਾਨ ਸਿੰਘ, ਸਤਨਾਮ ਸਿੰਘ ਸੋਨੂੰ, ਬਿੱਟੂ ਢੇਰੀ, ਜੋਬਨ ਸਿੰਘ ਬਿੱਟੂ, ਗੁਰਮੇਲ ਸਿੰਘ ਢੇਰੀ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਔਰਤ 'ਤੇ ਅੰਨ੍ਹਾ ਤਸ਼ੱਦਦ ਕਰਨ ਵਾਲੇ ਪਤੀ ਖ਼ਿਲਾਫ਼ ਕੇਸ ਦਰਜ <br/> ਅਗਲੀ ਖ਼ਬਰ ਹੌਜ਼ਰੀ ਵਰਕਰ ਨੇ ਸ਼ੱਕੀ ਹਾਲਤ ਵਿਚ ਕੀਤੀ ਖੁਦਕੁਸ਼ੀ
Ad Position 24