ਲੁਧਿਆਣਾ, 1 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਿਵੀਜ਼ਨ ਨੰਬਰ ਦੋ ਦੀ ਪੁਲਿਸ ਨੇ ਔਰਤ 'ਤੇ ਅੰਨ੍ਹਾ ਤਸ਼ੱਦਦ ਕਰਨ ਵਾਲੇ ਪਤੀ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਤਸ਼ੱਦਦ ਕਾਰਨ ਔਰਤ ਦਾ ਗਰਭ ਵੀ ਡਿਗ ਗਿਆ | ਪੁਲਿਸ ਵਲੋਂ ਇਹ ਕਾਰਵਾਈ ਪ੍ਰੀਤੀ ਵਾਸੀ ਕਿਦਵਈ ਨਗਰ ਦੀ ਸ਼ਿਕਾਇਤ 'ਤੇ ਅਮਲ ਵਿਚ ਲਿਆਂਦੀ ਹੈ ਤੇ ਇਸ ਮਾਮਲੇ ਵਿਚ ਪੁਲਿਸ ਨੇ ਮਾਨਿਕ ਵਾਸੀ ਜਨਕਪੁਰੀ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਬੀਤੇ ਦਿਨ ਉਹ ਬਿਮਾਰ ਹੋਣ ਕਾਰਨ ਘਰ ਦਾ ਕੰਮ ਨਹੀਂ ਕਰ ਸਕੀ ਸੀ, ਜਿਸ ਕਾਰਨ ਉਸ ਦਾ ਪਤੀ ਅਤੇ ਹੋਰ ਉਸ ਦੇ ਪਰਿਵਾਰ ਦੇ ਮੈਂਬਰ ਉਸ ਦੀ ਕੁੱਟ ਮਾਰ ਕਰਨ ਲੱਗ ਪਏ, ਜਿਸ ਕਾਰਨ ਉਸ ਦੇ ਗਰਭ ਵਿਚ ਪਲ ਰਿਹਾ ਬੱਚਾ ਡਿਗ ਗਿਆ | ਸ਼ਿਕਾਇਤਕਰਤਾ ਵਲੋਂ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ | ਹਾਲ ਦੀ ਘੜੀ ਇਸ ਮਾਮਲੇ ਵਿਚ ਕੋਈ ਗਿ੍ਫ਼ਤਾਰੀ ਨਹੀਂ ਕੀਤੀ ਗਈ ਹੈ | ਪੁਲਿਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ |