24-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-02-2026

ਦੇਖਭਾਲ ਲਈ ਰੱਖਿਆ ਮੁਲਾਜ਼ਮ ਲੱਖਾਂ ਦੇ ਗਹਿਣੇ ਚੋਰੀ ਕਰਨ ਵਾਲਾ ਕਾਬੂ <br/>

Ad Position 21
No active advertisement
ਅਜੀਤ ਡੈਸਕ 02-02-2026
ਲੁਧਿਆਣਾ, 1 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਥਾਣਾ ਮਾਡਲ ਟਾਊਨ ਦੀ ਪੁਲਿਸ ਨੇ ਘਰ ਵਿਚ ਦੇਖਭਾਲ ਲਈ ਰੱਖਿਆ ਮੁਲਾਜ਼ਮ ਲੱਖਾਂ ਰੁਪਏ ਦੇ ਗਹਿਣੇ ਅਤੇ ਹੋਰ ਸਾਮਾਨ ਚੋਰੀ ਕਰਕੇ ਫ਼ਰਾਰ ਹੋ ਗਿਆ ਸੀ ਪਰ ਪੁਲਿਸ ਵਲੋਂ ਹੁਣ ਉਸ ਨੂੰ ਕਾਬੂ ਕਰ ਲਿਆ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਸ ਸੰਬੰਧੀ ਮਾਡਲ ਟਾਊਨ ਦੇ ਰਹਿਣ ਵਾਲੇ ਅਤੁਲ ਜੈਨ ਦੀ ਸ਼ਿਕਾਇਤ 'ਤੇ ਅਜੇ ਕੁਮਾਰ ਵਾਸੀ ਉੱਤਰ ਪ੍ਰਦੇਸ਼ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸ ਨੇ ਉਕਤ ਕਥਿਤ ਦੋਸ਼ੀ ਨੂੰ ਘਰ ਵਿਚ ਦੇਖਭਾਲ ਲਈ ਰੱਖਿਆ ਸੀ ਅਤੇ ਬੀਤੇ ਦਿਨ ਉਹ ਘਰ ਵਿਚ ਪਏ ਚਾਂਦੀ ਦੇ ਗਹਿਣੇ ਅਤੇ ਹੋਰ ਸਾਮਾਨ ਚੋਰੀ ਕਰਕੇ ਫ਼ਰਾਰ ਹੋ ਗਿਆ | ਸੂਚਨਾ ਮਿਲਦੇ ਪੁਲਿਸ ਅਧਿਕਾਰੀ ਮੌਕੇ 'ਤੇ ਪਹੁੰਚੇ | ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ | ਪੁਲਿਸ ਵਲੋਂ ਜਾਂਚ ਦੌਰਾਨ ਉਸ ਨੂੰ ਕਾਬੂ ਕਰ ਲਿਆ ਹੈ ਤੇ ਉਸ ਪਾਸੋਂ ਪੁੱਛ ਪੜਤਾਲ ਕੀਤੀ ਜਾ ਰਹੀ ਹੈ |

Ad Position 22
No active advertisement
ਪਿਛਲੀ ਖ਼ਬਰ ਮੰਦਰ ਵਿਚ ਦਾਖਲ ਹੋ ਕੇ ਮੂਰਤੀਆਂ ਖੰਡਿਤ ਅਤੇ ਦੀਵਾਰ ਢਾਹੁਣ ਦੇ ਮਾਮਲੇ ਵਿਚ ਪਤੀ-ਪਤਨੀ ਸਮੇਤ ਹੋਰਨਾਂ ਖਿਲਾਫ ਕੇਸ ਦਰਜ... ਅਗਲੀ ਖ਼ਬਰ ਔਰਤ 'ਤੇ ਅੰਨ੍ਹਾ ਤਸ਼ੱਦਦ ਕਰਨ ਵਾਲੇ ਪਤੀ ਖ਼ਿਲਾਫ਼ ਕੇਸ ਦਰਜ <br/>
Ad Position 24