25-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-02-2026

ਮੋਂਟੀ ਕਾਰਲੋ ਕੰਪਨੀ ਨਾਲ ਧੋਖਾਧੜੀ ਕਰਨ ਵਾਲੇ ਮੁਲਾਜ਼ਮ ਸਮੇਤ ਤਿੰਨ ਖ਼ਿਲਾਫ਼ ਕੇਸ ਦਰਜ <br/>

Ad Position 21
No active advertisement
ਅਜੀਤ ਡੈਸਕ 02-02-2026
ਲੁਧਿਆਣਾ, 1 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਵੀਜ਼ਨ ਨੰਬਰ ਛੇ ਦੀ ਪੁਲਿਸ ਨੇ ਅੰਤਰਰਾਸ਼ਟਰੀ ਫਰਮ ਮੋਂਟੀ ਕਾਰਲੋ ਫੈਸ਼ਨ ਲਿਮਟਿਡ ਨਾਲ ਲੱਖਾਂ ਦੀ ਧੋਖਾਧੜੀ ਕਰਨ ਦੇ ਮਾਮਲੇ ਵਿਚ ਮੁਲਾਜ਼ਮ ਸਮੇਤ ਤਿੰਨ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਕੰਪਨੀ ਦੇ ਅਧਿਕਾਰੀ ਰਾਜੀਵ ਸ਼ਰਮਾ ਦੀ ਸ਼ਿਕਾਇਤ 'ਤੇ ਅਮਲ ਵਿਚ ਲਿਆਂਦੀ ਹੈ ਤੇ ਇਸ ਸਬੰਧੀ ਕੰਪਨੀ ਦੇ ਮੁਲਾਜ਼ਮ ਨਿਤੀਸ਼ ਪਾਠਕ ਵਾਸੀ ਰਾਜਗੁਰੂ ਨਗਰ, ਹੀਨਾ ਵਾਸੀ ਭਾਈ ਰਣਧੀਰ ਸਿੰਘ ਨਗਰ ਅਤੇ ਬੇਦੀ ਮੈਡੀਕੋਜ਼ ਵਾਸੀ ਰਾਜਗੁਰੂ ਨਗਰ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਕਤ ਕਥਿਤ ਦੋਸ਼ੀ ਨਿਤੀਸ਼ ਪਾਠਕ ਆਨਲਾਈਨ ਆਰਡਰ ਦੀ ਪੈਕਿੰਗ ਕਰਨ ਦੀ ਡਿਊਟੀ ਕਰਦਾ ਸੀ ਅਤੇ ਪਿਛਲੇ ਕੁੱਝ ਸਮੇਂ ਤੋਂ ਉਕਤ ਕਥਿਤ ਦੋਸ਼ੀ ਆਨਲਾਈਨ ਆਰਡਰ ਵਿਚ ਗ੍ਰਾਹਕਾਂ ਨਾਲ ਮਿਲੀ ਭੁਗਤ ਕਰਕੇ ਵੱਧ ਸਾਮਾਨ ਭੇਜ ਰਿਹਾ ਸੀ | ਉਨ੍ਹਾਂ ਦੱਸਿਆ ਕਿ ਬੀਤੇ ਦਿਨ ਜਦੋਂ ਚੈਕਿੰਗ ਕੀਤੀ ਤਾਂ ਇਹ ਸਾਰਾ ਮਾਮਲਾ ਸਾਹਮਣੇ ਆਇਆ, ਜਿਸ 'ਤੇ ਉਨ੍ਹਾਂ ਨੇ ਪੁਲਿਸ ਨੂੰ ਸੂਚਿਤ ਕੀਤਾ | ਸੂਚਨਾ ਮਿਲਦੇ ਪੁਲਿਸ ਅਧਿਕਾਰੀ ਮੌਕੇ 'ਤੇ ਪਹੁੰਚੇ | ਪੁਲਿਸ ਵਲੋਂ ਕਾਰਵਾਈ ਕਰਦਿਆਂ ਨਿਤੀਸ਼ ਨੂੰ ਕਾਬੂ ਕਰ ਲਿਆ ਹੈ, ਜਦਕਿ ਬਾਕੀ ਕਥਿਤ ਦੋਸ਼ੀ ਅਜੇ ਫ਼ਰਾਰ ਹਨ | ਪੁਲਿਸ ਉਨ੍ਹਾਂ ਦੀ ਭਾਲ ਕਰ ਰਹੀ ਹੈ | ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਇਸ ਮਾਮਲੇ ਵਿਚ ਜਿਹੜਾ ਕੋਈ ਹੋਰ ਦੋਸ਼ੀ ਪਾਇਆ ਗਿਆ, ਉਸ ਖ਼ਿਲਾਫ਼ ਵੀ ਸਖ਼ਤ ਕਾਰਵਾਈ ਕੀਤੀ ਜਾਵੇਗੀ |

Ad Position 22
No active advertisement
ਪਿਛਲੀ ਖ਼ਬਰ ਵੱਖ-ਵੱਖ ਥਾਵਾਂ ਤੋਂ ਭਾਰੀ ਮਾਤਰਾ ਵਿਚ ਨਸ਼ੀਲੇ ਪਦਾਰਥ ਬਰਾਮਦ <br/> ਅਗਲੀ ਖ਼ਬਰ ਮੰਦਰ ਵਿਚ ਦਾਖਲ ਹੋ ਕੇ ਮੂਰਤੀਆਂ ਖੰਡਿਤ ਅਤੇ ਦੀਵਾਰ ਢਾਹੁਣ ਦੇ ਮਾਮਲੇ ਵਿਚ ਪਤੀ-ਪਤਨੀ ਸਮੇਤ ਹੋਰਨਾਂ ਖਿਲਾਫ ਕੇਸ ਦਰਜ...
Ad Position 24