ਲੁਧਿਆਣਾ, 2 ਫਰਵਰੀ (ਆਹੂਜਾ)-ਸਥਾਨਕ ਜੱਸੀਆਂ ਰੋਡ 'ਤੇ ਹਥਿਆਰਬੰਦ ਹਮਲਾਵਰਾਂ ਵਲੋਂ ਕੀਤੇ ਹਮਲੇ ਵਿਚ ਇਕ ਨੌਜਵਾਨ ਜ਼ਖਮੀ ਹੋ ਗਿਆ ਹੈ | ਜਾਣਕਾਰੀ ਅਨੁਸਾਰ ਜ਼ਖਮੀ ਨੌਜਵਾਨ ਦੀ ਸ਼ਨਾਖਤ ਸ਼ਿਵਮ ਵਜੋਂ ਕੀਤੀ ਗਈ ਹੈ, ਉਸ ਦੀ ਉਮਰ 19 ਸਾਲ ਦੇ ਕਰੀਬ ਸੀ | ਉਹ ਜੱਸੀਆਂ ਦੇ ਨੇੜੇ ਰਹਿਣ ਵਾਲਾ ਸੀ | ਬੀਤੀ ਦੇਰ ਸ਼ਾਮ ਉਹ ਜਸੀਆਂ ਨੇੜੇ ਜਾ ਰਿਹਾ ਸੀ ਕਿ ਇਕ ਦਰਜਨ ਦੇ ਕਰੀਬ ਹਥਿਆਰਬੰਦ ਹਮਲਾਵਰਾਂ ਵਲੋਂ ਉਸ 'ਤੇ ਹਮਲਾ ਕਰ ਦਿੱਤਾ | ਗੰਭੀਰ ਹਾਲਤ ਵਿਚ ਉਸ ਨੂੰ ਹਸਪਤਾਲ ਲਿਆਂਦਾ ਗਿਆ ਹੈ, ਜਿੱਥੇ ਕਿ ਉਸ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ | ਉਸ ਦੇ ਪਿਤਾ ਨੇ ਦੱਸਿਆ ਕਿ ਉਸ ਦਾ ਲੜਕਾ ਇਕ ਕੰਪਨੀ ਵਿਚ ਡਿਲਿਵਰੀ ਬੁਆਏ ਦੇ ਤੌਰ 'ਤੇ ਕੰਮ ਕਰਦਾ ਹੈ | ਸੂਚਨਾ ਮਿਲਦੇ ਪੁਲਿਸ ਅਧਿਕਾਰੀ ਮੌਕੇ 'ਤੇ ਪਹੁੰਚੇ | ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ, ਪਰ ਹਾਲ ਦੀ ਘੜੀ ਇਸ ਮਾਮਲੇ ਵਿਚ ਕੋਈ ਗਿ੍ਫ਼ਤਾਰੀ ਨਹੀਂ ਕੀਤੀ ਗਈ ਹੈ |