15-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-02-2026

ਢੋੋਕਾ ਮੁਹੱਲਾ ਨਿਵਾਸੀਆਂ ਦਾ ਸਬਰ ਟੁੱਟਿਆ ਜ਼ੋਨ ਡੀ ਨਗਰ ਨਿਗਮ ਦਫ਼ਤਰ ਅੱਗੇ ਜ਼ੋਰਦਾਰ ਰੋਸ ਪ੍ਰਦਰਸ਼ਨ <br/>

Ad Position 21
No active advertisement
ਨਗਰ ਨਿਗਮ ਜ਼ੋਨ ਡੀ ਦੇ ਦਫ਼ਤਰ ਬਾਹਰ ਕੌਂਸਲਰ ਅਰੁਣ ਸ਼ਰਮਾ ਦੀ ਅਗਵਾਈ 'ਚ ਰੋਸ ਪ੍ਰਦਰਸ਼ਨ ਕਰਦੇ ਹੋਏ ਢੋਕਾ ਮੁਹੱਲਾ ਨਿਵਾਸੀ, ਨਾਲ ਮੌਜੂਦ ਸ਼ਾਮ ਸੁੰਦਰ ਮਲਹੋਤਰਾ, ਸਾਬਕਾ ਵਿਧਾਇਕ ਸੁਰਿੰਦਰ ਡਾਬਰ ਤੇ ਹੋਰ | ਤਸਵੀਰ-ਸੇਵਕ ਸਿੰਘ <br/> 03-02-2026
ਲੁਧਿਆਣਾ, 2 ਫਰਵਰੀ (ਭੁਪਿੰਦਰ ਸਿੰਘ ਬੈਂਸ)-ਮਹਾਂਨਗਰ ਦੇ ਵਾਰਡ ਨੰਬਰ 82 ਅਧੀਨ ਆਉਂਦੇ ਢੋਕਾ ਮੁਹੱਲਾ ਵਿਚ ਬਰਸਾਤੀ ਪਾਣੀ ਅਤੇ ਸੀਵਰੇਜ ਦੀ ਨਿਕਾਸੀ ਨਾ ਹੋਣ ਕਾਰਨ ਤੰਗ ਆਏ ਇਲਾਕਾ ਨਿਵਾਸੀਆਂ ਵਲੋਂ ਕੌਂਸਲਰ ਅਰੁਣ ਸ਼ਰਮਾ ਦੀ ਅਗਵਾਈ ਹੇਠ ਨਗਰ ਨਿਗਮ ਜ਼ੋਨ ਡੀ ਦਫ਼ਤਰ ਅੱਗੇ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ | ਲੰਬੇ ਸਮੇਂ ਤੋਂ ਚੱਲ ਰਹੀ ਇਸ ਗੰਭੀਰ ਸਮੱਸਿਆ 'ਤੇ ਨਗਰ ਨਿਗਮ ਦੀ ਅਣਸੁਣੀ ਕਾਰਨ ਲੋਕਾਂ ਵਿਚ ਭਾਰੀ ਨਾਰਾਜ਼ਗੀ ਵੇਖਣ ਨੰੂ ਮਿਲੀ | ਇਸ ਮੌਕੇ ਨਗਰ ਨਿਗਮ 'ਚ ਕਾਂਗਰਸੀ ਵਿਰੋਧੀ ਦਲ ਦੇ ਨੇਤਾ ਸ਼ਾਮ ਸੁੰਦਰ ਮਲਹੋਤਰਾ, ਸਾਬਕਾ ਵਿਧਾਇਕ ਸੁਰਿੰਦਰ ਡਾਬਰ, ਇੰਦਰਜੀਤ ਇੰਦੀ, ਮੰਗਾ ਸ਼ਰਮਾ ਅਤੇ ਸੋਨੰੂ ਡੀ.ਕੇ. ਵਿਸ਼ੇਸ਼ ਤੌਰ 'ਤੇ ਮੌਜੂਦ ਰਹੇ ਅਤੇ ਇਲਾਕਾ ਨਿਵਾਸੀਆਂ ਨੰੂ ਆਪਣਾ ਸਮਰਥਨ ਦਿੱਤਾ | ਕੌਂਸਲਰ ਅਰੁਣ ਸ਼ਰਮਾ ਨੇ ਦੱਸਿਆ ਕਿ ਢੋੋਕਾ ਮੁਹੱਲੇ ਵਿਚ ਕਈ ਮਹੀਨਿਆਂ ਤੋਂ ਬਰਸਾਤੀ ਪਾਣੀ ਅਤੇ ਸੀਵਰੇਜ ਦੀ ਨਿਕਾਸੀ ਪੂਰੀ ਤਰ੍ਹਾਂ ਫ਼ੇਲ੍ਹ ਹੋ ਚੁੱਕੀ ਹੈ | ਬਰਸਾਤ ਪੈਂਦਿਆਂ ਹੀ ਪਾਣੀ ਗਲੀਆਂ ਅਤੇ ਘਰਾਂ ਵਿਚ ਦਾਖਲ ਹੋ ਜਾਂਦਾ ਹੈ | ਉਨ੍ਹਾਂ ਕਿਹਾ ਕਿ ਨਿਕਾਸੀ ਲਈ ਲਗਾਏ ਗਏ ਪੰਪ ਵੀ ਢੰਗ ਨਾਲ ਕੰਮ ਨਹੀਂ ਕਰ ਰਹੇ, ਜਿਸ ਕਾਰਨ ਸੀਵਰੇਜ ਜਾਮ ਰਹਿੰਦਾ ਹੈ ਅਤੇ ਗੰਦਾ ਪਾਣੀ ਘਰਾਂ ਵਿਚ ਵੜ ਜਾਂਦਾ ਹੈ | ਨਗਰ ਨਿਗਮ ਦੀ ਲਾਪ੍ਰਵਾਹੀ ਕਾਰਨ ਇਲਾਕਾ ਨਿਵਾਸੀ ਸਿਹਤ ਸੰਬੰਧੀ ਸਮੱਸਿਆਵਾਂ ਦਾ ਵੀ ਸਾਹਮਣਾ ਕਰ ਰਹੇ ਹਨ | ਰੋਸ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀਆਂ ਵਲੋ ਜ਼ੋਨ ਡੀ ਦਫ਼ਤਰ ਦਾ ਗੇਟ ਅੰਦਰੋਂ ਬੰਦ ਕਰ ਦਿੱਤਾ ਗਿਆ ਅਤੇ ਸੰਯੁਕਤ ਕਮਿਸ਼ਨਰ ਨੰੂ ਮੰਗ ਪੱਤਰ ਸੌਂਪ ਕੇ ਤੁਰੰਤ ਸਮੱਸਿਆ ਦਾ ਹੱਲ ਕਰਨ ਦੀ ਮੰਗ ਕੀਤੀ ਗਈ | ਕੌਂਸਲਰ ਅਰੁਣ ਸ਼ਰਮਾ ਨੇ ਚੇਤਾਵਨੀ ਦਿੱਤੀ ਕਿ ਜੇ ਨਗਰ ਨਿਗਮ ਵਲੋਂ ਜਲਦੀ ਠੋਸ ਕਦਮ ਨਾ ਚੁੱਕੇ ਗਏ ਤਾਂ ਸੰਘਰਸ਼ ਨੰੂ ਹੋਰ ਤੇਜ਼ ਕੀਤਾ ਜਾਵੇਗਾ |

Ad Position 22
No active advertisement
ਪਿਛਲੀ ਖ਼ਬਰ ਕੇਂਦਰੀ ਬਜਟ ਪੰਜਾਬ ਦੇ ਹਿੱਤਾਂ ਨਾਲ ਸਿੱਧਾ ਧੋਖਾ-ਅਜੈ ਮਿੱਤਲ <br/> ਅਗਲੀ ਖ਼ਬਰ ਕੇਂਦਰੀ ਬਜਟ 'ਚ ਡਿਪੂ ਹੋਲਡਰਾਂ ਦੇ ਕਮਿਸ਼ਨ 'ਚ ਵਾਧਾ ਨਾ ਕਰਨ ਕਰਕੇ ਡੀਪੂ ਹੋਲਡਰ ਨਿਰਾਸ਼-ਅੜੈਚਾ
Ad Position 24