15-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-02-2026

ਵਿਰਕ ਜੇ. ਈ. ਨੂੰ ਸੇਵਾ ਮੁਕਤੀ 'ਤੇ ਦਿੱਤੀ ਵਿਦਾਇਗੀ ਪਾਰਟੀ, ਕੀਤਾ ਸਨਮਾਨ <br/>

Ad Position 21
No active advertisement
ਇੰਟਕ ਦੇ ਪ੍ਰਧਾਨ ਸਵਰਨ ਸਿੰਘ ਸੇਵਾ ਮੁਕਤ ਬਲਬੀਰ ਸਿੰਘ ਜੇ.ਈ. ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨ ਕਰਦੇ ਹੋਏ ਉਨ੍ਹਾਂ ਨਾਲ ਗੁਰਦੀਪ ਸਿੰਘ ਵਰਕਿੰਗ ਪ੍ਰਧਾਨ ਤੇ ਹੋਰ | ਤਸਵੀਰ-ਸੇਵਕ ਸਿੰਘ <br/> 03-02-2026
ਲੁਧਿਆਣਾ, 2 ਫਰਵਰੀ (ਜਤਿੰਦਰ ਭੰਬੀ)-ਵਰਕਰਜ਼ ਫੈਡਰੇਸ਼ਨ ਇੰਟਕ ਪੀ. ਐਸ. ਪੀ. ਸੀ. ਐਲ. ਐਂਡ ਪੀ. ਐਸ. ਟੀ. ਸੀ. ਐਲ. ਦੇ ਪ੍ਰਧਾਨ ਸਵਰਨ ਸਿੰਘ ਨੇ ਜਨਤਾ ਨਗਰ ਮੰਡਲ ਦੇ ਪ੍ਰਧਾਨ ਬਲਬੀਰ ਸਿੰਘ ਵਿਰਕ ਜੇ.ਈ. ਦੀ ਸੇਵਾ ਮੁਕਤੀ 'ਤੇ ਬੋਲਦਿਆਂ ਜਿੱਥੇ ਉਨ੍ਹਾਂ ਵਲੋਂ ਕੀਤੀਆਂ ਗਈਆਂ ਸੇਵਾਵਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਨ੍ਹਾਂ ਵਲੋਂ ਸੇਵਾਵਾਂ ਨਿਭਾਉਂਦੇ ਹੋਏ ਵਿਭਾਗ ਵਲੋਂ ਲਗਾਈ ਡਿਊਟੀ ਨੂੰ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਇਆ ਹੈ, ਉਥੇ ਹੀ ਆਪਣੇ ਸਾਥੀਆਂ ਦੀ ਹੱਕ ਮੰਗਾਂ ਲਈ ਮੋਢੇ ਨਾਲ ਮੋਢਾ ਜੋੜ ਕੇ ਐਸੋਸੀਏਸ਼ਨ ਲਈ ਕੰਮ ਕੀਤਾ ਹੈ | ਇਸ ਮੌਕੇ ਬਲਬੀਰ ਸਿੰਘ ਨੂੰ ਸਨਮਾਨ ਚਿੰਨ੍ਹ ਅਤੇ ਸਿਰੋਪਾਉ ਪਾ ਕੇ ਸਨਮਾਨ ਕਰਦੇ ਹੋਏ ਉਨ੍ਹਾਂ ਨੂੰ ਵਧਾਈ ਦਿੱਤੀ | ਇਸ ਮੌਕੇ ਵਰਕਿੰਗ ਪ੍ਰਧਾਨ ਗੁਰਦੀਪ ਸਿੰਘ, ਬਲਦੇਵ ਸਿੰਘ ਸੈਂਟਰਲ ਜ਼ੋਨ, ਚਰਨਜੀਤ ਸਿੰਘ ਚੰਨੀ, ਬਚਿੱਤਰ ਸਿੰਘ ਆਦਿ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਸ਼ਹੀਦਾਂ ਫੇਰੂਮਾਨ ਵਿਖੇ ਜਪ ਤਪ ਚੌਪਹਿਰਾ ਸਮਾਗਮ <br/> ਅਗਲੀ ਖ਼ਬਰ ਐਨ. ਐੱਸ. ਐੱਸ ਸਵੈਛਿਕਾਂ ਵਲੋਂ ਪੰਜਾਬ ਐਨਜੀਓ ਐਕਸਪੋ ਦਾ ਦੌਰਾ <br/>
Ad Position 24