ਲੁਧਿਆਣਾ, 2 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਗੁਰਦੁਆਰਾ ਸ਼ਹੀਦਾਂ ਫੇਰੂਮਾਨ ਢੋਲੇਵਾਲ ਚੌਂਕ ਵਿਖੇ ਹਰ ਸੋਮਵਾਰ ਦੀ ਤਰ੍ਹਾਂ ਇਸ ਵਾਰ ਵੀ ਸ਼ਹੀਦ ਸਿੰਘ ਨੂੰ ਸਮ੍ਰਪਿਤ, ਆਤਮਕ ਸ਼ਾਂਤੀ ਅਤੇ ਗੁਰਬਾਣੀ ਸਿਮਰਨ ਨੂੰ ਸਮਰਪਿਤ ਜਪ ਤਪ ਚੌਪਹਿਰਾ ਸਮਾਗਮ ਭਾਵਪੂਰਨ ਧਾਰਮਿਕ ਮਾਹੌਲ ਵਿਚ ਕਰਵਾਇਆ ਗਿਆ | ਸਮਾਗਮ ਦੌਰਾਨ ਸੰਗਤਾਂ ਵਲੋਂ ਜਪੁਜੀ ਸਾਹਿਬ, ਚੌਪਈ ਸਾਹਿਬ, ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਅਤੇ ਸਤਿਨਾਮ ਵਾਹਿਗੁਰੂ ਦੇ ਜਾਪ ਇਕ ਮਨ, ਇਕ ਚਿੱਤ ਹੋ ਕੇ ਸੰਗਤੀ ਰੂਪ ਵਿਚ ਕੀਤੇ ਗਏ | ਪੂਰੇ ਗੁਰਦੁਆਰਾ ਸਾਹਿਬ ਵਿਚ ਨਾਮ-ਸਿਮਰਨ ਨਾਲ ਆਤਮਿਕ ਸ਼ਾਂਤੀ ਅਤੇ ਭਗਤੀ ਭਾਵਨਾ ਦਾ ਅਨੁਭਵ ਹੋਇਆ | ਇਸ ਮੌਕੇ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਐਡਵੋਕੇਟ ਬਲਵਿੰਦਰ ਸਿੰਘ ਲਾਇਲਪੁਰੀ ਨੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਗੁਰਬਾਣੀ ਨਾਲ ਜੁੜਨਾ ਮਨੁੱਖ ਦੇ ਜੀਵਨ ਨੂੰ ਸਹੀ ਦਿਸ਼ਾ ਦਿੰਦਾ ਹੈ ਅਤੇ ਨਾਮ-ਸਿਮਰਨ ਰਾਹੀਂ ਮਨ ਦੀ ਮੈਲ ਦੂਰ ਹੋ ਕੇ ਜੀਵਨ ਵਿਚ ਸਚਾਈ, ਸੇਵਾ ਅਤੇ ਸਹਿਨਸ਼ੀਲਤਾ ਦੇ ਗੁਣ ਪ੍ਰਗਟ ਹੁੰਦੇ ਹਨ | ਉਨ੍ਹਾਂ ਸੰਗਤਾਂ ਨੂੰ ਨਿਯਮਤ ਤੌਰ 'ਤੇ ਗੁਰਮਤਿ ਸਮਾਗਮਾਂ ਵਿਚ ਸ਼ਮੂਲੀਅਤ ਕਰਨ ਦੀ ਅਪੀਲ ਵੀ ਕੀਤੀ | ਸਮਾਗਮ ਦੇ ਅੰਤ ਵਿਚ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ ਅਤੇ ਗੁਰੂ ਘਰ ਦੀ ਰੀਤ ਅਨੁਸਾਰ ਸੰਗਤਾਂ ਲਈ ਅਤੁੱਟ ਲੰਗਰ ਵਰਤਾਇਆ ਗਿਆ | ਵੱਡੀ ਗਿਣਤੀ ਵਿਚ ਹਾਜ਼ਰ ਸੰਗਤਾਂ ਨੇ ਗੁਰਬਾਣੀ ਸਿਮਰਨ ਅਤੇ ਸੇਵਾ ਦਾ ਲਾਹਾ ਲੈ ਕੇ ਆਪਣੇ ਆਪ ਨੂੰ ਧੰਨ ਮਹਿਸੂਸ ਕੀਤਾ | ਇਸ ਮੌਕੇ ਦਵਿੰਦਰ ਕੌਰ ਸੋਹਲ, ਹਰਭਜਨ ਕੌਰ, ਹਰਮਿੰਦਰ ਕੌਰ, ਪਰਮਜੀਤ ਕੌਰ, ਸੁਰਿੰਦਰ ਕੌਰ, ਨਰਿੰਦਰ ਕੌਰ, ਸੁਖਵਿੰਦਰ ਕੌਰ, ਗੁਰਿੰਦਰ ਕੌਰ, ਬਲਵਿੰਦਰ ਕੌਰ, ਬਲਜੀਤ ਕੌਰ, ਜਸਵੀਰ ਕੌਰ, ਹਰਦੀਪ ਕੌਰ, ਮਨਪ੍ਰੀਤ ਕੌਰ, ਰਜਿੰਦਰ ਕੌਰ, ਪਰਮਜੀਤ ਕੌਰ, ਤਰਲੋਚਨ ਸਿੰਘ ਬੱਬਰ, ਅਰਜਨ ਸਿੰਘ ਚੀਮਾ, ਇੰਦਰਜੀਤ ਸਿੰਘ ਮੱਕੜ, ਬਲਜੀਤ ਸਿੰਘ ਦੁਖੀਆ, ਤੇਜਿੰਦਰ ਸਿੰਘ ਡੰਗ, ਪਰਮਜੀਤ ਸਿੰਘ ਲਾਇਲਪੁਰੀ, ਸੁਰਿੰਦਰਜੀਤ ਸਿੰਘ ਮੱਕੜ, ਇੰਦਰਜੀਤ ਸਿੰਘ ਗੋਲਾ, ਅਵਤਾਰ ਸਿੰਘ, ਪ੍ਰੀਤਮ ਸਿੰਘ ਮਣਕੂ, ਦਵਿੰਦਰ ਸਿੰਘ ਸਿੱਬਲ ਵੀ ਗੁਰੂ ਘਰ ਨਤਮਸਤਕ ਹੋਏ |