16-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-02-2026

ਅੰਮਿ੍ਤ ਸਾਗਰ ਪਰਿਵਾਰ ਵਲੋਂ ਭਗਤ ਰਵਿਦਾਸ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਲੰਗਰ ਲਗਾਇਆ

Ad Position 21
No active advertisement
ਲੰਗਰ ਦੀ ਆਰੰਭਤਾ ਮੌਕੇ ਅਰਦਾਸ ਕਰਨ ਸਮੇਂ ਬਲਬੀਰ ਸਿੰਘ ਭਾਟੀਆ, ਪਰਿਵਾਰਕ ਮੈਂਬਰ ਤੇ ਹੋਰ | ਅਜੀਤ ਤਸਵੀਰ <br/> 03-02-2026
ਲੁਧਿਆਣਾ, 2 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਸੰਸਾਰ ਭਰ ਵਿਚ ਵੱਸਦੀਆਂ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀਂ ਜੋੜਨ ਦਾ ਨਿੱਘਾ ਉਪਰਾਲਾ ਕਰ ਰਹੀ ਪ੍ਰਮੁੱਖ ਮਿਊਜ਼ਿਕ ਕੰਪਨੀ ਅੰਮਿ੍ਤ ਸਾਗਰ ਦੇ ਪਰਿਵਾਰ ਵਲੋਂ ਆਪਣੇ ਸਹਿਯੋਗੀ ਸਾਥੀਆਂ ਦੇ ਸਹਿਯੋਗ ਨਾਲ ਗੁਰੂ ਸਾਹਿਬਾਨ ਵਲੋਂ ਬਖਸ਼ੇ ਸੇਵਾ ਦੇ ਸੰਕਲਪ ਤੇ ਪੂਰੀ ਦਿ੍ੜ੍ਹਤਾ ਨਾਲ ਪਹਿਰਾ ਦਿੰਦਿਆਂ ਹਰ ਮਹੀਨੇ ਦੀ ਪਹਿਲੀ ਤਾਰੀਖ਼ ਨੂੰ ਸੰਗਤਾਂ ਤੇ ਲੋੜਵੰਦਾਂ ਲਈ ਅਤੁੱਟ ਲੰਗਰ ਲਗਾਉਣ ਦੀ ਆਰੰਭ ਕੀਤੀ ਗਈ ਸੇਵਾ ਦਾ ਕਾਰਜ ਇਕ ਉੱਦਮੀ ਉਪਰਾਲਾ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪੰਥ ਦੇ ਪ੍ਰਸਿੱਧ ਕਥਾਵਾਚਕ ਗਿਆਨੀ ਗਗਨਦੀਪ ਸਿੰਘ ਨੇ ਅੱਜ ਅਮਿ੍ੰਤ ਸਾਗਰ ਪਰਿਵਾਰ ਵਲੋਂ ਭਗਤ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਲਗਾਏ ਗਏ ਗੁਰੂ ਦੇ ਅਤੁੱਟ ਲੰਗਰ ਨੂੰ ਵਰਤਾਉਣ ਲਈ ਸਤਿਗੁਰੂ ਦੇ ਚਰਨਾਂ ਵਿਚ ਅਰਦਾਸ ਕਰਨ ਉਪਰੰਤ ਕੀਤਾ | ਉਨ੍ਹਾਂ ਕਿਹਾ ਕਿ ਅੰਮਿ੍ਤ ਸਾਗਰ ਕੰਪਨੀ ਦੇ ਡਾਇਰੈਕਟਰ ਬਲਬੀਰ ਸਿੰਘ ਭਾਟੀਆ, ਕਰਨਪ੍ਰੀਤ ਸਿੰਘ ਭਾਟੀਆ ਅਤੇ ਉਨ੍ਹਾਂ ਦੇ ਪਰਿਵਾਰਕ ਮੈਬਰਾਂ ਵੱਲੋਂ ਪੂਰੀ ਸੇਵਾ ਭਾਵਨਾ ਦੇ ਨਾਲ ਆਪਣੀ ਨੇਕ ਕਮਾਈ ਵਿਚੋਂ ਦਸਵੰਧ ਕੱਢ ਕੇ ਲੋੜਵੰਦਾਂ ਲਈ ਹਰ ਮਹੀਨੇ ਲੰਗਰ ਲਗਾਉਣ ਦੀ ਸੇਵਾ ਕਰਨਾ, ਸੇਵਾ ਦੇ ਸੰਕਲਪ ਨਾਲ ਜੁੜਨ ਦੀ ਪ੍ਰਤੱਖ ਮਿਸਾਲ ਹੈ | ਇਸ ਦੌਰਾਨ ਅੰਮਿ੍ਤ ਸਾਗਰ ਕੰਪਨੀ ਦੇ ਡਾਇਰੈਕਟਰ ਬਲਬੀਰ ਸਿੰਘ ਭਾਟੀਆ ਨੇ ਦੱਸਿਆ ਕਿ ਲੋੜਵੰਦਾਂ ਦੀ ਮੱਦਦ ਲਈ ਹਰ ਮਹੀਨੇ ਗੁਰੂ ਦਾ ਅਤੁੱਟ ਲੰਗਰ ਲਗਾਇਆ ਜਾਂਦਾ ਹੈ | ਇਸ ਤੋਂ ਪਹਿਲਾਂ ਗੁਰੂ ਦਾ ਅਤੁੱਟ ਲੰਗਰ ਸੰਗਤਾਂ ਨੂੰ ਵਰਤਾਉਣ ਲਈ ਕੀਤੀ ਗਈ ਅਰਦਾਸ ਮੌਕੇ ਬਲਬੀਰ ਸਿੰਘ ਭਾਟੀਆ, ਕਰਨਪ੍ਰੀਤ ਸਿੰਘ ਭਾਟੀਆ, ਉੱਤਮ ਸਿੰਘ ਸਲੂਜਾ, ਇੰਦਰਬੀਰ ਸਿੰਘ ਬੱਤਰਾ, ਰਣਜੀਤ ਸਿੰਘ ਰਿੰਕੂ, ਅਮਰਜੀਤ ਸਿੰਘ ਭਾਟੀਆ, ਸ਼ਰਨਜੀਤ ਸਿੰਘ, ਜੋਗਿੰਦਰ ਸਿੰਘ ਸਲੂਜਾ, ਜਾਸਮੀਨ ਕੌਰ, ਅਮਨਪ੍ਰੀਤ ਕੌਰ, ਦਲਜੀਤ ਕੌਰ, ਜਗਤਾਰ ਸਿੰਘ, ਰਤਨ ਜੋਤ ਸਿੰਘ, ਜਗਤਾਰ ਸਿੰਘ, ਬਾਬੂ ਨਿਵਾਜ਼ ਸਿੰਘ ਭਾਟੀਆ ਆਦਿ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਹਾਊਸਿੰਗ ਬੋਰਡ ਕਾਲੋਨੀ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਹਰਿਰਾਇ ਸਾਹਿਬ ਅਗਲੀ ਖ਼ਬਰ ਗੁਰੂ ਨਾਨਕ ਦਰਬਾਰ ਝਾਂਡੇ ਵਿਖੇ ਮਾਘ ਮਹੀਨੇ ਦੀ ਪੂਰਨਮਾਸ਼ੀ ਮੌਕੇ ਵੱਡੀ ਗਿਣਤੀ ਵਿਚ ਸੰਗਤ ਹੋਈ ਨਤਮਸਤਕ <br/>
Ad Position 24