16-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-02-2026

ਹਾਊਸਿੰਗ ਬੋਰਡ ਕਾਲੋਨੀ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਹਰਿਰਾਇ ਸਾਹਿਬ

Ad Position 21
No active advertisement
ਭਾਈ ਗੁਰਵੰਤ ਸਿੰਘ ਸ੍ਰੀ ਅੰਮਿ੍ਤਸਰ ਸਾਹਿਬ ਵਾਲਿਆਂ ਦੇ ਜਥੇ ਨੂੰ ਸਨਮਾਨਿਤ ਕਰਦੇ ਹੋਏ ਨਛੱਤਰ ਸਿੰਘ ਸਿੱਧੂ, ਗੁਰਦੀਪ ਸਿੰਘ ਲੀਲ, ਦਵਿੰਦਰ ਸਿੰਘ ਮਾਨ, ਰਵਿੰਦਰ ਸਿੰਘ ਬੇਦੀ, ਚਰਨ ਸਿੰਘ ਅਤੇ ਸੁਖਬੀਰ ਸਿੰਘ ਬਿੱਟੂ | ਤਸਵੀਰ-ਮਨਜੀਤ ਸਿੰਘ ਦੁੱਗਰੀ <br/> 03-02-2026
ਇਆਲੀ/ਥਰੀਕੇ, 2 ਫਰਵਰੀ (ਮਨਜੀਤ ਸਿੰਘ ਦੁੱਗਰੀ)-ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਸਤਿਸੰਗ ਸਭਾ ਹਾਊਸਿੰਗ ਬੋਰਡ ਕਾਲੋਨੀ ਭਾਈ ਰਣਧੀਰ ਸਿੰਘ ਨਗਰ ਲੁਧਿਆਣਾ ਵਿਖੇ ਸ੍ਰੀ ਗੁਰੂ ਹਰਿਰਾਇ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਅਤੇ ਸ਼ੋ੍ਰਮਣੀ ਭਗਤ ਰਵਿਦਾਸ ਜੀ ਦਾ ਪ੍ਰਕਾਸ਼ ਦਿਹਾੜਾ ਬੜੀ ਸ਼ਰਧਾ ਸਹਿਤ ਮਨਾਇਆ ਗਿਆ | ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਸਜਾਏ ਗਏ ਦੀਵਾਨਾਂ ਵਿਚ ਇਸਤਰੀ ਸਤਿਸੰਗ ਸਭਾ ਦੀਆਂ ਬੀਬੀਆਂ, ਬੀਬੀ ਇੰਦਰਜੀਤ ਕੌਰ ਬਸੰਤ ਵਿਹਾਰ, ਗੁਰੂ ਘਰ ਹਜੂਰੀ ਰਾਗੀ ਜੱਥੇ ਭਾਈ ਕੁਲਦੀਪ ਸਿੰਘ ਅਤੇ ਭਾਈ ਗੁਰਵੰਤ ਸਿੰਘ ਅੰਮਿ੍ਤਸਰ ਸਾਹਿਬ ਵਾਲਿਆਂ ਦੇ ਜੱਥੇ ਨੇ ਸੰਗਤਾਂ ਨੂੰ ਕੀਰਤਨ ਰਾਹੀਂ ਗੁਰਸ਼ਬਦ ਨਾਲ ਜੋੜਿਆ ਅਤੇ ਭਾਈ ਗੁਰਜੀਤ ਸਿੰਘ ਨੇ ਅਰਦਾਸ ਕਰਨ ਉਪਰੰਤ ਸੰਗਤਾਂ ਨੂੰ ਹੁਕਮਨਾਮਾ ਸਰਵਣ ਕਰਵਾਇਆ | ਗੁਰਦੁਆਰਾ ਸਾਹਿਬ ਦੇ ਪ੍ਰਧਾਨ ਜਥੇਦਾਰ ਨਛੱਤਰ ਸਿੰਘ ਸਿੱਧੂ, ਜਨਰਲ ਸਕੱਤਰ ਗੁਰਦੀਪ ਸਿੰਘ ਲੀਲ ਨੇ ਪ੍ਰਬੰਧਕ ਕਮੇਟੀ ਵਲੋਂ ਜੱਥਿਆਂ ਨੂੰ ਸਨਮਾਨਿਤ ਕੀਤਾ ਅਤੇ ਸੰਗਤਾਂ ਨੂੰ ਜੀ ਆਇਆਂ ਕਿਹਾ ਤੇ ਪ੍ਰਬੰਧਕ ਕਮੇਟੀ ਅਤੇ ਇਸਤਰੀ ਸਤਿਸੰਗ ਸਭਾ ਵਲੋਂ ਸੰਗਤਾਂ ਨੂੰ ਪ੍ਰਕਾਸ਼ ਗੁਰਪੁਰਬ ਦੀਆਂ ਵਧਾਈਆਂ ਦਿੱਤੀਆਂ | ਇਸ ਮੌਕੇ ਜਥੇਦਾਰ ਚਰਨ ਸਿੰਘ, ਦਵਿੰਦਰ ਸਿੰਘ ਮਾਨ, ਗੁਰਮੀਤ ਸਿੰਘ ਕੋਚਰ, ਜਗਦੀਪ ਸਿੰਘ ਭੱਠਲ, ਅਵਤਾਰ ਸਿੰਘ ਨਿਰਬਾਣ, ਮਾਸਟਰ ਬਲਰਾਜ ਸਿੰਘ, ਭਗਤ ਸਿੰਘ, ਡਾ. ਮਹਿੰਦਰ ਸਿੰਘ, ਬੂਟਾ ਸਿੰਘ, ਬਲਵੀਰ ਸਿੰਘ ਗਰੇਵਾਲ, ਪਰਵੀਨਪਾਲ ਸਿੰਘ, ਸਵਰਨ ਸਿੰਘ ਰਾਣਾ, ਰਤਨ ਚੋਪੜਾ, ਡਾ. ਦਰਸ਼ਨ ਸਿੰਘ, ਸੁਖਬੀਰ ਸਿੰਘ ਬਿੱਟੂ, ਰਵਿੰਦਰ ਸਿੰਘ ਬੇਦੀ, ਕਮਲਜੀਤ ਸਿੰਘ ਕੋਚਰ, ਕੁਲਜੀਤ ਸਿੰਘ ਕਾਕਾ, ਕੁਲਵਿੰਦਰ ਸਿੰਘ ਯੂ.ਐਸ.ਏ., ਨਾਹਰ ਸਿੰਘ, ਜਗਤਾਰ ਸਿੰਘ ਐਤੀਆਣਾ, ਰਾਮਸਰਨ ਸਿੰਘ, ਸੁਰਜੀਤ ਸਿੰਘ ਬਰਨਾਲਾ, ਭੁਪਿੰਦਰ ਸਿੰਘ ਭਿੰਦਾ, ਡਾ. ਦਰਸ਼ਨ ਸਿੰਘ, ਹਰਮਿੰਦਰ ਸਿੰਘ ਜੇ ਬਲਾਕ ਨੇ ਸੰਗਤੀ ਰੂਪ ਹਾਜ਼ਰੀ ਭਰੀ |

Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਛੀਨਾ ਵਲੋਂ ਵਾਰਡ ਨੰਬਰ 43 'ਚ ਸੜਕ ਨਿਰਮਾਣ ਕਾਰਜਾਂ ਦਾ ਉਦਘਾਟਨ <br/> ਅਗਲੀ ਖ਼ਬਰ ਅੰਮਿ੍ਤ ਸਾਗਰ ਪਰਿਵਾਰ ਵਲੋਂ ਭਗਤ ਰਵਿਦਾਸ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਲੰਗਰ ਲਗਾਇਆ
Ad Position 24