ਫੁੱਲਾਂਵਾਲ, 2 ਫਰਵਰੀ (ਮਨਜੀਤ ਸਿੰਘ ਦੁੱਗਰੀ)-ਗੁਰੂ ਰਵਿਦਾਸ ਜੀ ਦਾ 649ਵਾਂ ਜਨਮ ਦਿਹਾੜਾ ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਜੀ ਕਰਨੈਲ ਸਿੰਘ ਨਗਰ ਵਿਖੇ ਬੜੀ ਹੀ ਸ਼ਰਧਾ ਨਾਲ ਮਨਾਇਆ ਗਿਆ | ਗੁਰਦੀਪ ਕੌਰ ਕੈਨੇਡਾ ਵਾਲਿਆਂ ਦੇ ਪਰਿਵਾਰ ਵਲੋਂ ਰਖਾਏ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਉਣ ਉਪਰੰਤ ਢਾਡੀ ਜੱਥਾ ਭਾਈ ਸੁਖਦੇਵ ਸਿੰਘ ਮੱਲੋਕੇ ਜੱਥੇ ਨੇ ਢਾਡੀ ਵਾਰਾਂ ਅਤੇ ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਬਾਬਾ ਸ਼ੇਰ ਸਿੰਘ ਨੇ ਰਸ ਭਿੰਨੇ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ | ਇਸ ਮੌਕੇ ਪ੍ਰਧਾਨ ਗੁਰਮੇਲ ਸਿੰਘ ਪਰਦੇਸੀ ਅਤੇ ਸੀਨੀ. ਮੀਤ ਪ੍ਰਧਾਨ ਗਿਆਨੀ ਗੁਰਦੇਵ ਸਿੰਘ ਨੇ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ | ਇਸ ਮੌਕੇ ਗੁਰਦੁਆਰਾ ਸਾਹਿਬ ਦੇ ਕਮੇਟੀ ਮੈਂਬਰ ਮੈਨੇਜਰ ਚਮਨ ਲਾਲ, ਸੂਬੇਦਾਰ ਗੁਲਵੰਤ ਸਿੰਘ, ਕੌਰ ਸਿੰਘ ਮਾਸਟਰ ਤਾਰਾ ਸਿੰਘ, ਸੰਤ ਸਿੰਘ ਡਾਂਗੋ, ਅਵਤਾਰ ਸਿੰਘ ਬਿੰਜਲ, ਸੂਬੇਦਾਰ ਲਖਵਿੰਦਰ ਸਿੰਘ, ਅਰਵਿੰਦਰ ਸਿੰਘ ਕਾਕਾ, ਪਾਲ ਸਿੰਘ ਦੁਬਈ, ਹਰਮੀਤ ਸਿੰਘ ਦੁਬਈ, ਹਰਜਿੰਦਰ ਸਿੰਘ ਰਾਮ ਦੁਬਈ, ਮਾਸਟਰ ਕਰਮਜੀਤ ਸਿੰਘ ਘੁਮਾਣ, ਗੁਰਬਖਸ਼ ਸਿੰਘ, ਜਗਦੇਵ ਸਿੰਘ, ਮਨਜੀਤ ਸਿੰਘ, ਮੋਤਾ ਸਿੰਘ, ਰਜਿੰਦਰ ਸਿੰਘ, ਡਾ. ਰਜਿੰਦਰ ਸਿੰਘ, ਸੂਬੇਦਾਰ ਅਜੈਬ ਸਿੰਘ, ਮਾਸਟਰ ਤਾਰਾ ਸਿੰਘ, ਅਖੰਡ ਪਾਠ ਸਾਹਿਬ ਦੀ ਸੇਵਾ ਲਈ ਗਈ |