16-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-02-2026

ਸ੍ਰੀ ਗੁਰੂ ਹਰਿ ਰਾਇ ਸਾਹਿਬ ਜੀ ਅਤੇ ਭਗਤ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ <br/>

Ad Position 21
No active advertisement
ਸਮਾਗਮ ਦੌਰਾਨ ਰਾਗੀ ਜਥੇ ਨੂੰ ਸਿਰੋਪਾਓ ਪਾ ਕੇ ਸਨਮਾਨਿਤ ਕਰਦੇ ਹੋਏ ਜਰਨੈਲ ਸਿੰਘ ਅਤੇ ਹੋਰ | ਤਸਵੀਰ-ਸੇਵਕ ਸਿੰਘ <br/> 03-02-2026
ਲੁਧਿਆਣਾ, 2 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਸ੍ਰੀ ਗੁਰੂ ਹਰਿ ਰਾਇ ਸਾਹਿਬ ਜੀ ਅਤੇ ਭਗਤ ਸ੍ਰੀ ਗੁਰੂ ਰਵਿਦਾਸ ਜੀ ਦੇ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ ਗੁਰਦੁਆਰਾ ਸ੍ਰੀ ਗੁਰੂ ਕਲਗੀਧਰ ਸਿੰਘ ਸਭਾ ਵਿਖੇ ਕਰਵਾਇਆ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਸੇਵਾਦਾਰ ਗੁਰਮੀਤ ਸਿੰਘ ਨੇ ਦੱਸਿਆ ਕਿ ਧੰਨ ਧੰਨ ਸਾਹਿਬ ਸ੍ਰੀ ਗੁਰੂ ਹਰਿ ਰਾਇ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਅਤੇ ਧੰਨ ਧੰਨ ਭਗਤ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜਨਮ ਦਿਹਾੜੇ 'ਤੇ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਏ ਗਏ, ਜਿਸ ਵਿਚ ਭਾਈ ਦਵਿੰਦਰ ਸਿੰਘ ਬਟਾਲਾ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ, ਭਾਈ ਮਨਦੀਪ ਸਿੰਘ, ਗਿਆਨੀ ਬੇਅੰਤ ਸਿੰਘ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਅਤੇ ਕਥਾ ਦੁਆਰਾ ਨਿਹਾਲ ਕੀਤਾ | ਸਮਾਗਮ ਦੌਰਾਨ ਸੰਗਤਾਂ ਨੇ ਪਰਿਵਾਰਾਂ ਸਮੇਤ ਹਾਜ਼ਰੀਆਂ ਭਰ ਕੇ ਗੁਰਬਾਣੀ ਕਥਾ ਸਰਵਣ ਕਰਕੇ ਗੁਰੂ ਮਹਾਰਾਜ ਜੀ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ | ਸਮਾਗਮ 'ਚ ਜਰਨੈਲ ਸਿੰਘ ਜਨਰਲ ਸਕੱਤਰ, ਸੰਤੋਖ ਸਿੰਘ ਖੁਰਾਣਾ ਮੀਤ ਪ੍ਰਧਾਨ, ਭੁਪਿੰਦਰ ਪਾਲ ਸਿੰਘ ਧਵਨ ਮੀਤ ਪ੍ਰਧਾਨ, ਦਰਸ਼ਨ ਸਿੰਘ ਰਾਜੂ, ਰਛਪਾਲ ਸਿੰਘ, ਸੰਦੀਪ ਸਿੰਘ, ਹਰਮਿੰਦਰ ਸਿੰਘ ਬਿੱਟੂ, ਸੁਰਜੀਤ ਸਿੰਘ, ਜੱਗੀ ਵੀਰ ਜੀ, ਹਰਮਿੰਦਰ ਸਿੰਘ ਕਾਲਾ, ਚਰਨਜੀਤ ਸਿੰਘ, ਦਰਸ਼ਨ ਸਿੰਘ ਦਰਸ਼ੀ, ਹਰਕੀਰਤ ਸਿੰਘ ਆਦਿ ਹਾਜ਼ਰ ਸਨ | ਗੁਰੂ ਦੇ ਲੰਗਰ ਅਤੁੱਟ ਵਰਤਾਏ ਗਏ |

Ad Position 22
No active advertisement
ਪਿਛਲੀ ਖ਼ਬਰ ਡੇਹਲੋਂ ਵਿਖੇ ਗੁਰੂ ਰਵਿਦਾਸ ਜੀ ਦੇ 649ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਖ਼ੂਨਦਾਨ ਕੈਂਪ ਅਗਲੀ ਖ਼ਬਰ ਭਵਨ ਰਕਬਾ ਵਿਖੇ ਗੁਰੂ ਰਵਿਦਾਸ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਧਾਰਮਿਕ ਸਮਾਗਮ <br/>
Ad Position 24