16-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-02-2026

ਡੇਹਲੋਂ ਵਿਖੇ ਗੁਰੂ ਰਵਿਦਾਸ ਜੀ ਦੇ 649ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਖ਼ੂਨਦਾਨ ਕੈਂਪ

Ad Position 21
No active advertisement
ਡੇਹਲੋਂ ਗੁਰਦੁਆਰਾ ਸਾਹਿਬ ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਖ਼ੂਨਦਾਨ ਕੈਂਪ ਸਮੇਂ ਖ਼ੂਨਦਾਨੀਆਂ ਨਾਲ ਗਗਨਦੀਪ ਸਿੰਘ ਸੰਨੀ ਕੈਂਥ, ਮੈਨੇਜਰ ਜਸਵਿੰਦਰ ਸਿੰਘ ਜੱਸੀ, ਤਰਨਜੀਤ ਸਿੰਘ ਨਿਮਾਣਾ ਅਤੇ ਸੰਸਥਾ ਦੇ ਅਹੁਦੇਦਾਰ | ਤਸਵੀਰ : ਅੰਮਿ੍ਤਪਾਲ ਸਿੰਘ ਕੈਲੇ <br/> 03-02-2026
ਡੇਹਲੋਂ, 2 ਫਰਵਰੀ (ਅੰਮਿ੍ਤਪਾਲ ਸਿੰਘ ਕੈਲੇ)-ਗੁਰਦੁਆਰਾ ਦਮਦਮਾ ਸਾਹਿਬ ਪਾਤਸ਼ਾਹੀ ਛੇਵੀਂ ਡੇਹਲੋਂ ਵਿਖੇ ਸ਼੍ਰੋਮਣੀ ਭਗਤ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ | ਇਸ ਮੌਕੇ 'ਤੇ ਜਥੇਦਾਰ ਤਰਨਜੀਤ ਸਿੰਘ ਨਿਮਾਣਾ ਮੁੱਖ ਸੇਵਾਦਾਰ ਭਾਈ ਘਨੱਈਆ ਜੀ ਮਿਸ਼ਨ ਸੇਵਾ ਸੁਸਾਇਟੀ ਦੇ ਸਹਿਯੋਗ ਦੇ ਨਾਲ ਸ਼੍ਰੋਮਣੀ ਭਗਤ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਸੇਵਾ ਸੁਸਾਇਟੀ ਵਲੋਂ ਸਰਪ੍ਰਸਤ ਜਸਵੰਤ ਸਿੰਘ ਡੇਹਲੋਂ, ਮੁੱਖ ਸੇਵਾਦਾਰ ਜਸਵਿੰਦਰ ਸਿੰਘ ਦੀ ਅਗਵਾਈ ਹੇਠ ਦੂਜਾ ਮਹਾਨ ਖ਼ੂਨਦਾਨ ਕੈਂਪ ਗੁਰਦੁਆਰਾ ਦਮਦਮਾ ਸਾਹਿਬ ਪਾਤਸ਼ਾਹੀ ਛੇਵੀਂ ਵਿਖੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਲਗਾਇਆ ਗਿਆ | ਇਸ ਮੌਕੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਦਿਹਾਤੀ ਭਾਜਪਾ ਗਗਨਦੀਪ ਸਿੰਘ ਸੰਨੀ ਕੈਂਥ, ਸੀਨੀਅਰ ਕਾਂਗਰਸੀ ਆਗੂ ਦਿਲਾਵਰ ਸਿੰਘ ਲਹਿਰਾ ਵਿਸ਼ੇਸ਼ ਤੌਰ 'ਤੇ ਪੁੱਜੇ, ਮਨੁੱਖਤਾ ਦੇ ਭਲੇ ਲਈ ਲਗਾਏ ਗਏ ਮਹਾਨ ਖ਼ੂਨਦਾਨ ਕੈਂਪ ਦੀ ਸ਼ਲਾਘਾ ਕੀਤੀ | ਇਸ ਮੌਕੇ 'ਤੇ ਜਥੇਦਾਰ ਤਰਨਜੀਤ ਸਿੰਘ ਨਿਮਾਣਾ ਮੁੱਖ ਸੇਵਾਦਾਰ ਭਾਈ ਘਨੱਈਆ ਜੀ ਮਿਸ਼ਨ ਸੇਵਾ ਸੁਸਾਇਟੀ ਨੇ ਕਿਹਾ ਕਿ ਕ੍ਰਾਂਤੀਕਾਰੀ ਸਮਾਜ ਸੁਧਾਰਕ ਸ਼੍ਰੋਮਣੀ ਭਗਤ ਗੁਰੂ ਰਵਿਦਾਸ ਜੀ ਨੇ ਸਮਾਜਿਕ ਕੁਰੀਤੀਆਂ ਦਾ ਖੰਡਣ ਕਰ ਕੇ ਜਾਤ-ਪਾਤ ਤੋਂ ਉੱਪਰ ਉੱਠ ਕੇ ਸਮੁੱਚੀ ਮਾਨਵਤਾ ਨੂੰ ਸਰਬ ਸਾਂਝੀਵਾਲਤਾ ਦਾ ਉਪਦੇਸ਼ ਦਿੱਤਾ | ਇਸ ਮੌਕੇ 'ਤੇ ਗੁਰੂ ਹਰਗੋਬਿੰਦ ਸਾਹਿਬ ਸੇਵਾ ਸੁਸਾਇਟੀ ਵਲੋਂ ਜਥੇਦਾਰ ਤਰਨਜੀਤ ਸਿੰਘ ਨਿਮਾਣਾ ਅਤੇ ਗੁਰਦੁਆਰਾ ਲੋਕਲ ਕਮੇਟੀ ਮੈਨੇਜਰ ਜਸਵਿੰਦਰ ਸਿੰਘ ਜੱਸੀ ਸਮੇਤ ਨੇ 72 ਖ਼ੂਨਦਾਨੀਆਂ ਨੂੰ ਸਨਮਾਨਿਤ ਕੀਤਾ ਅਤੇ ਖ਼ੂਨਦਾਨੀਆਂ, ਪਤਵੰਤੇ ਸੱਜਣਾਂ ਦਾ ਕੈਂਪ ਨੂੰ ਸਫਲ ਬਣਾਉਣ ਧੰਨਵਾਦ ਕੀਤਾ | ਇਸ ਮੌਕੇ 'ਤੇ ਬਲਾਕ ਪ੍ਰਧਾਨ ਤੇ ਸੰਮਤੀ ਮੈਂਬਰ ਜਸਵੰਤ ਸਿੰਘ ਮੁਕੰਦਪੁਰ, ਸੰਮਤੀ ਮੈਂਬਰ ਜਗਰੂਪ ਸਿੰਘ ਜੂਪਾ, ਜਸਤਿੰਦਰ ਸਿੰਘ ਜੱਸ ਮਾਂਗਟ, ਸਾਬਕਾ ਸਰਪੰਚ ਨਿਰਮਲ ਸਿੰਘ ਨਿੰਮ੍ਹਾ, ਸਰਪੰਚ ਪਰਮਦੀਪ ਸਿੰਘ ਦੀਪਾ ਡੇਹਲੋਂ, ਜਗਦੀਪ ਸਿੰਘ ਬਿੱਟੂ ਡੇਹਲੋਂ, ਸਰਪੰਚ ਜਗਦੇਵ ਸਿੰਘ ਲਹਿਰਾ, ਓਮਪ੍ਰੀਤ ਸਿੰਘ ਬੌਬੀ ਕਿਲ੍ਹਾ ਰਾਏਪੁਰ, ਭੁਪਿੰਦਰ ਸਿੰਘ ਭਿੰਦਾ ਗੁਰਮ, ਵਿਜੈ ਸ਼ਾਹੀ, ਸਮਾਜ ਸੇਵੀ ਪਰਮਜੀਤ ਕੌਰ ਗਿੱਲ, ਜਸਵੀਰ ਸਿੰਘ ਚੀਮਾ ਗਲਾਸ ਹਾਊਸ ਵਾਲ਼ੇ, ਪੰਚ ਦਰਸ਼ਨ ਸਿੰਘ, ਪੰਚ ਸੋਨੀ ਗਿੱਲ, ਪੰਚ ਜਸਵੀਰ ਸਿੰਘ ਜੱਸੀ, ਪੰਚ ਰਵੀ, ਰਜਿੰਦਰ ਸਿੰਘ ਗਰਚਾ, ਗੁਲਸ਼ਨ ਅਰੋੜਾ, ਪਾਲੀ ਟੇਲਰ, ਜਗਦੀਪ ਸਿੰਘ ਲਾਡੀ, ਰਜਿੰਦਰ ਸਿੰਘ ਮੀਤ ਪ੍ਰਧਾਨ, ਓਮ ਪ੍ਰਕਾਸ਼, ਪੁਸ਼ਪਿੰਦਰ ਸਿੰਘ ਚੀਮਾ, ਜਗਜੀਤ ਸਿੰਘ, ਅੰਮਿ੍ਤਪਾਲ ਸਿੰਘ, ਹਰਵਿੰਦਰ ਸਿੰਘ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ <br/> ਅਗਲੀ ਖ਼ਬਰ ਸ੍ਰੀ ਗੁਰੂ ਹਰਿ ਰਾਇ ਸਾਹਿਬ ਜੀ ਅਤੇ ਭਗਤ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ...
Ad Position 24