16-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-02-2026

ਪੰਥ ਦੇ ਮਹਾਨ ਕੀਰਤਨੀਏ ਭਾਈ ਗੁਰਚਰਨ ਸਿੰਘ ਰਸੀਆ ਦੀ ਯਾਦ ਨੂੰ ਸਮਰਪਿਤ ਪਹਿਲਾ ਬਰਸੀ ਸਮਾਗਮ ਕੱਲ੍ਹ-ਇੰਦਰਜੀਤ ਸਿੰਘ ਮੱਕੜ <br/>

Ad Position 21
No active advertisement
ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਪ੍ਰਧਾਨ ਇੰਦਰਜੀਤ ਸਿੰਘ ਮੱਕੜ ਅਤੇ ਹੋਰ | ਤਸਵੀਰ-ਸੇਵਕ ਸਿੰਘ <br/> 03-02-2026
ਲੁਧਿਆਣਾ, 2 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਪੰਥ ਦੇ ਮਹਾਨ ਕੀਰਤਨੀਏ ਭਾਈ ਗੁਰਚਰਨ ਸਿੰਘ ਰਸੀਆ ਦੀ ਯਾਦ ਨੂੰ ਸਮਰਪਿਤ ਪਹਿਲਾ ਬਰਸੀ ਸਮਾਗਮ 4 ਫਰਵਰੀ ਨੂੰ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਵਿਖੇ ਕਰਵਾਇਆ ਜਾਵੇਗਾ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਇੰਦਰਜੀਤ ਸਿੰਘ ਮੱਕੜ ਪ੍ਰਧਾਨ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਤੇ ਬਰਸੀ ਸਮਾਗਮ ਦੇ ਮੁੱਖ ਪ੍ਰਬੰਧਕ ਜਗਜੀਤ ਸਿੰਘ ਅਤੇ ਵਾਹਿਗੁਰੂਪਾਲ ਸਿੰਘ ਨੇ ਅੱਜ ਸਾਂਝੇ ਤੌਰ ਤੇ ਬਰਸੀ ਸਮਾਗਮ ਦਾ ਪੋਸਟਰ ਜਾਰੀ ਕਰਨ ਮੌਕੇ ਕੀਤਾ | ਇਸ ਦੌਰਾਨ ਇੰਦਰਜੀਤ ਸਿੰਘ ਮੱਕੜ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ 4 ਫਰਵਰੀ ਦਿਨ ਬੁੱਧਵਾਰ ਸ਼ਾਮ 7 ਵਜੇ ਤੋਂ ਰਾਤ 11 ਵਜੇ ਤੱਕ ਹੋਣ ਵਾਲੇ ਬਰਸੀ ਸਮਾਗਮ ਅੰਦਰ ਪੰਥ ਦੇ ਪ੍ਰਸਿੱਧ ਕੀਰਤਨੀ ਜੱਥੇ ਜਿਨ੍ਹਾਂ ਵਿਚ ਭਾਈ ਚਮਨਜੀਤ ਸਿੰਘ ਲਾਲ ਦਿੱਲੀ ਵਾਲੇ, ਭਾਈ ਲਖਵਿੰਦਰ ਸਿੰਘ ਹਜੂਰੀ ਰਾਗੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ, ਭਾਈ ਦਵਿੰਦਰ ਸਿੰਘ ਸੋਢੀ ਲੁਧਿਆਣੇ ਵਾਲੇ, ਭਾਈ ਗੁਰਪ੍ਰੀਤ ਸਿੰਘ ਸ਼ਿਮਲੇ ਵਾਲੇ, ਭਾਈ ਦਵਿੰਦਰ ਸਿੰਘ ਖਾਲਸਾ ਸੁਹਾਣੇ ਵਾਲੇ, ਭਾਈ ਮਹਾਂਗੁਰਜੋਤ ਸਿੰਘ ਆਪਣੇ ਜੱਥਿਆਂ ਸਮੇਤ ਹਾਜ਼ਰੀਆਂ ਭਰਕੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕਰਨਗੇ, ਉੱਥੇ ਪ੍ਰਸਿੱਧ ਕਥਾ ਵਾਚਕ ਬਾਬਾ ਬੰਤਾ ਸਿੰਘ ਗੁਰਬਾਣੀ ਦੀ ਕਥਾ ਤੇ ਗੁਰਮਤਿ ਵਿਚਾਰਾਂ ਦੀ ਸਾਂਝ ਸੰਗਤਾਂ ਦੇ ਨਾਲ ਕਰਨਗੇ | ਇਸ ਦੌਰਾਨ ਬਰਸੀ ਸਮਾਗਮ ਦੇ ਮੁੱਖ ਪ੍ਰਬੰਧਕ ਸ. ਜਗਜੀਤ ਸਿੰਘ ਨੇ ਦੱਸਿਆ ਕਿ ਕਰਵਾਏ ਜਾਣ ਵਾਲੇ ਬਰਸੀ ਸਮਾਗਮ ਅੰਦਰ ਸੰਤ ਬਾਬਾ ਸੁਖਦੇਵ ਸਿੰਘ ਭੁੱਚੋ ਮੰਡੀ ਵਾਲੇ, ਸੰਤ ਬਾਬਾ ਘਾਲਾ ਸਿੰਘ ਨਾਨਕਸਰ ਕਲੇਰਾਂ, ਸੰਤ ਬਾਬਾ ਲੱਖਾ ਸਿੰਘ ਨਾਨਕਸਰ ਕਲੇਰਾਂ, ਸੰਤ ਬਾਬ ਗੁਰਜੀਤ ਸਿੰਘ ਨਾਨਕਸਰ ਕਲੇਰਾਂ, ਸੰਤ ਬਾਬਾ ਅਮੀਰ ਸਿੰਘ ਜੀ ਮੁੱਖੀ ਜਵੱਦੀ ਟਕਸਾਲ, ਬਾਬਾ ਅਨਹਦਰਾਜ ਸਿੰਘ ਨਾਨਕਸਰ ਸਮਰਾਲਾ ਚੌਕ ਲੁਧਿਆਣਾ, ਬਾਬਾ ਹਰਚਰਨ ਸਿੰਘ ਖਾਲਸਾ ਰਾਮਪੁਰ ਵਾਲੇ, ਪੰਥ ਪ੍ਰਚਾਰਕ ਮਾਤਾ ਵਿਪਨਪ੍ਰੀਤ ਕੌਰ, ਪ੍ਰਸਿੱਧ ਸਿੱਖ ਵਿਦਵਾਨ ਗਿਆਨੀ ਗੁਰਮੀਤ ਸਿੰਘ ਜਲੰਧਰ ਵਾਲਿਆਂ ਸਮੇਤ ਕਈ ਪ੍ਰਮੁੱਖ ਸਿੱਖ ਸ਼ਖਸੀਅਤਾਂ ਵਿਸੇਸ਼ ਤੌਰ 'ਤੇ ਆਪਣੀਆਂ ਹਾਜ਼ਰੀਆਂ ਭਰਨਗੀਆਂ | ਇੰਦਰਜੀਤ ਸਿੰਘ ਮਕੱੜ ਨੇ ਲੁਧਿਆਣੇ ਸ਼ਹਿਰ ਅਤੇ ਆਸ-ਪਾਸ ਦੇ ਇਲਾਕੇ ਦੀਆਂ ਸਮੂਹ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਨੂੰ ਬੇਨਤੀ ਕੀਤੀ ਕਿ ਉਹ ਪੰਥ ਦੇ ਮਹਾਨ ਕੀਰਤਨੀਏ ਭਾਈ ਗੁਰਚਰਨ ਸਿੰਘ ਰਸੀਆ ਦੀ ਯਾਦ ਨੂੰ ਸਮਰਪਿਤ ਆਯੋਜਿਤ ਕੀਤੇ ਜਾ ਰਹੇ ਪਹਿਲੇ ਬਰਸੀ ਸਮਾਗਮ ਵਿਚ ਆਪਣੀਆਂ ਹਾਜ਼ਰੀਆਂ ਭਰਕੇ ਭਾਈ ਸਾਹਿਬ ਨੂੰ ਆਪਣ ਸਿੱਜਦਾ ਤੇ ਸਤਿਕਾਰ ਭੇਟ ਕਰਨ | ਇਸ ਮੌਕੇ ਉਨ੍ਹਾਂ ਦੇ ਨਾਲ ਸ. ਭੁਪਿੰਦਰ ਸਿੰਘ ਮਨੀ ਜਿਊਲਰਜ਼, ਸੁਖਵਿੰਦਰ ਸਿੰਘ ਹੈਪੀ ਕੋਚਰ, ਪਿ੍ਤਪਾਲ ਸਿੰਘ, ਪਰਮਜੀਤ ਸਿੰਘ ਸੇਠੀ, ਗੁਰਪ੍ਰੀਤ ਸਿੰਘ ਪਿ੍ੰਸ, ਸੁਖਪ੍ਰੀਤ ਸਿੰਘ ਮਨੀ ਵਿਸੇਸ਼ ਤੌਰ 'ਤੇ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸ਼ਾਲੀਮਾਰ ਸਕੂਲ ਵਿਖੇ ਵਿਗਿਆਨ ਅਤੇ ਗਣਿਤ ਦੀ ਪ੍ਰਦਰਸ਼ਨੀ ਲਗਾਈ <br/> ਅਗਲੀ ਖ਼ਬਰ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ <br/>
Ad Position 24