ਡਾਬਾ/ਲੁਹਾਰਾ, 2 ਫ਼ਰਵਰੀ (ਕੁਲਵੰਤ ਸਿੰਘ ਸੱਪਲ)-ਸ਼ਾਲੀਮਾਰ ਮਾਡਲ ਸੀਨੀਅਰ ਸੈਕੰਡਰੀ ਸਕੂਲ ਵਿਖੇ ਵਿਗਿਆਨ ਅਤੇ ਗਣਿਤ ਦੀ ਪ੍ਰਦਰਸ਼ਨੀ ਲਗਾਈ ਗਈ | ਜਿਸ ਵਿਚ ਛੇਵੀਂ ਤੋਂ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਵਲੋਂ ਹਿੱਸਾ ਲਿਆ ਗਿਆ | ਪ੍ਰਦਰਸ਼ਨੀ ਦੌਰਾਨ ਵਿਦਿਆਰਥੀਆਂ ਦਾ ਉਤਸ਼ਾਹ ਵਧਾਉਣ ਲਈ ਸਾਇੰਸ ਅਤੇ ਗਣਿਤ ਡਿਪਾਰਟਮੈਂਟ ਦੇ ਅਧਿਆਪਕ ਅਰਨਦੀਪ ਕੌਰ (ਬਾਇਲੋਜੀ), ਅੰਮਿ੍ਤ ਕੌਰ (ਫਿਜ਼ਿਕਸ ), ਵਰਿੰਦਰ ਕੌਰ (ਕਮਿਸਟਰੀ), ਨਿਧੀ ਪੰਤ (ਵਿਗਿਆਨ), ਤਰਨਦੀਪ ਕੌਰ (ਗਣਿਤ) ਵੀ ਮੌਜੂਦ ਰਹੇ | ਸਮੂਹ ਸਟਾਫ਼ ਮੈਂਬਰਾਂ ਵਲੋਂ ਵਿਦਿਆਰਥੀਆਂ ਨੂੰ ਹੌਂਸਲਾ ਅਫਜ਼ਾਈ ਕੀਤੀ ਗਈ ਅਤੇ ਪੁਜੀਸ਼ਨਾਂ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਕੂਲ ਪਿ੍ੰਸੀਪਲ ਵਲੋਂ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸਕੂਲ ਦੇ ਸਰਪ੍ਰਸਤ ਸੁਰਿੰਦਰਪਾਲ ਸਿੰਘ ਵਲੋਂ ਸਾਰੇ ਹੀ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਕਾਰਗੁਜ਼ਾਰੀ ਲਈ ਪ੍ਰਸ਼ੰਸਾ ਕੀਤੀ |