16-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-02-2026

ਸ. ਆਤਮਾ ਸਿੰਘ ਪਬਲਿਕ ਸਕੂਲ ਵਿਖੇ ਸਾਲਾਨਾ ਇਨਾਮ ਵੰਡ ਸਮਾਰੋਹ <br/>

Ad Position 21
No active advertisement
ਸ. ਆਤਮਾ ਸਿੰਘ ਪਬਲਿਕ ਸਕੂਲ ਵਿਖੇ ਸਾਲਾਨਾ ਇਨਾਮ ਵੰਡ ਸਮਾਰੋਹ ਮੌਕੇ ਮਹਿਮਾਨਾਂ ਨੂੰ ਸਨਮਾਨਿਤ ਕਰਦੇ ਹੋਏ ਚੇਅਰਮੈਨ ਗੁਰਪ੍ਰੀਤ ਸਿੰਘ ਸਾਗਰ, ਪੂਜਾ ਸਾਗਰ ਅਤੇ ਅਧਿਆਪਕ | ਤਸਵੀਰ-ਕੁਲਵੰਤ ਸਿੰਘ ਸੱਪਲ <br/> 03-02-2026
ਡਾਬਾ/ਲੁਹਾਰਾ, 2 ਫ਼ਰਵਰੀ (ਕੁਲਵੰਤ ਸਿੰਘ ਸੱਪਲ)-ਸ. ਆਤਮਾ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬਾਬਾ ਮੁਕੰਦ ਸਿੰਘ ਡਾਬਾ ਲੁਧਿਆਣਾ ਵਿਖੇ ਸਾਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ | ਇਸ ਮੌਕੇ ਸਕੂਲ ਵਿਚ ਰੱਖੇ ਗਏ ਸਹਿਜ ਪਾਠ ਦੇ ਭੋਗ ਪਾਏ ਗਏ, ਉਪਰੰਤ ਵਿਦਿਆਰਥੀਆਂ ਵੱਲੋਂ ਸ਼ਬਦ ਕੀਰਤਨ ਕੀਤੇ ਗਏ | ਇਸ ਤੋਂ ਬਾਅਦ ਅਕਾਦਮਿਕ ਸਾਲ 2025 ਦੇ ਪੁਜੀਸ਼ਨ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੂੰ ਚੇਅਰਮੈਨ ਗੁਰਪ੍ਰੀਤ ਸਿੰਘ ਸਾਗਰ, ਪੂਜਾ ਸਾਗਰ, ਹਰਮਨ ਸਾਗਰ ਅਤੇ ਮੁੱਖ ਮਹਿਮਾਨਾਂ ਵਲੋਂ ਇਨਾਮ ਵੰਡੇ ਗਏ | ਇਸ ਮੌਕੇ ਚੇਅਰਮੈਨ ਗੁਰਪ੍ਰੀਤ ਸਿੰਘ ਸਾਗਰ, ਮੈਡਮ ਪੂਜਾ ਸਾਗਰ ਵਲੋਂ ਸਕੂਲ ਵਿਚ ਆਉਣ ਤੇ ਸਾਰਿਆਂ ਦਾ ਧੰਨਵਾਦ ਕੀਤਾ ਗਿਆ | ਪਿ੍ੰਸੀਪਲ ਰਵਿੰਦਰ ਕੌਰ ਵਲੋਂ ਸਲਾਨਾ ਰਿਪੋਰਟ ਪੜੀ ਗਈ | ਇਸ ਸਮੇਂ ਸਕੂਲ ਦੇ ਸਾਰੇ ਸਟਾਫ ਮੈਂਬਰ ਮੈਡਮ ਗੀਤਾ ਚੋਬੇ, ਨਰਾਸ ਕੁਮਾਰੀ, ਅਨੀਕੇਤ, ਨੀਲਮ ਕੁਮਾਰੀ ਅਤੇ ਸਾਰੇ ਅਧਿਆਪਕ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਹਲਵਾਰਾ ਹਵਾਈ ਅੱਡੇ ਦੇ ਉਦਘਾਟਨ ਮੌਕੇ ਕੇਂਦਰੀ ਮੰਤਰੀ ਰਾਮ ਮੋਹਨ ਨਾਇਡੂ, ਰਵਨੀਤ ਸਿੰਘ ਬਿੱਟੂ, ਮੁਰਲੀ ਧਰ ਮੋਹਨ ਦਾ ਕ... ਅਗਲੀ ਖ਼ਬਰ ਮਾਲਵਾ ਸੈਂਟਰਲ ਕਾਲਜ ਆਫ ਐਜੂਕੇਸ਼ਨ ਵਲੋਂ ਆਜ਼ਾਦੀ ਸੰਗਰਾਮੀਆਂ ਨੂੰ ਸ਼ਰਧਾਂਜਲੀ ਭੇਟ <br/>
Ad Position 24