08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-02-2026

ਅਦਾਲਤ ਵਿਚ ਜਾਅਲੀ ਦਸਤਾਵੇਜ਼ ਦਾਇਰ ਕਰਨ ਦੇ ਮਾਮਲੇ ਵਿਚ ਨੌਜਵਾਨ ਖ਼ਿਲਾਫ਼ ਕੇਸ ਦਰਜ

Ad Position 21
No active advertisement
ਅਜੀਤ ਡੈਸਕ 04-02-2026
ਲੁਧਿਆਣਾ, 3 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਵੀਜ਼ਨ ਨੰਬਰ ਪੰਜ ਦੀ ਪੁਲਿਸ ਨੇ ਅਦਾਲਤ ਵਿਚ ਜਾਅਲੀ ਦਸਤਾਵੇਜ਼ ਦਾਇਰ ਕਰਨ ਦੇ ਮਾਮਲੇ ਵਿਚ ਨੌਜਵਾਨ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਮਾਨਯੋਗ ਜੱਜ ਪਰਮਿੰਦਰ ਕੌਰ ਦੀ ਸ਼ਿਕਾਇਤ 'ਤੇ ਅਮਲ ਵਿਚ ਲਿਆਂਦੀ ਹੈ ਤੇ ਇਸ ਸਬੰਧੀ ਪੁਲਿਸ ਨੇ ਤਜਿੰਦਰ ਸਿੰਘ ਵਾਸੀ ਹਰਨਾਮ ਨਗਰ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਕਤ ਕਥਿਤ ਦੋਸ਼ੀਆਂ ਵਲੋਂ ਇਕ ਅਪਰਾਧਿਕ ਮਾਮਲੇ ਵਿਚ ਅਦਾਲਤ ਵਿਚ ਜਾਅਲੀ ਦਸਤਾਵੇਜ਼ ਦਾਇਰ ਕਰ ਦਿੱਤੇ, ਜਦੋਂ ਇਸ ਦਾ ਪਤਾ ਲੱਗਿਆ ਤਾਂ ਅਦਾਲਤ ਵਲੋਂ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ | ਹਾਲ ਦੀ ਘੜੀ ਇਸ ਮਾਮਲੇ ਵਿਚ ਗਿ੍ਫ਼ਤਾਰੀ ਨਹੀਂ ਕੀਤੀ ਗਈ ਹੈ |

Ad Position 22
No active advertisement
ਪਿਛਲੀ ਖ਼ਬਰ ਪੁਲਿਸ ਹਿਰਾਸਤ ਵਿਚੋਂ ਬੰਦੀ ਫ਼ਰਾਰ <br/> ਅਗਲੀ ਖ਼ਬਰ ਹਰਬੰਸਪੁਰਾ 'ਚ ਨਾਜਾਇਜ਼ ਤਰੀਕੇ ਨਾਲ ਬਣਿਆ ਵਿਹੜਾ <br/>
Ad Position 24