ਲੁਧਿਆਣਾ, 3 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਿਵੀਜ਼ਨ ਨੰਬਰ ਛੇ ਦੀ ਪੁਲਿਸ ਨੇ ਲੜਕੀ ਨੂੰ ਬਲੈਕਮੇਲ ਕਰਨ ਦੇ ਮਾਮਲੇ ਵਿਚ ਪਤੀ ਪਤਨੀ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਪੀੜਤ ਲੜਕੀ ਦੇ ਪਿਤਾ ਦੀ ਸ਼ਿਕਾਇਤ 'ਤੇ ਅਮਲ ਵਿਚ ਲਿਆਂਦੀ ਹੈ ਤੇ ਇਸ ਸਬੰਧੀ ਰਾਘਵ ਅਤੇ ਉਸ ਦੀ ਪਤਨੀ ਸਿਮਰਨਜੀਤ ਕੌਰ ਵਾਸੀ ਜਲੰਧਰ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਕਤ ਕਥਿਤ ਦੋਸ਼ੀ ਉਸ ਦੇ ਜਾਣਕਾਰ ਸਨ ਅਤੇ ਉਸ ਦੀ ਲੜਕੀ ਦੀਆਂ ਇਤਰਾਜ਼ਯੋਗ ਤਸਵੀਰਾਂ ਏ.ਆਈ. ਨਾਲ ਬਣਾ ਕੇ ਉਸ ਨੂੰ ਅੱਗੇ ਪੋਸਟ ਕਰ ਦਿੱਤਾ | ਸ਼ਿਕਾਇਤਕਰਤਾ ਵਲੋਂ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ | ਹਾਲ ਦੀ ਘੜੀ ਇਸ ਮਾਮਲੇ ਵਿਚ ਗਿ੍ਫ਼ਤਾਰੀ ਨਹੀਂ ਕੀਤੀ ਗਈ |