08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-02-2026

ਸ਼੍ਰੋਮਣੀ ਕਮੇਟੀ ਵਲੋਂ ਹਰ ਸਾਲ ਕਰਵਾਏ ਜਾਂਦੇ ਧਾਰਮਿਕ ਪੇਪਰ ਵਿਚ ਬੱਚਿਆਂ ਨੇ ਵਜ਼ੀਫੇ ਹਾਸਿਲ ਕੀਤੇ <br/>

Ad Position 21
No active advertisement
ਅਜੀਤ ਡੈਸਕ 04-02-2026
ਭਾਮੀਆਂ ਕਲਾਂ/ਲੁਧਿਆਣਾ, 3 ਫਰਵਰੀ (ਜਤਿੰਦਰ ਭੰਬੀ)-ਨਨਕਾਣਾ ਸਾਹਿਬ ਐਜੂਕੇਸ਼ਨਲ ਟੱਰਸਟ, ਗਿੱਲ ਪਾਰਕ ਲੁਧਿਆਣਾ ਦੀ ਰਹਿਨੁਮਾਈ ਵਿਚ ਚੱਲ ਰਹੇ ਨਨਕਾਣਾ ਸਾਹਿਬ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਖਾਸੀ ਕਲਾਂ ਵਿਖੇ ਬੱਚਿਆਂ ਨੇ ਸ਼੍ਰੋਮਣੀ ਕਮੇਟੀ ਵਲੋਂ ਸਾਲ 2024-25 ਵਿਚ ਲਈ ਗਈ ਧਾਰਮਿਕ ਪ੍ਰੀਖਿਆ ਵਿਚ ਏਕਮ ਕੌਰ, ਅਵਨੀਤ ਕੌਰ ਤੇ ਅਕਾਸ਼ਪ੍ਰੀਤ ਸਿੰਘ ਨੇ ਗਿਆਰ੍ਹਾਂ- ਗਿਆਰ੍ਹਾਂ ਸੋ ਰੁਪਏ ਦਾ ਵਜ਼ੀਫਾ ਪ੍ਰਾਪਤ ਕੀਤਾ ਅਤੇ ਵਧਾਈ ਦੇ ਪਾਤਰ ਬਣੇ | ਇਸੇ ਤਰ੍ਹਾਂ ਹੋਰ 25 ਵਿਦਿਆਰਥੀਆਂ ਨੂੰ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ | ਮੁੱਖ ਸੇਵਾਦਾਰ ਭਾਈ ਮਨਜੀਤ ਸਿੰਘ ਜੀ ਵੱਲੋਂ ਵਿਦਿਆਰਥੀਆਂ ਨੂੰ ਦੁਨਿਆਵੀ ਵਿੱਦਿਆ ਦੇ ਨਾਲ-ਨਾਲ ਧਾਰਮਿਕ ਵਿੱਦਿਆ ਲਈ ਪ੍ਰੇਰਿਤ ਕੀਤਾ ਗਿਆ | ਇਸ ਮੌਕੇ 'ਤੇ ਸਕੂਲ ਸੈਕਰਟਰੀ ਕਰਮਜੀਤ ਸਿੰਘ ਗਰੇਵਾਲ, ਪਿ੍ਤਪਾਲ ਸਿੰਘ ਗਰੇਵਾਲ, ਦਲਜੀਤ ਸਿੰਘ ਗਰੇਵਾਲ, ਸਕੂਲ ਦੇ ਪਿ੍ੰਸੀਪਲ ਹਰਦੀਪ ਸਿੰਘ ਕਾਹਲੋਂ ਵੱਲੋਂ ਵਿਦਿਆਰਥੀਆਂ ਨੂੰ ਹਰ ਧਾਰਮਿਕ ਪ੍ਰੀਖਿਆ ਦੇਣ ਲਈ ਪ੍ਰੇਰਿਤ ਕੀਤਾ ਗਿਆ |

Ad Position 22
No active advertisement
ਪਿਛਲੀ ਖ਼ਬਰ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਮਾਮਲੇ ਵਿਚ ਕਾਰੋਬਾਰੀ ਖ਼ਿਲਾਫ਼ ਕੇਸ ਦਰਜ ਅਗਲੀ ਖ਼ਬਰ 200 ਫੁੱਟੀ ਮਿਸਿੰਗ ਲਿੰਕ ਸੜਕ 'ਤੇੇ ਮੁਕੰਮਲ ਹੋਣ ਤੋਂ ਕੁੱਝ ਸਮੇਂ ਬਾਅਦ ਹੀ ਮੁੜ ਪਿਆ ਖੱਡਾ ਕੇਂਦਰ ਦੀ ਸੀ. ਆਰ. ਆਰ....
Ad Position 24