08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-02-2026

ਵਿਆਹ ਦਾ ਝਾਂਸਾ ਦੇ ਕੇ ਜਬਰ ਜਨਾਹ ਕਰਨ ਵਾਲੇ ਟੈਕਸੀ ਚਾਲਕ ਖ਼ਿਲਾਫ਼ ਕੇਸ ਦਰਜ

Ad Position 21
No active advertisement
ਅਜੀਤ ਡੈਸਕ 04-02-2026
ਲੁਧਿਆਣਾ, 3 ਫਰਵਰੀ (ਆਹੂਜਾ)-ਪੁਲਿਸ ਨੇ ਵਿਆਹ ਦਾ ਝਾਂਸਾ ਦੇ ਕੇ ਲੜਕੀ ਨਾਲ ਜਬਰ ਜਨਾਹ ਕਰਨ ਵਾਲੇ ਇੱਕ ਟੈਕਸੀ ਚਾਲਕ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਵੱਲੋਂ ਇਹ ਕਾਰਵਾਈ ਪੀੜਿਤ ਲੜਕੀ ਦੀ ਸ਼ਿਕਾਇਤ 'ਤੇ ਅਮਲ ਵਿਚ ਲਿਆਂਦੀ ਹੈ ਅਤੇ ਇਸ ਸੰਬੰਧੀ ਪੁਲਿਸ ਨੇ ਸਮੀਰ ਅੰਸਾਰੀ ਉਰਫ਼ ਸਮੀਰ ਖ਼ਾਨ ਵਾਸੀ ਪਿੰਡ ਮਿਹਰਬਾਨ ਖ਼ਿਲਾਫ਼ ਕੇਸ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤ ਕਰਤਾ ਨੇ ਦੱਸਿਆ ਕਿ ਉਸ ਦੀ ਮੁਲਾਕਾਤ ਕੁਝ ਸਮਾਂ ਪਹਿਲਾਂ ਉਕਤ ਕਥਿਤ ਦੋਸ਼ੀ ਨਾਲ ਹੋਈ ਸੀ | ਉਸ ਦੱਸਿਆ ਕਿ ਉਕਤ ਕਥਿਤ ਦੋਸ਼ੀ ਟੈਕਸੀ ਚਾਲਕ ਹੈ ਅਤੇ ਬੀਤੇ ਦਿਨ ਉਸ ਨੰੂ ਆਪਣੇ ਨਾਲ ਲੈ ਗਿਆ ਜਿੱਥੇ ਕਿ ਕਥਿਤ ਦੋਸ਼ੀ ਨੇ ਉਸ ਨੂੰ ਕੋਲਡ ਡਿ੍ੰਕ ਵਿਚ ਨਸ਼ੀਲੀ ਚੀਜ਼ ਪਾ ਕੇ ਪਿਲਾ ਦਿੱਤੀ ਅਤੇ ਨੀਮ ਬੇਹੋਸ਼ੀ ਹਾਲਤ ਵਿਚ ਉਸ ਨਾਲ ਜਬਰ ਜਨਾਹ ਕੀਤਾ | ਸ਼ਿਕਾਇਤ ਕਰਤਾ ਵਲੋਂ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ | ਹਾਲ ਦੀ ਘੜੀ ਇਸ ਮਾਮਲੇ ਵਿਚ ਕੋਈ ਗਿ੍ਫ਼ਤਾਰੀ ਨਹੀਂ ਕੀਤੀ ਗਈ ਹੈ |

Ad Position 22
No active advertisement
ਪਿਛਲੀ ਖ਼ਬਰ ਸ਼ੱਕੀ ਹਾਲਾਤ ਵਿਚ ਨੌਜਵਾਨ ਦੇ ਲਾਪਤਾ ਹੋਣ ਦੇ ਮਾਮਲੇ ਵਿਚ ਸਹੁਰੇ ਪਰਿਵਾਰ ਦੇ ਚਾਰ ਮੈਂਬਰਾਂ ਖ਼ਿਲਾਫ਼ ਕੇਸ ਦਰਜ <br/> ਅਗਲੀ ਖ਼ਬਰ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਮਾਮਲੇ ਵਿਚ ਕਾਰੋਬਾਰੀ ਖ਼ਿਲਾਫ਼ ਕੇਸ ਦਰਜ
Ad Position 24