ਲੁਧਿਆਣਾ, 3 ਫਰਵਰੀ (ਆਹੂਜਾ)-ਸ਼ੱਕੀ ਹਾਲਾਤਾਂ ਵਿਚ ਲਾਪਤਾ ਹੋਏ ਨੌਜਵਾਨ ਦੇ ਮਾਮਲੇ ਵਿਚ ਪੁਲਿਸ ਨੇ ਉਸ ਦੇ ਸਹੁਰੇ ਪਰਿਵਾਰ ਦੇ ਚਾਰ ਮੈਂਬਰਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਲਾਪਤਾ ਹੋਏ ਲੜਕੇ ਸਾਹਿਲ ਕੁਮਾਰ ਦੀ ਮਾਂ ਸੁਮਨ ਬਾਲਾ ਦੀ ਸ਼ਿਕਾਇਤ 'ਤੇ ਅਮਲ ਵਿਚ ਲਿਆਂਦੀ ਹੈ ਤੇ ਇਸ ਸਬੰਧੀ ਪੁਲਿਸ ਨੇ ਸਾਹਿਲ ਦੇ ਸਹੁਰੇ ਵਾਸੂਦੇਵ, ਸੱਸ ਸੀਤਾ ਰਾਣੀ, ਮਿਥੁਨ ਜੀਜਾ, ਭੈਣ ਸੋਨਮ ਅਤੇ ਹੋਰਨਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸ ਦੇ ਲੜਕੇ ਸਾਹਿਲ ਦਾ ਆਪਣੀ ਪਤਨੀ ਸੋਨੀਆ ਨਾਲ ਵਿਵਾਦ ਚੱਲ ਰਿਹਾ ਹੈ ਅਤੇ ਕੁੱਝ ਸਮੇਂ ਤੋਂ ਸੋਨੀਆ ਆਪਣੇ ਪੇਕੇ ਘਰ ਰਹਿ ਰਹੀ ਹੈ | ਉਸ ਨੇ ਦੱਸਿਆ ਕਿ ਬੀਤੇ ਦਿਨ ਪੁਲਿਸ ਦਾ ਲੜਕਾ ਸਾਹਿਲ ਆਪਣੇ ਸਹੁਰੇ ਪਰਿਵਾਰ ਨਾਲ ਗੱਲ ਕਰਨ ਲਈ ਉਨ੍ਹਾਂ ਦੇ ਘਰ ਗਿਆ ਸੀ, ਪਰ ਉਸ ਤੋਂ ਬਾਅਦ ਘਰ ਵਾਪਸ ਨਹੀਂ ਆਇਆ | ਉਸ ਨੇ ਸ਼ੱਕ ਪ੍ਰਗਟ ਕੀਤਾ ਕਿ ਉਕਤ ਕਥਿਤ ਦੋਸ਼ੀਆਂ ਵਲੋਂ ਉਸ ਨੂੰ ਨਾਜਾਇਜ਼ ਹਿਰਾਸਤ ਵਿਚ ਰੱਖਿਆ ਗਿਆ ਹੈ, ਜਿਸ 'ਤੇ ਸ਼ਿਕਾਇਤਕਰਤਾ ਨੇ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ |