ਲੁਧਿਆਣਾ, 3 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਧੰਨ ਧੰਨ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਤੋਂ ਗੁਰਦੁਆਰਾ ਸ੍ਰੀ ਸੁਖਮਨੀ ਸਾਹਿਬ ਫੇਸ-2 ਦੁੱਗਰੀ ਵਿਖੇ ਹਰ ਹਫਤੇ ਜਪੁ ਤਪੁ ਚੁਪਹਿਰਾ ਸਮਾਗਮ ਮਾਤਾ ਵਿਪਨਪ੍ਰੀਤ ਕੌਰ ਦੇ ਵਿਸ਼ੇਸ਼ ਸਹਿਯੋਗ ਨਾਲ ਆਰੰਭ ਕੀਤੇ ਗਏ ਸਨ | ਗੁਰਦੁਆਰਾ ਸਾਹਿਬ 'ਚ ਅੱਜ ਦੂਸਰੇ ਹਫਤੇ ਜਪੁ ਤਪੁ ਚੁਪਹਿਰਾ ਸਮਾਗਮ ਕਰਵਾਏ ਗਏ, ਜਿਸ ਵਿਚ ਜਪੁਜੀ ਸਾਹਿਬ, ਤ੍ਹ ਪ੍ਰਸਾਦਿ ਸਵੱਯੈ, ਜਾਪੁ ਸਾਹਿਬ, ਚੌਪਈ ਸਾਹਿਬ, ਸੁਖਮਨੀ ਸਾਹਿਬ ਅਤੇ ਅਨੰਦੁ ਸਾਹਿਬ ਜੀ ਪਾਠ ਕੀਤੇ ਗਏ | ਉਪਰੰਤ ਵਿਸ਼ੇਸ਼ ਦੀਵਾਨ ਸਜਾਏ ਗਏ, ਜਿਸ ਵਿਚ ਗੁਰਦੁਆਰਾ ਸਾਹਿਬ ਦੇ ਹਜੂਰੀ ਰਾਗੀ ਜੱਥਿਆਂ ਅਤੇ ਸੁਖਮਨੀ ਸੰਗੀਤ ਅਕੈਡਮੀ ਦੇ ਵਿਦਿਆਰਥੀਆਂ ਵਲੋਂ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਗੁਰੂ ਜਸ ਨਾਲ ਜੋੜਿਆ | ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਅਰਵਿੰਦਰ ਸਿੰਘ ਸੰਧੂ ਨੇ ਆਈਆਂ ਸੰਗਤਾਂ ਦਾ ਧੰਨਵਾਦ ਕਰਦਿਆਂ ਮਾਤਾ ਵਿਪਨਪ੍ਰੀਤ ਕੌਰ ਨੂੰ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ | ਇਸ ਮੌਕੇ ਨਿਰਭੈ ਸਿੰਘ, ਮਹਿੰਦਰ ਸਿੰਘ, ਕੰਵਲ ਨੈਨ ਸਿੰਘ ਭਾਟੀਆ, ਰਾਮ ਸਿੰਘ, ਸੁੱਖਵਿੰਦਰ ਸਿੰਘ, ਨਰਿੰਦਰ ਸਿੰਘ, ਗੁਰਚਰਨ ਸਿੰਘ ਸਿੱਧੂ, ਪੂਰਨ ਸਿੰਘ, ਕਮਲਜੀਤ ਸਿੰਘ ਸੋਬਤੀ, ਅਵਨਿੰਦਰ ਸਿੰਘ ਮਾਨ, ਪਿ੍ੰਸ ਗੰਭੀਰ, ਵਰਿੰਦਰ ਸਿੰਘ ਕਮਲ, ਜੀਵਨਜੋਤ ਸਿੰਘ, ਗੁਰਦੀਪ ਸਿੰਘ, ਕੰਵਲਪ੍ਰੀਤ ਸਿੰਘ ਆਦਿ ਹਾਜ਼ਰ ਸਨ |