08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-02-2026

ਟੈਕਸ ਦੇ ਮਾਮਲੇ ਵਿਚ ਸਰਕਾਰ ਨਾਲ ਧੋਖਾਧੜੀ ਕਰਨ ਦੇ ਦੋਸ਼ ਤਹਿਤ ਕਾਰੋਬਾਰੀ ਖਿਲਾਫ ਕੇਸ ਦਰਜ

Ad Position 21
No active advertisement
ਅਜੀਤ ਡੈਸਕ 04-02-2026
ਲੁਧਿਆਣਾ, 3 ਫਰਵਰੀ (ਪਰਮਿੰਦਰ ਸਿੰਘ ਆਹੂਜਾ)- ਟੈਕਸ ਦੇ ਮਾਮਲੇ ਵਿਚ ਸਰਕਾਰ ਨਾਲ ਧੋਖਾਧੜੀ ਕਰਨ ਦੇ ਦੋਸ਼ ਤਹਿਤ ਪੁਲਿਸ ਨੇ ਇੱਕ ਕਾਰੋਬਾਰੀ ਖਿਲਾਫ ਕੇਸ ਦਰਜ ਕੀਤਾ ਹੈ | ਪੁਲਿਸ ਵੱਲੋਂ ਇਹ ਕਾਰਵਾਈ ਸਟੇਟ ਟੈਕਸ ਅਫਸਰ ਖੁਸ਼ਵੰਤ ਸਿੰਘ ਦੀ ਸ਼ਿਕਾਇਤ 'ਤੇ ਅਮਲ ਵਿਚ ਲਿਆਂਦੀ ਹੈ | ਇਸ ਮਾਮਲੇ ਵਿਚ ਪੁਲਿਸ ਨੇ ਰਵੀ ਕੁਮਾਰ ਵਾਸੀ ਟਰਾਂਸਪੋਰਟ ਨਗਰ ਖਿਲਾਫ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤ ਕਰਤਾ ਨੇ ਦੱਸਿਆ ਕਿ ਉਕਤ ਕਥਿਤ ਦੋਸ਼ੀ ਵੱਲੋਂ ਧੋਖੇ ਨਾਲ ਸਰਕਾਰ ਤੋਂ ਟੈਕਸ ਕ੍ਰੈਡਿਟ ਲੈ ਲਿਆ, ਜਦੋਂ ਇਸਦੀ ਜਾਂਚ ਕੀਤੀ ਗਈ ਤਾਂ ਇਹ ਸਾਰਾ ਮਾਮਲਾ ਸਾਹਮਣੇ ਆਇਆ, ਜਿਸ 'ਤੇ ਅਧਿਕਾਰੀਆਂ ਵਲੋਂ ਇਸ ਸਬੰਧੀ ਪੁਲਿਸ ਨੂੰ ਸੂਚਿਤ ਕੀਤਾ | ਪੁਲਿਸ ਵੱਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ | ਹਾਲ ਦੀ ਘੜੀ ਇਸ ਮਾਮਲੇ ਵਿਚ ਗਿ੍ਫਤਾਰੀ ਨਹੀਂ ਕੀਤੀ ਗਈ ਹੈ |

Ad Position 22
No active advertisement
ਪਿਛਲੀ ਖ਼ਬਰ ਗਿਆਰ੍ਹਵਾਂ ਪੀ.ਏ.ਯੂ ਪੈਨਸ਼ਨਰ ਅਤੇ ਇੰਪਲਾਈਜ਼ ਮੇਲਾ 14 ਨੂੰ <br/> ਅਗਲੀ ਖ਼ਬਰ ਗੁਰਦੁਆਰਾ ਸ੍ਰੀ ਸੁਖਮਨੀ ਸਾਹਿਬ ਵਿਖੇ ਜਪੁ ਤਪੁ ਚੁਪਹਿਰਾ ਸਮਾਗਮ <br/>
Ad Position 24