ਲੁਧਿਆਣਾ, 3 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਦੇ ਮਾਡਲ ਟਾਊਨ ਕਲੱਬ ਦੀਆਂ ਹੋਣ ਵਾਲੀਆਂ ਆਗਾਮੀ ਚੋਣਾਂ ਲਈ ਦਲਜੀਤ ਸਿੰਘ ਚਾਵਲਾ ਨੂੰ ਚੋਣ ਕਮੇਟੀ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ | ਜਾਣਕਾਰੀ ਅਨੁਸਾਰ ਅੱਜ ਕਲੱਬ ਦੇ ਪ੍ਰਧਾਨ ਮਨਜੀਤ ਸਿੰਘ ਦਿਓਲ ਅਤੇ ਹੋਰ ਸੀਨੀਅਰ ਮੈਂਬਰਾਂ ਵੱਲੋਂ ਕਾਰਜਕਾਰੀ ਮੈਂਬਰਾਂ ਦੇ ਵੱਲੋਂ ਦਲਜੀਤ ਸਿੰਘ ਚਾਵਲਾ ਨੂੰ ਨਿਯੁਕਤੀ ਪੱਤਰ ਦਿੱਤਾ ਗਿਆ | ਹਾਲ ਦੀ ਘੜੀ ਚੋਣਾਂ ਦਾ ਐਲਾਨ ਨਹੀਂ ਕੀਤਾ ਗਿਆ ਹੈ ਪਰ ਮਾਡਲ ਟਾਊਨ ਕਲੱਬ ਦੀਆਂ ਚੋਣਾਂ ਆਉਣ ਵਾਲੇ ਦਿਨਾਂ ਵਿਚ ਕਰਵਾਏ ਜਾਣ ਦੀਆਂ ਸੰਭਾਵਨਾ ਹਨ | ਇਸ ਮੌਕੇ ਚਾਵਲਾ ਨੇ ਪ੍ਰਧਾਨ ਅਤੇ ਹੋਰ ਮੈਂਬਰਾਂ ਨੂੰ ਭਰੋਸਾ ਦਿੱਤਾ ਕਿ ਚੋਣਾਂ ਨਿਰਪੱਖ ਢੰਗ ਨਾਲ ਕਰਵਾਈਆਂ ਜਾਣਗੀਆਂ ਨਾਲ ਮੈਂਬਰਾਂ ਤੋਂ ਇਸ ਲਈ ਸਹਿਯੋਗ ਦੀ ਵੀ ਮੰਗ ਕੀਤੀ ਹੈ |