ਲੁਧਿਆਣਾ, 3 ਫਰਵਰੀ (ਭੁਪਿੰਦਰ ਸਿੰਘ ਬੈਂਸ)-ਸ਼ਹਿਰ ਵਿਚ ਵਿਕਾਸ ਕਾਰਜਾਂ ਦੀ ਰਫ਼ਤਾਰ ਤੇਜ਼ ਕਰਨ ਅਤੇ ਸਫ਼ਾਈ ਪ੍ਰਬੰਧ ਸੁਧਾਰਨ ਲਈ ਨਗਰ ਨਿਗਮ ਵਲੋਂ ਸਖ਼ਤੀ ਦਿਖਾਈ ਗਈ ਹੈ | ਮੰਗਲਵਾਰ ਨੰੂ ਸਰਾਭਾ ਨਗਰ ਸਥਿਤ ਨਗਰ ਨਿਗਮ ਜ਼ੋਨ ਡੀ ਦਫ਼ਤਰ ਵਿਚ ਹੋਈ ਉਚ ਪੱਧਰੀ ਸਮੀਖਿਆ ਮੀਟਿੰਗ ਦੌਰਾਨ ਮੇਅਰ ਪਿ੍ੰਸੀਪਲ ਇੰਦਰਜੀਤ ਕੌਰ ਨੇ ਅਧਿਕਾਰੀਆਂ ਨੰੂ ਸਖ਼ਤ ਸ਼ਬਦਾਂ ਵਿਚ ਚੇਤਾਵਨੀ ਦਿੰਦਿਆਂ ਕਿਹਾ ਕਿ ਲਾਪ੍ਰਵਾਹੀ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਕੰਮ ਨਾ ਕਰਨ ਵਾਲਿਆਂ ਖ਼ਿਲਾਫ਼ ਸਿੱਧੀ ਕਾਰਵਾਈ ਕੀਤੀ ਜਾਵੇਗੀ | ਮੀਟਿੰਗ 'ਚ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ, ਵਿਧਾਇਕ ਮਦਨ ਲਾਲ ਬੱਗਾ, ਕਮਿਸ਼ਨਰ ਡਾ. ਨੀਰੂ ਕਤਿਆਲ ਗੁਪਤਾ ਵੀ ਮੌਜੂਦ ਰਹੇ | ਮੀਟਿੰਗ ਦੌਰਾਨ ਸ਼ਹਿਰ ਵਿਚ ਚੱਲ ਰਹੇ ਵਿਕਾਸ ਕਾਰਜਾਂ ਦੀ ਵਿਸਥਾਰ ਨਾਲ ਸਮੀਖਿਆ ਕੀਤੀ ਗਈ | ਸੰਬੰਧਿਤ ਅਧਿਕਾਰੀਆਂ ਨੰੂ ਸੀਵਰ ਟਰੀਟਮੈਂਟ ਪਲਾਂਟਾਂ ਅਤੇ ਪੰਪਿੰਗ ਸਟੇਸ਼ਨਾਂ ਦੇ ਸੁਚਾਰੂ ਅਤੇ ਲਗਾਤਾਰ ਕੰਮਕਾਜ ਨੰੂ ਯਕੀਨੀ ਬਣਾਉਣ ਦੇ ਸਪੱਸ਼ਟ ਹੁਕਮ ਦਿੱਤੇ ਗਏ, ਨਾਲ ਹੀ ਸੀਵਰ ਲਾਈਨਾਂ ਦੀ ਨਿਯਮਤ ਸਫ਼ਾਈ ਨਾ ਹੋਣ 'ਤੇ ਜ਼ਿੰਮੇਵਾਰ ਅਧਿਕਾਰੀਆਂ ਖ਼ਿਲਾਫ਼ ਸਖ਼ਤ ਵਿਭਾਗੀ ਕਾਰਵਾਈ ਕਰਨ ਦੀ ਚੇਤਾਵਨੀ ਵੀ ਦਿੱਤੀ ਗਈ | ਮੀਟਿੰਗ 'ਚ ਸੀਨੀਅਰ ਡਿਪਟੀ ਮੇਅਰ ਰਾਕੇਸ਼ ਪਰਾਸ਼ਰ, ਡਿਪਟੀ ਮੇਅਰ ਪਿੰ੍ਰਸ ਜੌਹਰ, ਵਧੀਕ ਕਮਿਸ਼ਨਰ ਪਰਮਦੀਪ ਸਿੰਘ ਖਹਿਰਾ, ਸੰਯੁਕਤ ਕਮਿਸ਼ਨਰ ਵਿਨੀਤ ਕੁਮਾਰ ਸਮੇਤ ਕਈ ਉਚ ਅਧਿਕਾਰੀ ਹਾਜ਼ਰ ਸਨ | ਇਸ ਮੌਕੇ ਸਿਹਤ ਸ਼ਾਖਾ ਨੂੰ ਖਾਸ ਤੌਰ 'ਤੇ ਹਿਦਾਇਤ ਦਿੱਤੀ ਗਈ ਕਿ ਸ਼ਹਿਰ ਵਿਚ ਸਫ਼ਾਈ ਪ੍ਰਬੰਧ ਵਿਚ ਕਿਸੇ ਵੀ ਤਰ੍ਹਾਂ ਦੀ ਲਾਪ੍ਰਵਾਹੀ ਸਾਹਮਣੇ ਆਈ ਤਾਂ ਸਿੱਧੀ ਕਾਰਵਾਈ ਹੋਵੇਗੀ | ਮੀਟਿੰਗ ਤੋਂ ਬਾਅਦ ਮੇਅਰ, ਵਿਧਾਇਕਾਂ ਅਤੇ ਨਗਰ ਨਿਗਮ ਕਮਿਸ਼ਨਰ ਵਲੋਂ ਮਿਊਾਸੀਪਲ ਇੰਪਲਾਈਜ਼ ਯੂਨੀਅਨ ਸੰਘਰਸ਼ ਕਮੇਟੀ ਦੇ ਮੈਂਬਰਾਂ ਨਾਲ ਮੀਟਿੰਗ ਕੀਤੀ ਗਈ, ਜਿਸ ਦੀ ਅਗਵਾਈ ਯੂਨੀਅਨ ਚੇਅਰਮੈਨ ਅਸ਼ਵਨੀ ਸਹੋਤਾ ਨੇ ਕੀਤੀ | ਮੇਅਰ ਪਿ੍ੰਸੀਪਲ ਇੰਦਰਜੀਤ ਕੌਰ ਨੇ ਕਿਹਾ ਕਿ ਯੂਨੀਅਨ ਦੀਆਂ ਮੰਗਾਂ 'ਤੇ ਗੰਭੀਰਤਾ ਨਾਲ ਵਿਚਾਰ ਕੀਤਾ ਗਿਆ ਹੈ ਅਤੇ ਕਰਮਚਾਰੀਆਂ ਦੀ ਭਲਾਈ ਸਰਕਾਰ ਦੀ ਪਹਿਲ ਹੈ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਅਤੇ ਸਥਾਨਕ ਸਰਕਾਰਾਂ ਮੰਤਰੀ ਸੰਜੀਵ ਅਰੋੜਾ ਦੀ ਅਗਵਾਈ ਹੇਠ ਨਗਰ ਨਿਗਮ ਬਿਨਾਂ ਕਿਸੇ ਭੇਦਭਾਵ ਦੇ ਲੁਧਿਆਣਾ ਦੇ ਸਰਵਪੱਖੀ ਵਿਕਾਸ ਲਈ ਪੂਰੀ ਸਖ਼ਤੀ ਨਾਲ ਕੰਮ ਕਰ ਰਿਹਾ ਹੈ |