ਲੁਧਿਆਣਾ, 4 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਨਿਊ ਸ਼ਿਵਪੁਰੀ ਤੋਂ ਸ਼ੱਕੀ ਹਾਲਾਤ ਵਿਚ ਇਕ ਵਿਆਹੁਤਾ ਦੇ ਲਾਪਤਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਅਨੁਸਾਰ ਪੁਲਿਸ ਨੇ ਇਸ ਸਬੰਧੀ ਛਾਉਣੀ ਮੁਹੱਲਾ ਦੇ ਰਹਿਣ ਵਾਲੇ ਰੁਪਿੰਦਰ ਸਿੰਘ ਦੀ ਸ਼ਿਕਾਇਤ 'ਤੇ ਰਿਤਿਕ ਵਾਸੀ ਚੰਡੀਗੜ੍ਹ ਰੋਡ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸ ਦੀ ਪਤਨੀ ਸੁਖ ਸਿਮਰਨ ਕੌਰ ਬੀਤੇ ਦਿਨ ਆਪਣਾ ਮੇਕਅਪ ਕਰਵਾਉਣ ਲਈ ਸ਼ਿਵਪੁਰੀ ਸਥਿਤ ਸੈਲੂਨ 'ਤੇ ਗਈ ਸੀ, ਜਦੋਂ ਉਹ ਉਸ ਨੂੰ ਵਾਪਸ ਲੈਣ ਲਈ ਗਿਆ ਤਾਂ ਉਸ ਦੀ ਪਤਨੀ ਉੱਥੇ ਨਹੀਂ ਸੀ | ਬਾਅਦ ਵਿਚ ਉਸ ਨੇ ਪਤਨੀ ਦੀ ਕਾਫ਼ੀ ਭਾਲ ਕੀਤੀ, ਪਰ ਉਸ ਦਾ ਕਿਧਰੇ ਪਤਾ ਨਾ ਲੱਗਿਆ | ਉਸ ਨੇ ਸ਼ੱਕ ਪ੍ਰਗਟ ਕੀਤਾ ਕਿ ਉਕਤ ਕਥਿਤ ਦੋਸ਼ੀ ਵਲੋਂ ਉਸ ਦੀ ਪਤਨੀ ਨੂੰ ਨਾਜਾਇਜ਼ ਹਿਰਾਸਤ ਵਿਚ ਰੱਖਿਆ ਗਿਆ ਹੈ | ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ |